ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੂੰ ਵੀਰਵਾਰ ਨੂੰ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (AIIMS) ‘ਚ ਭਰਤੀ ਕਰਵਾਇਆ ਗਿਆ ਹੈ। ਡਾਕਟਰਾਂ ਅਨੁਸਾਰ ਭਾਜਪਾ ਆਗੂ ਦੀ ਹਾਲਤ ਸਥਿਰ ਹੈ ਅਤੇ ਉਸ ਨੂੰ ਯੂਰੋਲੋਜੀ ਵਿਭਾਗ ਵਿੱਚ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ।
ਹਾਲ ਹੀ ਵਿੱਚ ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੂੰ 30 ਮਾਰਚ, 2024 ਨੂੰ ਰਾਸ਼ਟਰਪਤੀ ਦ੍ਰੋਪਦੀ ਦੁਆਰਾ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਗਿਆ ਸੀ। 97 ਸਾਲਾ ਅਡਵਾਨੀ ਲੰਬੇ ਸਮੇਂ ਤੋਂ ਸਿਹਤ ਸੰਬੰਧੀ ਸਮੱਸਿਆਵਾਂ ਨਾਲ ਜੂਝ ਰਹੇ ਸਨ, ਜਾਣਕਾਰੀ ਮੁਤਾਬਕ ਬੁੱਧਵਾਰ ਰਾਤ ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਡਾਕਟਰਾਂ ਦੀ ਟੀਮ ਉਨ੍ਹਾਂ ਦਾ ਮੈਡੀਕਲ ਚੈਕਅੱਪ ਕਰ ਰਹੀ ਸੀ ਡਾਕਟਰਾਂ ਨੇ ਉਸ ਦੀ ਹਾਲਤ ਸਥਿਰ ਦੱਸੀ ਹੈ। ਰਾਤ ਕਰੀਬ 10 ਵਜੇ ਅਡਵਾਨੀ ਦੀ ਸਿਹਤ ਅਚਾਨਕ ਵਿਗੜ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਦਿੱਲੀ ਏਮਜ਼ ਲਿਆਂਦਾ ਗਿਆ ਅਤੇ 10:28 ਵਜੇ ਏਮਜ਼ ਵਿੱਚ ਭਰਤੀ ਕਰਵਾਇਆ ਗਿਆ। ਇਸ ਤੋਂ ਪਹਿਲਾਂ ਬੁਢਾਪਾ ਹੋਣ ਕਾਰਨ ਡਾਕਟਰ ਵੱਲੋਂ ਘਰ ਜਾ ਕੇ ਉਨ੍ਹਾਂ ਦੀ ਨਿਯਮਤ ਸਿਹਤ ਜਾਂਚ ਕੀਤੀ ਜਾਂਦੀ ਸੀ। ਏਮਜ਼ ਮੀਡੀਆ ਸੈੱਲ ਦੀ ਇੰਚਾਰਜ ਡਾਕਟਰ ਰੀਮਾ ਦਾਦਾ ਨੇ ਦੱਸਿਆ ਕਿ ਅਡਵਾਨੀ ਜੀ ਡਾਕਟਰ ਅਮਲੇਸ਼ ਸੇਠ ਦੀ ਨਿਗਰਾਨੀ ਹੇਠ ਦਾਖ਼ਲ ਹਨ ਅਤੇ ਉਨ੍ਹਾਂ ਦੀ ਹਾਲਤ ਫਿਲਹਾਲ ਸਥਿਰ ਹੈ। ਜ਼ਿਕਰਯੋਗ ਹੈ ਕਿ 96 ਸਾਲਾ ਅਡਵਾਨੀ ਜੀ ਆਪਣੀ ਬੇਟੀ ਪ੍ਰਤਿਭਾ ਅਡਵਾਨੀ ਨਾਲ ਪ੍ਰਿਥਵੀਰਾਜ ਰੋਡ ‘ਤੇ ਸਥਿਤ ਸਰਕਾਰੀ ਬੰਗਲੇ ‘ਚ ਰਹਿੰਦੇ ਹਨ। ਉਨ੍ਹਾਂ ਦੀ ਪਤਨੀ ਕਮਲਾ ਅਡਵਾਨੀ ਦੀ ਅਪ੍ਰੈਲ 2016 ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ
ਅੱਜ ਸਵੇਰੇ ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਨੇ ਏਮਜ਼ ਦੇ ਡਾਇਰੈਕਟਰ ਐਮ ਸ੍ਰੀਨਿਵਾਸ ਨਾਲ ਫ਼ੋਨ ‘ਤੇ ਗੱਲ ਕੀਤੀ ਅਤੇ ਅਡਵਾਨੀ ਦੀ ਸਿਹਤ ਬਾਰੇ ਜਾਣਕਾਰੀ ਲਈ। ਉਨ੍ਹਾਂ ਅਡਵਾਨੀ ਦੇ ਬੇਟੇ ਜਯੰਤ ਅਤੇ ਬੇਟੀ ਪ੍ਰਤਿਭਾ ਨਾਲ ਵੀ ਫੋਨ ‘ਤੇ ਗੱਲ ਕੀਤੀ। ਲਾਲ ਕ੍ਰਿਸ਼ਨ ਅਡਵਾਨੀ ਤੁਹਾਨੂੰ ਦੱਸ ਦੇਈਏ ਕਿ 1998 ਤੋਂ 2004 ਤੱਕ ਦੇਸ਼ ਦੇ ਗ੍ਰਹਿ ਮੰਤਰੀ ਅਤੇ 2002 ਤੋਂ 2004 ਤੱਕ ਉਪ ਪ੍ਰਧਾਨ ਮੰਤਰੀ ਰਹੇ। ਉਹ ਭਾਜਪਾ ਦੇ ਸਹਿ-ਸੰਸਥਾਪਕਾਂ ਵਿੱਚੋਂ ਇੱਕ ਹੈ ਅਤੇ 2009 ਦੀਆਂ ਆਮ ਚੋਣਾਂ ਦੌਰਾਨ ਪਾਰਟੀ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਸਨ।
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .