ਪੰਜਾਬ ਦੇ ਰਾਏਕੋਟ ਇਲਾਕੇ ਦੇ ਇੱਕ ਨੌਜਵਾਨ ਦੀ ਇਟਲੀ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਮੌਤ ਤੋਂ ਕਰੀਬ 20-22 ਦਿਨਾਂ ਬਾਅਦ ਮ੍ਰਿਤਕ ਦੇਹ ਅੱਜ ਜੱਦੀ ਪਿੰਡ ਤਲਵੰਡੀ ਰਾਏ ਪੁੱਜਣ ‘ਤੇ ਪਰਿਵਾਰ ਨੇ ਅੰਤਿਮ ਸਸਕਾਰ ਕੀਤਾ। ਇਸ ਮੌਕੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਮ੍ਰਿਤਕ ਤਿੰਨ ਭਰਾਵਾਂ ਵਿਚੋਂ ਸਭ ਤੋਂ ਛੋਟਾ ਸੀ ਅਤੇ ਪਿਛਲੇ ਸਾਲ ਉਸ ਦੇ ਪਿਤਾ ਇੰਦਰਜੀਤ ਸਿੰਘ ਦਾ ਵੀ ਦਿਹਾਂਤ ਹੋ ਗਿਆ ਸੀ।
ਮਿਲੀ ਜਾਣਕਾਰੀ ਅਨੁਸਾਰ ਪਿੰਡ ਤਲਵੰਡੀ ਰਾਏ ਦੇ ਵਸਨੀਕ 34 ਸਾਲਾ ਨੌਜਵਾਨ ਪ੍ਰਮਿੰਦਰ ਸਿੰਘ ਪੁੱਤਰ ਇੰਦਰਜੀਤ ਸਿੰਘ ਇੱਕ ਛੋਟੇ ਕਿਸਾਨ ਪਰਿਵਾਰ ਨਾਲ ਸਬੰਧਤ ਹੋਣ ਕਾਰਨ ਰੋਜ਼ਗਾਰ ਦੀ ਭਾਲ ਲਈ 2014 ਵਿਚ ਮਿਹਨਤ ਮਜ਼ਦੂਰੀ ਕਰਨ ਲਈ ਇਟਲੀ ਗਿਆ ਸੀ।10 ਸਾਲਾ ਬਾਅਦ ਕੁਝ ਸਮਾਂ ਪਹਿਲਾਂ ਹੀ ਉਹ ਉਥੇ ਪੱਕਾ ਹੋਇਆ ਸੀ ਅਤੇ ਇਸ ਸਾਲ ਸਰਦੀਆਂ ਵਿੱਚ 10 ਸਾਲਾ ਬਾਅਦ ਆਪਣੇ ਜੱਦੀ ਪਿੰਡ ਆਉਣ ਬਾਰੇ ਪਰਿਵਾਰ ਨੂੰ ਆਖਿਆ ਸੀ ਪਰ ਕੁਦਰਤ ਨੂੰ ਕੁਝ ਹੋਰ ਹੀ ਭਾਣਾ ਮਨਜ਼ੂਰ ਸੀ।
ਇਹ ਵੀ ਪੜ੍ਹੋ : 4 ਬੱਚਿਆਂ ਦੇ ਸਿਰ ‘ਤੋਂ ਉੱਠਿਆ ਪਿਓ ਦਾ ਸਾਇਆ, ਆਟੋ ਨਾਲ ਟਕਰਾਇਆ ਅਵਾਰਾ ਪਸ਼ੂ, ਚਾਲਕ ਦੀ ਮੌ.ਤ
ਪਰਮਿੰਦਰ ਨੂੰ ਰਾਤ ਨੂੰ ਸੁੱਤੇ ਪਏ ਦਿਲ ਦਾ ਦੌਰਾ ਪੈ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇਹ ਪਰਿਵਾਰ ਤੇ ਰਿਸ਼ਤੇਦਾਰਾਂ ਦੀ ਭਾਰੀ ਜੱਦੋਜਹਿਦ ਦੇ ਬਾਅਦ 20-22 ਦਿਨਾਂ ਬਾਅਦ ਅੱਜ ਜੱਦੀ ਪਿੰਡ ਤਲਵੰਡੀ ਰਾਏ ਵਿਖੇ ਪਹੁੰਚੀ, ਜਿੱਥੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰ ਤੇ ਪਿੰਡਵਾਸੀਆਂ ਨੇ ਉਸ ਦਾ ਅਤਿੰਮ ਸਸਕਾਰ ਕੀਤਾ। ਇਸ ਮੌਕੇ ਪਿੰਡ ਵਾਸੀਆਂ ਤੇ ਰਿਸ਼ਤੇਦਾਰਾਂ ਨੇ ਸਰਕਾਰ ਤੋਂ ਪੀੜਤ ਪਰਵਾਰ ਦੀ ਆਰਥਿਕ ਮਦਦ ਨਾਲ ਦੀ ਅਪੀਲ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: