ਗਰਮੀਆਂ ਦੀਆਂ ਛੁੱਟੀਆਂ ਖਤਮ ਹੁੰਦੇ ਹੀ ਜ਼ਿਆਦਾਤਰ ਸੂਬਿਆਂ ਵਿੱਚ ਬਾਰਿਸ਼ ਸ਼ੁਰੂ ਹੋ ਗਈ ਸੀ । ਜੁਲਾਈ ਦੇ ਪਹਿਲੇ ਹਫ਼ਤੇ ਤੋਂ ਮਹਾਰਾਸ਼ਟਰ, ਉੱਤਰ ਪ੍ਰਦੇਸ਼, ਕਰਨਾਟਕ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਇਹ ਮੌਸਮ ਜਿੱਥੇ ਹੀਟਵੇਵ ਤੋਂ ਬਾਅਦ ਠੰਢ ਦਾ ਅਹਿਸਾਸ ਕਰਵਾ ਰਿਹਾ ਹੈ, ਉੱਥੇ ਹੀ ਬੱਚਿਆਂ ਲਈ ਵੀ ਕਿਸੇ ਖਤਰੇ ਤੋਂ ਘੱਟ ਨਹੀਂ ਹੈ। ਇਸ ਦੇ ਮੱਦੇਨਜ਼ਰ ਕਈ ਥਾਵਾਂ ‘ਤੇ ਸਕੂਲ ਬੰਦ ਕਰ ਦਿੱਤੇ ਗਏ ਹਨ।
ਮਹਾਰਾਸ਼ਟਰ ਅਤੇ ਕਰਨਾਟਕ ਵਿੱਚ ਭਾਰੀ ਮੀਂਹ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ । ਮੁੰਬਈ ਦੇ ਕਈ ਇਲਾਕਿਆਂ ਵਿੱਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ । ਇੱਥੋਂ ਤੱਕ ਕਿ ਮੁੰਬਈ ਲੋਕਲ ਨੂੰ ਵੀ ਕੁਝ ਰੂਟਾਂ ‘ਤੇ ਬੰਦ ਕਰ ਦਿੱਤਾ ਗਿਆ ਹੈ । ਇਸ ਸਥਿਤੀ ਵਿੱਚ ਬੱਚਿਆਂ ਦਾ ਸਕੂਲ ਜਾਣਾ ਸੰਭਵ ਨਹੀਂ ਸੀ । ਮੁੰਬਈ ਦੇ ਜ਼ਿਆਦਾਤਰ ਖੇਤਰਾਂ ਵਿੱਚ ਸਕੂਲ ਬੰਦ ਕਰ ਦਿੱਤੇ ਗਏ ਹਨ। ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਦੇ ਨਾਲ-ਨਾਲ ਉੱਤਰ ਪ੍ਰਦੇਸ਼, ਕਰਨਾਟਕ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੇ ਕਈ ਸਕੂਲਾਂ ਵਿੱਚ ਵੀ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ ‘ਚ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਉਣ ‘ਤੇ ਨਹੀਂ ਰੋਕੇਗੀ ਪੁਲਿਸ, ਸਰਕਾਰ ਵੱਲੋਂ ਸਖਤ ਹੁਕਮ ਜਾਰੀ
ਕਰਨਾਟਕ ਦੇ ਕਈ ਜ਼ਿਲ੍ਹੇ ਭਾਰੀ ਮੀਂਹ ਨਾਲ ਪ੍ਰਭਾਵਿਤ ਹਨ । ਸਭ ਤੋਂ ਵੱਧ ਅਸਰ ਦੱਖਣੀ ਕੰਨੜ, ਉਡੁਪੀ ਅਤੇ ਉੱਤਰ ਕੰਨੜ ਵਰਗੇ ਤੱਟਵਰਤੀ ਖੇਤਰਾਂ ‘ਤੇ ਪਿਆ ਹੈ। ਬੈਂਗਲੁਰੂ ਸਥਿਤ ਮੌਸਮ ਵਿਭਾਗ ਨੇ 12 ਜੁਲਾਈ, 2024 ਤੱਕ ਕਰਨਾਟਕ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ । ਇਨ੍ਹਾਂ ਤਿੰਨਾਂ ਥਾਵਾਂ ‘ਤੇ ਦੋ ਦਿਨਾਂ ਲਈ ਬਾਰਿਸ਼ ਦਾ ਰੈੱਡ ਅਲਰਟ ਸੀ, ਜਦਕਿ 10 ਅਤੇ 11 ਜੁਲਾਈ ਨੂੰ ਯੈਲੋ ਅਲਰਟ ਹੈ । ਇਸ ਸਥਿਤੀ ਦੇ ਮੱਦੇਨਜ਼ਰ ਜ਼ਿਆਦਾਤਰ ਜ਼ਿਲ੍ਹਿਆਂ ਦੇ ਸਾਰੇ ਸਕੂਲਾਂ ਅਤੇ ਕਾਲਜਾਂ ਨੂੰ 12 ਜੁਲਾਈ ਤੱਕ ਬੰਦ ਕਰ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਮਹਾਰਾਸ਼ਟਰ ਦੀ ਰਾਜਧਾਨੀ ਮੁੰਬਈ ਵਿੱਚ ਹਰ ਸਾਲ ਜੁਲਾਈ ਮਹੀਨੇ ਵਿੱਚ ਬਾਰਿਸ਼ ਲਈ ਰੈੱਡ ਅਲਰਟ ਜਾਰੀ ਕੀਤਾ ਜਾਂਦਾ ਹੈ। ਪਿਛਲੇ ਕਈ ਦਿਨਾਂ ਤੋਂ ਹੈ ਟਾਈਡ ਕਾਰਨ ਮੁੰਬਈ ਦੀ ਹਾਲਤ ਵੀ ਠੀਕ ਨਹੀਂ ਹੈ । ਅਜਿਹੇ ਵਿੱਚ ਮੁੰਬਈ ਦੇ ਜ਼ਿਆਦਾਤਰ ਸਕੂਲ, ਕਾਲਜ ਅਤੇ ਹੋਰ ਸਿੱਖਿਆ ਸੰਸਥਾਵਾਂ ਨੂੰ ਬੰਦ ਕਰਨ ਦਾ ਨੋਟਿਸ ਜਾਰੀ ਕੀਤਾ ਗਿਆ ਹੈ। ਦਰਅਸਲ, ਅਜਿਹੇ ਮੌਸਮ ਵਿੱਚ ਆਵਾਜਾਈ ਦਾ ਕੋਈ ਭਰੋਸਾ ਨਹੀਂ ਰਹਿੰਦਾ ਅਤੇ ਮੌਸਮੀ ਬਿਮਾਰੀਆਂ ਫੈਲਣ ਦਾ ਵੀ ਖਤਰਾ ਬਣਿਆ ਰਹਿੰਦਾ ਹੈ।
ਵੀਡੀਓ ਲਈ ਕਲਿੱਕ ਕਰੋ -: