ਪੰਜਾਬ ਦੀ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਖਿਲਾਫ ਵੱਡੀ ਕਾਰਵਾਈ ਕਰਦਿਆਂ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਸਰਹੱਦ ਪਾਰ ਤਸਕਰ ਲਖਵਿੰਦਰ ਸਿੰਘ ਉਰਫ ਲੱਖਾ ਨੂੰ ਗ੍ਰਿਫਤਾਰ ਕਰ ਕੀਤਾ ਹੈ। ਫਿਲਹਾਲ ਪੁਲਿਸ ਨੇ ਨਵੇਂ ਕਾਨੂੰਨ ਅਤੇ ਨਿਯਮਾਂ ਤਹਿਤ ਕਾਰਵਾਈ ਕਰਦੇ ਹੋਏ ਦੋਸ਼ੀਆਂ ਦੀ ਵੀਡੀਓਗ੍ਰਾਫੀ ਕਰ ਲਈ ਹੈ ਅਤੇ ਨਵੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ।
ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਜਾਰੀ ਸੂਚਨਾ ਅਨੁਸਾਰ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ ਲਖਵਿੰਦਰ ਉਰਫ਼ ਲੱਖਾ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹ ਪਾਕਿਸਤਾਨ ਸਥਿਤ ਇੱਕ ਨਸ਼ਾ ਤਸਕਰ ਦੇ ਸੰਪਰਕ ਵਿੱਚ ਸੀ ਅਤੇ ਉਸ ਤੋਂ ਲਗਾਤਾਰ ਹੈਰੋਇਨ ਦੀ ਖੇਪ ਮੰਗਵਾ ਰਿਹਾ ਸੀ। ਪੁਲਿਸ ਨੇ ਕਾਰਵਾਈ ਕਰਦੇ ਹੋਏ ਦੋਸ਼ੀ ਨੂੰ ਗ੍ਰਿਫਤਾਰ ਕਰ ਕੇ ਤਰਨਤਾਰਨ ਦੇ ਖੇਮਕਰਨ ਤੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ।
ਇਹ ਵੀ ਪੜ੍ਹੋ : PM ਮੋਦੀ ਦੀ ਅਗਵਾਈ ਹੇਠ NDA ਸੰਸਦੀ ਦਲ ਦੀ ਬੈਠਕ ਜਾਰੀ, ਰਾਸ਼ਟਰਪਤੀ ਦੇ ਭਾਸ਼ਣ ‘ਤੇ ਵੀ ਰੱਖਣਗੇ ਸਰਕਾਰ ਦਾ ਪੱਖ
ਅੰਮ੍ਰਿਤਸਰ ਪੁਲਿਸ ਵੱਲੋਂ ਬਰਾਮਦ ਕੀਤੇ ਗਏ ਇਸ ਖੇਪ ਦੀ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ। ਪਾਕਿਸਤਾਨ ਤੋਂ ਨਸ਼ੀਲੇ ਪਦਾਰਥ ਲਿਆਉਣ ਲਈ ਡਰੋਨ ਦੀ ਵਰਤੋਂ ਕੀਤੀ ਜਾਂਦੀ ਸੀ। ਫਿਲਹਾਲ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਸ ਦੇ ਪਿਛੜੇ ਅਤੇ ਅੱਗੇ ਸਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: