ਮਹਾਰਾਸ਼ਟਰ ਸਰਕਾਰ ਨੇ ਸ਼ੁੱਕਰਵਾਰ ਨੂੰ ਪੇਸ਼ ਕੀਤੇ ਬਜਟ 2024-25 ਵਿੱਚ ਔਰਤਾਂ, ਨੌਜਵਾਨਾਂ ਅਤੇ ਕਿਸਾਨਾਂ ਸਮੇਤ ਵੱਖ-ਵੱਖ ਵਰਗਾਂ ਲਈ ਕਈ ਲੋਕਪ੍ਰਿਅ ਯੋਜਨਾਵਾਂ ਦਾ ਐਲਾਨ ਕੀਤਾ। ਇਸ ਵਿੱਚ 21 ਤੋਂ 60 ਸਾਲ ਦੀ ਉਮਰ ਵਰਗ ਦੀਆਂ ਔਰਤਾਂ ਨੂੰ 1,500 ਰੁਪਏ ਮਹੀਨਾ ਭੱਤਾ, ਪਰਿਵਾਰਾਂ ਨੂੰ ਸਾਲ ਵਿੱਚ ਤਿੰਨ ਮੁਫ਼ਤ ਐਲਪੀਜੀ ਸਿਲੰਡਰ, ਕਿਸਾਨ ਪੱਖੀ ਕਦਮ ਅਤੇ ਹੁਨਰ ਸਿਖਲਾਈ ਲਈ ਨੌਜਵਾਨਾਂ ਨੂੰ 10,000 ਰੁਪਏ ਮਹੀਨਾ ਭੱਤਾ ਵਰਗੇ ਕਦਮ ਸ਼ਾਮਲ ਹਨ। ਇਹ ਬਜਟ ਸੂਬੇ ਵਿੱਚ ਵਿਧਾਨ ਸਭਾ ਚੋਣਾਂ ਤੋਂ ਚਾਰ ਮਹੀਨੇ ਪਹਿਲਾਂ ਪੇਸ਼ ਕੀਤਾ ਗਿਆ ਸੀ।
ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਅਜੀਤ ਪਵਾਰ ਨੇ ਚਾਲੂ ਵਿੱਤੀ ਸਾਲ ਲਈ 20,051 ਕਰੋੜ ਰੁਪਏ ਦੇ ਮਾਲੀਆ ਘਾਟੇ ਵਾਲਾ ਬਜਟ ਪੇਸ਼ ਕੀਤਾ। ਉਨ੍ਹਾਂ ਨੇ ਔਰਤਾਂ, ਨੌਜਵਾਨਾਂ ਅਤੇ ਕਿਸਾਨਾਂ ਸਮੇਤ ਹੋਰ ਵਰਗਾਂ ਲਈ ਕਈ ਰਿਆਇਤਾਂ ਦਾ ਐਲਾਨ ਕੀਤਾ, ਜਿਸ ‘ਤੇ 80,000 ਕਰੋੜ ਰੁਪਏ ਤੋਂ ਵੱਧ ਦਾ ਖਰਚਾ ਆਵੇਗਾ। ਸਾਲਾਨਾ ਯੋਜਨਾ 2024-25 ਵਿੱਚ ਯੋਜਨਾ ਖਰਚਿਆਂ ਦੇ ਤਹਿਤ 1.92 ਲੱਖ ਕਰੋੜ ਰੁਪਏ ਦਾ ਖਰਚਾ ਪ੍ਰਸਤਾਵਿਤ ਕੀਤਾ ਗਿਆ ਸੀ। ਸ਼ਿਵ ਸੈਨਾ-ਭਾਜਪਾ-ਐਨਸੀਪੀ ਸਰਕਾਰ ਵਿੱਚ ਵਿੱਤ ਮੰਤਰੀ ਵਜੋਂ ਆਪਣਾ ਪਹਿਲਾ ਪੂਰਾ ਬਜਟ ਪੇਸ਼ ਕਰਦੇ ਹੋਏ, ਪਵਾਰ ਨੇ ਔਰਤਾਂ ਲਈ ਵਿੱਤੀ ਸਹਾਇਤਾ ਸਕੀਮ, ‘ਮੁੱਖ ਮੰਤਰੀ ਮਾਝੀ ਲੜਕੀ ਬਹਿਨ (ਮੇਰੀ ਪਿਆਰੀ ਭੈਣ) ਯੋਜਨਾ’ ਦਾ ਐਲਾਨ ਕੀਤਾ।
ਉਨ੍ਹਾਂ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੰਤਰਿਮ ਬਜਟ ਪੇਸ਼ ਕੀਤਾ ਸੀ, ਪਵਾਰ ਨੇ ਕਿਹਾ ਸੀ ਕਿ ‘ਮੁਖ ਮੰਤਰੀ ਮਾਝੀ ਲਾਡਕੀ ਬਹਿਨ’ ਯੋਜਨਾ ਦੇ ਤਹਿਤ 21 ਤੋਂ 60 ਸਾਲ ਦੀ ਉਮਰ ਵਰਗ ਦੀਆਂ ਯੋਗ ਔਰਤਾਂ ਨੂੰ 1500 ਰੁਪਏ ਮਹੀਨਾ ਭੱਤਾ ਮਿਲੇਗਾ। ਮੰਤਰੀ ਨੇ ਐਲਾਨ ਕੀਤਾ ਕਿ ਜੁਲਾਈ ਤੋਂ ਲਾਗੂ ਹੋਣ ਵਾਲੀ ਇਸ ਯੋਜਨਾ ਲਈ ਹਰ ਸਾਲ 46,000 ਕਰੋੜ ਰੁਪਏ ਦੀ ਰਾਸ਼ੀ ਉਪਲਬਧ ਕਰਵਾਈ ਜਾਵੇਗੀ।
ਔਰਤਾਂ ਲਈ ਇੱਕ ਹੋਰ ਕਲਿਆਣਕਾਰੀ ਯੋਜਨਾ ‘ਮੁੱਖ ਮੰਤਰੀ ਅੰਨਪੂਰਨਾ ਯੋਜਨਾ’ ਦਾ ਐਲਾਨ ਕਰਦਿਆਂ ਉਪ ਮੁੱਖ ਮੰਤਰੀ ਨੇ ਕਿਹਾ ਕਿ ਖਾਣਾ ਬਣਾਉਣ ਲਈ ਵਰਤੇ ਜਾਂਦੇ ਬਾਲਣ ਅਤੇ ਔਰਤਾਂ ਦੀ ਸਿਹਤ ਦਾ ਆਪਸ ਵਿੱਚ ਡੂੰਘਾ ਸਬੰਧ ਹੈ। ਮੁੱਖ ਮੰਤਰੀ ਅੰਨਪੂਰਨਾ ਯੋਜਨਾ ਤਹਿਤ ਹਰ ਪਰਿਵਾਰ ਨੂੰ ਇੱਕ ਸਾਲ ਵਿੱਚ ਤਿੰਨ ਮੁਫ਼ਤ ਗੈਸ ਸਿਲੰਡਰ ਦਿੱਤੇ ਜਾਣਗੇ, ਇਸ ਯੋਜਨਾ ਨਾਲ 52,16,412 ਪਰਿਵਾਰਾਂ ਨੂੰ ਲਾਭ ਮਿਲੇਗਾ।
ਪਵਾਰ ਨੇ ਘੋਸ਼ਣਾ ਕੀਤੀ ਕਿ ਛੋਟੀਆਂ ਮਹਿਲਾ ਉੱਦਮੀਆਂ ਦੀ ਮਦਦ ਲਈ ਇੱਕ ਸਟਾਰਟ-ਅੱਪ ਸਕੀਮ, ‘ਪੁਣਯਸ਼ਲੋਕ ਅਹਿਲਿਆਦੇਵੀ ਹੋਲਕਰ ਮਹਿਲਾ’ ਇਸ ਸਾਲ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਐਲਾਨ ਕੀਤਾ ਕਿ 8 ਲੱਖ ਰੁਪਏ ਤੱਕ ਦੀ ਸਾਲਾਨਾ ਪਰਿਵਾਰਕ ਆਮਦਨ ਵਾਲੇ ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਸਮੁਦਾਇਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੀਆਂ ਲੜਕੀਆਂ ਦੁਆਰਾ ਪੇਸ਼ੇਵਰ ਕੋਰਸਾਂ ਲਈ ਅਦਾ ਕੀਤੀ ਟਿਊਸ਼ਨ ਅਤੇ ਪ੍ਰੀਖਿਆ ਫੀਸਾਂ ਦੀ ਅਦਾਇਗੀ ਸਰਕਾਰ ਦੁਆਰਾ ਕੀਤੀ ਜਾਵੇਗੀ। ਪਵਾਰ ਨੇ ਕਿਹਾ ਕਿ ਪ੍ਰੋਗਰਾਮ ਵਿੱਚ ਇੰਜੀਨੀਅਰਿੰਗ, ਆਰਕੀਟੈਕਚਰ, ਫਾਰਮੇਸੀ, ਦਵਾਈ ਅਤੇ ਖੇਤੀਬਾੜੀ ਵਿੱਚ ਪੇਸ਼ੇਵਰ ਡਿਗਰੀ ਅਤੇ ਡਿਪਲੋਮਾ ਕੋਰਸਾਂ ਵਿੱਚ ਦਾਖਲਾ ਸ਼ਾਮਲ ਹੋਵੇਗਾ। ਇਸ ਨਾਲ 2.05 ਲੱਖ ਲੜਕੀਆਂ ਨੂੰ ਫਾਇਦਾ ਹੋਵੇਗਾ। ਇਹ ਸਕੀਮ ਅਕਾਦਮਿਕ ਸਾਲ 2024-25 ਤੋਂ ਸ਼ੁਰੂ ਹੋਵੇਗੀ ਅਤੇ ਇਸ ਨਾਲ ਸਰਕਾਰੀ ਖਜ਼ਾਨੇ ‘ਤੇ ਕਰੀਬ 2,000 ਕਰੋੜ ਰੁਪਏ ਦਾ ਬੋਝ ਪਵੇਗਾ।
ਸਰਕਾਰ 8.5 ਲੱਖ ਕਿਸਾਨਾਂ ਨੂੰ ਮੁਫਤ ਬਿਜਲੀ ਦੇਣ ਲਈ ‘ਮੈਗਲ ਟਾਇਲਾ’ ਸਕੀਮ ਤਹਿਤ ਸੂਰਜੀ ਊਰਜਾ ਪੰਪ ਮੁਹੱਈਆ ਕਰਵਾਏਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਬਿਜਲੀ ਬਿੱਲਾਂ ਦਾ ਬੋਝ ਸਰਕਾਰ ਚੁੱਕੇਗੀ ਅਤੇ 7.5 ਹਾਰਸ ਪਾਵਰ ਤੱਕ ਦੀ ਸਮਰੱਥਾ ਵਾਲੇ ਖੇਤੀ ਪੰਪਾਂ ਨੂੰ ਚਲਾਉਣ ਲਈ ਮੁਫ਼ਤ ਬਿਜਲੀ ਮੁਹੱਈਆ ਕਰਵਾਏਗੀ। ਇਸ ਨਾਲ 44.06 ਲੱਖ ਕਿਸਾਨਾਂ ਦੀ ਮਦਦ ਹੋਵੇਗੀ ਅਤੇ ਇਸ ਸਕੀਮ ਲਈ ਸਬਸਿਡੀ ਵਜੋਂ 14,761 ਕਰੋੜ ਰੁਪਏ ਦੀ ਵਿਵਸਥਾ ਕੀਤੀ ਜਾਵੇਗੀ।
ਪਵਾਰ ਨੇ ਨੌਜਵਾਨਾਂ ਲਈ ਹੁਨਰ ਸਿਖਲਾਈ ਪ੍ਰੋਗਰਾਮ ‘ਮੁੱਖ ਮੰਤਰੀ ਯੁਵਾ ਕਾਰਜ ਸਿਖਲਾਈ’ ਯੋਜਨਾ ਦਾ ਵੀ ਐਲਾਨ ਕੀਤਾ। ਇਸ ਸਕੀਮ ਤਹਿਤ ਹਰ ਸਾਲ 10 ਲੱਖ ਨੌਜਵਾਨਾਂ ਨੂੰ ਉਦਯੋਗਿਕ ਅਤੇ ਗੈਰ-ਉਦਯੋਗਿਕ ਅਦਾਰਿਆਂ ਵਿੱਚ ਨੌਕਰੀ ਦੀ ਸਿਖਲਾਈ ਦਿੱਤੀ ਜਾਵੇਗੀਇਸ ਸਕੀਮ ਤਹਿਤ ਹਰੇਕ ਸਿਖਿਆਰਥੀ ਨੂੰ ਸਰਕਾਰ ਵੱਲੋਂ ਪ੍ਰਤੀ ਮਹੀਨਾ 10,000 ਰੁਪਏ ਤੱਕ ਦਾ ਮਾਣ ਭੱਤਾ ਦਿੱਤਾ ਜਾਵੇਗਾ ਅਤੇ ਇਸ ‘ਤੇ ਲਗਭਗ 10,000 ਕਰੋੜ ਰੁਪਏ ਖਰਚ ਹੋਣਗੇ।
ਇਹ ਵੀ ਪੜ੍ਹੋ : PSEB ਵਿਦਿਆਰਥੀਆਂ ਲਈ ਅਹਿਮ ਖਬਰ, Exams ਦਾ ਜਾਰੀ ਹੋਇਆ ਸ਼ੈਡਿਊਲ
ਪਵਾਰ ਨੇ ਮੁੰਬਈ, ਠਾਣੇ ਅਤੇ ਨਵੀਂ ਮੁੰਬਈ ‘ਚ ਡੀਜ਼ਲ ਅਤੇ ਪੈਟਰੋਲ ‘ਤੇ ਵੈਟ 24 ਫੀਸਦੀ ਤੋਂ ਘਟਾ ਕੇ 21 ਫੀਸਦੀ ਕਰਨ ਦਾ ਪ੍ਰਸਤਾਵ ਦਿੱਤਾ। ਇਸ ਨਾਲ ਮੁੰਬਈ ਖੇਤਰ ‘ਚ ਡੀਜ਼ਲ ਲਗਭਗ ਦੋ ਰੁਪਏ ਪ੍ਰਤੀ ਲੀਟਰ ਅਤੇ ਪੈਟਰੋਲ 65 ਪੈਸੇ ਪ੍ਰਤੀ ਲੀਟਰ ਸਸਤਾ ਹੋ ਜਾਵੇਗਾ। ਟੈਕਸ ਕਟੌਤੀ ਨਾਲ ਸਰਕਾਰੀ ਖਜ਼ਾਨੇ ‘ਤੇ 200 ਕਰੋੜ ਰੁਪਏ ਦਾ ਬੋਝ ਪਵੇਗਾ।
ਵੀਡੀਓ ਲਈ ਕਲਿੱਕ ਕਰੋ -: