ਲੁਧਿਆਣਾ ਦੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਕਰਨ ਦੀ ਮੰਗ ਦਾ ਮਾਮਲਾ ਕੇਂਦਰ ਸਰਕਾਰ ਕੋਲ ਪਹੁੰਚ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਫਤਿਹਗੜ੍ਹ ਸਾਹਿਬ ਤੋਂ ਕਾਂਗਰਸੀ ਸੰਸਦ ਮੈਂਬਰ ਡਾ: ਅਮਰ ਸਿੰਘ ਨੇ ਨਵੀਂ ਦਿੱਲੀ ਵਿਖੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਦੀ ਜਾਣਕਾਰੀ ਖੁਦ ਸੰਸਦ ਮੈਂਬਰ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ ਹੈ। ਉਨ੍ਹਾਂ ਮੀਟਿੰਗ ਦੀ ਫੋਟੋ ਵੀ ਪੋਸਟ ਕੀਤੀ ਹੈ।
ਡਾ: ਅਮਰ ਸਿੰਘ ਨੇ ਉਨ੍ਹਾਂ ਤੋਂ ਮੰਗ ਕੀਤੀ ਹੈ ਕਿ ਇਸ ਪ੍ਰਾਜੈਕਟ ਸਬੰਧੀ ਜੋ ਵੀ ਸਮੱਸਿਆਵਾਂ ਆ ਰਹੀਆਂ ਹਨ, ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ। ਇਸ ਮੌਕੇ ਕੇਂਦਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਨੇ ਡਾ. ਅਮਰ ਸਿੰਘ ਨੂੰ ਵਿਸ਼ਵਾਸ ਦਿਵਾਉਂਦੇ ਹੋਏ ਵਾਅਦਾ ਕੀਤਾ ਕਿ ਉਹ ਇਸ ਪ੍ਰਾਜੈਕਟ ਨੂੰ ਜਲਦੀ ਮੁਕੰਮਲ ਕਰਨ ਅਤੇ ਕੌਮਾਂਤਰੀ ਹਵਾਈ ਅੱਡਾ ਹਲਵਾਰਾ ਤੋਂ ਜਲਦੀ ਤੋਂ ਜਲਦੀ ਉਡਾਣਾਂ ਸ਼ੁਰੂ ਕਰਨ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ।
ਇਸ ਤੋਂ ਪਹਿਲਾਂ ਪਿਛਲੇ ਦਿਨੀਂ ਡਾ: ਅਮਰ ਸਿੰਘ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਡਾ: ਧਰਮਵੀਰ ਗਾਂਧੀ ਨੇ ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕੀਤੀ ਸੀ। ਮੀਟਿੰਗ ਵਿੱਚ ਉਨ੍ਹਾਂ ਵਾਹਗਾ ਬਾਰਡਰ ਤੋਂ ਵਪਾਰ ਖੋਲ੍ਹਣ ਦਾ ਮੁੱਦਾ ਉਠਾਇਆ। ਇਸ ਦੀ ਜਾਣਕਾਰੀ ਖੁਦ ਡਾਕਟਰ ਧਰਮਵੀਰ ਗਾਂਧੀ ਨੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ ਹੈ ਕਿ ਪੰਜਾਬ ਦੇ ਅਸਲ ਮੁੱਦਿਆਂ ‘ਤੇ ਕੰਮ ਸ਼ੁਰੂ ਹੋ ਗਿਆ ਹੈ।
ਇਹ ਵੀ ਪੜ੍ਹੋ : ਆਸਟ੍ਰੇਲੀਆ ਜਾਣਾ ਹੋਇਆ ਮਹਿੰਗਾ, ਵਿਦਿਆਰਥੀ ਵੀਜ਼ਾ ਫੀਸ ਦੁੱਗਣੀ ਤੋਂ ਵੱਧ, ਭਾਰਤੀ ਹੋਣਗੇ ਪ੍ਰਭਾਵਿਤ
ਲੁਧਿਆਣਾ ਸਥਿਤ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਮਾਮਲਾ ਲਟਕ ਰਿਹਾ ਸੀ। ਹਾਲਾਂਕਿ ਟਰਮੀਨਲ ਦਾ ਕੰਮ ਪੂਰਾ ਹੋ ਚੁੱਕਾ ਹੈ। ਜਦਕਿ ਕੁਝ ਕੰਮ ਅਜੇ ਬਾਕੀ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਹਲਵਾਰਾ ਏਅਰਪੋਰਟ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਅੰਤਰਰਾਸ਼ਟਰੀ ਹਵਾਈ ਅੱਡੇ ਦੇ ਸਾਰੇ ਪੈਂਡਿੰਗ ਕੰਮਾਂ ਨੂੰ 31 ਜੁਲਾਈ ਤੱਕ ਪੂਰਾ ਕਰਨ ਦੇ ਵੀ ਨਿਰਦੇਸ਼ ਦਿੱਤੇ।
ਵੀਡੀਓ ਲਈ ਕਲਿੱਕ ਕਰੋ -: