ਜਲਾਲਾਬਾਦ ਦੇ ਰਾਜਪੂਤ ਇਲਾਕੇ ‘ਚ ਇੱਕ ਵੱਡੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਹੈ। ਇੱਥੇ ਇੱਕ ਵਿਅਕਤੀ ਨੇ ਆਪਣੀ ਦੂਸਰੀ ਪਤਨੀ ਦਾ ਕੈਂਚੀ ਮਾਰ ਕੇ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਉਕਤ ਵਿਅਕਤੀ ਆਪਣੀ ਪਹਿਲੀ ਪਤਨੀ ਦੇ ਕਤਲ ਮਾਮਲੇ ‘ਚ 10 ਸਾਲ ਦੀ ਜੇਲ੍ਹ ਕੱਟ ਕੇ 6 ਮਹੀਨੇ ਪਹਿਲਾਂ ਹੀ ਬਾਹਰ ਆਇਆ ਸੀ। ਕਰੀਬ 4 ਮਹੀਨੇ ਪਹਿਲਾਂ ਉਕਤ ਮਹਿਲਾ ਨੇ ਜੇਲ੍ਹ ‘ਚੋਂ ਆਏ ਇਸ ਵਿਅਕਤੀ ਨਾਲ ਕੋਰਟ ਮੈਰਿਜ ਕੀਤੀ ਸੀ। ਜਿਸ ਤੋਂ ਬਾਅਦ ਕਿਸੇ ਗੱਲ ਨੂੰ ਲੈ ਕੇ ਹੋਏ ਝਗੜੇ ਦੌਰਾਨ ਉਕਤ ਵਿਅਕਤੀ ਨੇ ਮਹਿਲਾ ਦਾ ਵੀ ਕਤਲ ਕਰ ਦਿੱਤਾ।
ਜਾਣਕਾਰੀ ਦਿੰਦੇ ਹੋਏ ਮ੍ਰਿਤਕ ਪ੍ਰਕਾਸ਼ ਕੌਰ (50 ਸਾਲ) ਦੇ ਭਤੀਜੇ ਸੰਟੀ ਨੇ ਦੱਸਿਆ ਕਿ ਉਸ ਦੀ ਤਾਈ ਦੇ ਪਤੀ ਦੀ ਮੌਤ ਹੋ ਚੁੱਕੀ ਸੀ। ਜਿਸ ਕਾਰਨ ਉਸਦੀ ਤਾਈ ਨੇ ਕਰੀਬ 4 ਮਹੀਨੇ ਪਹਿਲਾਂ ਰਮਨ ਸ਼ਰਮਾ ਨਾਂ ਦੇ ਵਿਅਕਤੀ ਨਾਲ ਵਿਆਹ ਕਰਵਾਇਆ ਸੀ। ਰਮਨ ਸ਼ਰਮਾ ਆਪਣੀ ਪਹਿਲੀ ਪਤਨੀ ਦੇ ਕਤਲ ਦੇ ਦੋਸ਼ ‘ਚ ਕਰੀਬ 10 ਸਾਲ ਦੀ ਸਜ਼ਾ ਕੱਟ ਕੇ 6 ਮਹੀਨੇ ਪਹਿਲਾਂ ਹੀ ਜੇਲ੍ਹ ‘ਚੋਂ ਬਾਹਰ ਆਇਆ ਸੀ। ਜਿਸ ਦਾ ਉਨ੍ਹਾਂ ਦੇ ਘਰ ਆਉਣਾ ਜਾਣਾ ਸੀ।
ਉਸ ਨੇ ਦੱਸਿਆ ਕਿ ਉਕਤ ਵਿਅਕਤੀ ਵੱਲੋਂ ਮ੍ਰਿਤਕ ਮਹਿਲਾ ਨੂੰ ਬੇਟੇ ਦਾ ਘਰ ਛੱਡ ਕੇ ਆਪਣੇ ਨਾਲ ਰਹਿਣ ਲਈ ਮਜਬੂਰ ਕੀਤਾ ਜਾ ਰਿਹਾ ਸੀ ਪਰ ਮਹਿਲਾ ਆਪਣੇ ਬੇਟੇ ਅਤੇ ਨੂੰਹ ਨਾਲ ਰਹਿੰਦੀ ਸੀ, ਜੋ ਘਰ ਛੱਡ ਕੇ ਜਾਣਾ ਨਹੀਂ ਚਾਹੁੰਦੀ ਸੀ। ਇਸ ਨੂੰ ਲੈ ਕੇ ਉਸ ਵਿਅਕਤੀ ਨੇ ਉਕਤ ਮਹਿਲਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਉਸ ਨੇ ਔਰਤ ਦੇ ਘਰ ਆ ਕੇ ਉਸ ਦੀ ਕੈਂਚੀ ਮਾਰ ਕੇ ਹੱਤਿਆ ਕਰ ਦਿੱਤੀ।
ਇਹ ਵੀ ਪੜ੍ਹੋ : IND Vs ZIM: ਭਾਰਤ ਨੇ ਜ਼ਿੰਬਾਬਵੇ ਖਿਲਾਫ ਕੀਤੀ ਸ਼ਾਨਦਾਰ ਵਾਪਸੀ, 100 ਦੌੜਾਂ ਨਾਲ ਜਿੱਤਿਆ ਦੂਜਾ ਟੀ-20 ਮੈਚ
ਦੂਜੇ ਪਾਸੇ ਜਲਾਲਾਬਾਦ ਦੇ ਡੀਐਸਪੀ ਏਆਰ ਸ਼ਰਮਾ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ਤੇ ਪਹੁੰਚ ਗਈ ਹੈ, ਉਨ੍ਹਾਂ ਦੱਸਿਆ ਕਿ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ ਹੈ। ਫਿਲਹਾਲ ਪੁਲਿਸ ਫਰਾਰ ਮੁਲਜ਼ਮ ਦੀ ਭਾਲ ਵਿੱਚ ਜੁਟੀ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: