ਮੁੱਖ ਮੰਤਰੀ ਭਗਵੰਤ ਮਾਨ ਅੱਜ ਸੱਚਖੰਡ ਡੇਰਾ ਬੱਲਾਂ ਵਿਖੇ ਪੁੱਜੇ। ਇਸ ਦੌਰਾਨ ਉਨ੍ਹਾਂ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਅਤੇ ਧੀ ਨਿਆਮਤ ਵੀ ਉਨ੍ਹਾਂ ਦੇ ਨਾਲ ਰਹੀ। ਸੀ.ਐਮ. ਮਾਨ ਨੇ ਆਪਣੇ ਪਰਿਵਾਰ ਸਮੇਤ ਗੁਰੂ ਮਹਾਰਾਜ ਜੀ ਅੱਗੇ ਮੱਥਾ ਟੇਕਿਆ ਅਤੇ ਅਸ਼ੀਰਵਾਦ ਲਿਆ। ਇਸ ਦੌਰਾਨ ਉਨ੍ਹਾਂ ਸੰਤ ਨਿਰੰਜਨ ਦਾਸ ਜੀ ਤੋਂ ਅਸ਼ੀਰਵਾਦ ਵੀ ਲਿਆ। ਉਨ੍ਹਾਂ ਆਪਣੇ ਪਰਿਵਾਰ ਅਤੇ ਸੂਬੇ ਦੇ ਭਲੇ ਦੀ ਕਾਮਨਾ ਵੀ ਕੀਤੀ। ਦੱਸ ਦੇਈਏ ਕਿ ਸੀਐਮ ਮਾਨ ਹੁਣ ਆਪਣੀ ਪਤਨੀ ਅਤੇ ਬੇਟੀ ਨਾਲ ਜਲੰਧਰ ‘ਚ ਰਹਿਣਗੇ। ਉਨ੍ਹਾਂ ਨੇ 27 ਜੂਨ ਨੂੰ ਕੈਂਟ ਦੇ ਦੀਪਨਗਰ ਦੇ ਘਰ ਵਿਚ ਗ੍ਰਹਿ ਪ੍ਰਵੇਸ਼ ਕੀਤਾ ਹੈ।
ਸੀ.ਐਮ. ਭਗਵੰਤ ਮਾਨ ਆਪਣੇ ਪਰਿਵਾਰ ਸਮੇਤ ਜਲੰਧਰ ‘ਚ ਕਿਰਾਏ ਦੇ ਮਕਾਨ ‘ਚ ਸ਼ਿਫਟ ਹੋ ਗਏ ਹਨ। ਦਰਅਸਲ ਜਲੰਧਰ ਵੈਸਟ ਦੀ ਜ਼ਿਮਨੀ ਚੋਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹਿਰ ਦੇ ਦੀਪ ਨਗਰ ‘ਚ ਮਕਾਨ ਕਿਰਾਏ ‘ਤੇ ਲਿਆ ਹੈ। ਸੀ.ਐਮ. ਮਾਨ ਦੇ ਜਲੰਧਰ ਪਹੁੰਚਣ ਤੋਂ ਬਾਅਦ ਪੰਜਾਬ ਪੁਲਿਸ ਨੇ ਉਨ੍ਹਾਂ ਦੇ ਘਰ ਦੀ ਸੁਰੱਖਿਆ ਵਧਾ ਦਿੱਤੀ ਹੈ।
ਜਾਣਕਾਰੀ ਮਿਲੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਸ਼ਿਫਟ ਹੋ ਕੇ ਜ਼ਿਮਨੀ ਚੋਣਾਂ ‘ਚ ਜਿੱਤ ਯਕੀਨੀ ਬਣਾਉਣ ਲਈ ਰਣਨੀਤੀ ਬਣਾ ਰਹੇ ਹਨ। ਜਲੰਧਰ ਪੱਛਮੀ ਦੀ ਉਪ ਚੋਣ 10 ਜੁਲਾਈ ਨੂੰ ਹੋਣ ਜਾ ਰਹੀ ਹੈ। ਚੋਣਾਂ ਤੋਂ ਬਾਅਦ ਵੀ ਸੀ.ਐਮ. ਦਫਤਰ ਵਜੋਂ ਇਸਤੇਮਾਲ ਕੀਤਾ ਜਾਵੇਗਾ ਅਤੇ ਉਹ ਹਫ਼ਤੇ ਵਿੱਚ 2 ਤੋਂ 3 ਦਿਨ ਇੱਥੇ ਰਹਿਣਗੇ ਅਤੇ ਜਲੰਧਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਚੰਡੀਗੜ੍ਹ ਜਾਣ ਦੀ ਲੋੜ ਨਹੀਂ ਪਵੇਗੀ ਅਤੇ ਆਪਣੀਆਂ ਸਮੱਸਿਆਵਾਂ ਸਬੰਧੀ ਉਨ੍ਹਾਂ ਨਾਲ ਸਿੱਧਾ ਸੰਪਰਕ ਕਰ ਸਕਣਗੇ।
ਇਹ ਵੀ ਪੜ੍ਹੋ : ਦਿੱਲੀ ਏਅਰਪੋਰਟ ਹਾਦਸਾ, ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ ਮਿਲੇਗਾ 20 ਲੱਖ ਮੁਆਵਜ਼ਾ
ਵੀਡੀਓ ਲਈ ਕਲਿੱਕ ਕਰੋ -: