ਸਬ ਡਿਵੀਜ਼ਨ ਮੌੜ ਮੰਡੀ ਦੇ ਇੱਕ ਨਾਮੀ ਡਾਕਟਰ ਤੋਂ ਦੋ ਕਰੋੜ ਰੁਪਏ ਦੀ ਫਰੌਤੀ ਮੰਗਣ ਦੇ ਮਾਮਲੇ ਤੇ ਬਠਿੰਡਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਤਿੰਨ ਲੋਕਾਂ ਨੂੰ ਕਾਰ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਇਸ ਮਾਮਲੇ ਦੀ ਹੋਰ ਗਹਿਰਾਈ ਨਾਲ ਜਾਂਚ ਕਰ ਰਹੀ ਹੈ ਤੇ ਇਸ ਮਾਮਲੇ ਵਿੱਚ ਹੋਰ ਵੀ ਕਥਿਤ ਆਰੋਪੀਆਂ ਦੇ ਸ਼ਾਮਿਲ ਹੋਣ ਦਾ ਖਾਦਸਾ ਜਤਾਇਆ ਜਾ ਰਿਹਾ ਹੈ।
ਜ਼ਿਲ੍ਹਾ ਪੁਲਿਸ ਮੁਖੀ ਬਠਿੰਡਾ ਦੀਪਕ ਪਾਰਿਕ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਮੌੜ ਮੰਡੀ ਦੇ ਇੱਕ ਡਾਕਟਰ ਤੋਂ ਅਣਪਛਾਤੇ ਵਿਅਕਤੀਆਂ ਨੇ ਅਣਪਛਾਤੇ ਨੰਬਰਾਂ ਤੋਂ ਕਾਲ ਕਰਕੇ ਦੀ ਫਰੌਤੀ ਮੰਗੀ ਸੀ, ਜਿਸ ਵਿੱਚ ਪੁਲਿਸ ਨੇ ਮਾਮਲਾ ਦਰਜ ਕਰਕੇ ਕਥਿਤ ਆਰੋਪੀਆਂ ਦੀ ਭਾਲ ਸ਼ੁਰੂ ਕੀਤੀ ਤਾਂ ਪੁਲਿਸ ਨੇ ਇਸ ਮਾਮਲੇ ਵਿੱਚ ਜਾਂਚ ਦੌਰਾਨ ਹੁਣ ਤਿੰਨ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਨ੍ਹਾਂ ਤੋਂ ਪੁਲਿਸ ਨੇ ਇੱਕ ਆਈ-20 ਕਾਰ ਵੀ ਬਰਾਮਦ ਕੀਤੀ ਹੈ।
ਇਹ ਵੀ ਪੜ੍ਹੋ : ਜਲਾਲਾਬਾਦ ‘ਚ ਵੱਡੀ ਵਾ.ਰਦਾ.ਤ, ਖੇਤ ‘ਚ ਪਾਣੀ ਲਾਉਣ ਗਿਆ ਕਿਸਾਨ ਜਿ.ਉਂ.ਦਾ ਨਾ ਮੁੜਿਆ
ਪੁਲਿਸ ਮੁਖੀ ਮੁਤਾਬਕ ਮੌੜ ਮੰਡੀ ਤੋਂ ਆਈਲੈਟਸ ਕਰਕੇ ਵਿਦੇਸ਼ ਗਏ ਇੱਕ ਨੌਜਵਾਨ ਨੇ ਵਿਦੇਸ਼ ਵਿੱਚ ਰਹਿੰਦੇ ਇੱਕ ਹੋਰ ਲੜਕੇ ਨਾਲ ਮਿਲ ਕੇ ਇਸ ਦੀ ਸਾਜਿਸ਼ ਤਿਆਰ ਕੀਤੀ ਸੀ। ਜਿਸ ਦੌਰਾਨ ਪੰਜਾਬ ਵਿੱਚ ਰਹਿੰਦੇ ਉਹਨਾਂ ਦੇ ਤਿੰਨ ਸਾਥੀਆਂ ਨੂੰ ਗ੍ਰਫਤਾਰ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਹੋਰ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਵਿੱਚ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ। ਜ਼ਿਲ੍ਹਾ ਪੁਲਿਸ ਮੁਖੀ ਮੁਤਾਬਕ ਉਕਤ ਤਿੰਨੇ ਕਥਿਤ ਆਰੋਪੀਆਂ ਖਿਲਾਫ ਪਹਿਲਾਂ ਕੋਈ ਵੀ ਮਾਮਲਾ ਦਰਜ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ -: