ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਦੇ ਸਰਹੱਦੀ ਖੇਤਰ ਵਿੱਚ ਸੀਮਾ ਸੁਰੱਖਿਆ ਬਲ (BSF) ਨੇ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੀ ਇੱਕ ਹੋਰ ਨਜਾਇਜ਼ ਕੋਸ਼ਿਸ਼ ਨੂੰ ਨਾਕਾਮ ਕਰਨ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ। BSF ਦੇ ਜਵਾਨਾਂ ਨੇ ਤਲਾਸ਼ੀ ਦੌਰਾਨ ਪਿੰਡ ਦੇ ਇੱਕ ਖੇਤ ਵਿੱਚੋਂ ਹੈਰੋਇਨ ਦਾ ਇੱਕ ਪੈਕੇਟ ਬਰਾਮਦ ਕੀਤਾ ਹੈ।
ਜਾਣਕਾਰੀ ਅਨੁਸਾਰ BSF ਦੇ ਖੁਫ਼ੀਆ ਵਿੰਗ ਵੱਲੋਂ ਨਸ਼ੀਲੇ ਪਦਾਰਥਾਂ ਦੀ ਖੇਪ ਦੀ ਮੌਜੂਦਗੀ ਬਾਰੇ ਸੂਚਨਾ ਮਿਲੀ ਸੀ। ਇਸ ਦੇ ਆਧਾਰ ‘ਤੇ, BSF ਦੇ ਜਵਾਨਾਂ ਨੇ ਤੁਰੰਤ ਸ਼ੱਕੀ ਖੇਤਰ ਵਿੱਚ ਇੱਕ ਵਿਆਪਕ ਖੋਜ ਮੁਹਿੰਮ ਸ਼ੁਰੂ ਕੀਤੀ। ਤੜਕੇ 06:15 ਵਜੇ ਦੇ ਕਰੀਬ ਤਲਾਸ਼ੀ ਦੌਰਾਨ, ਜਵਾਨਾਂ ਨੇ ਪਿੰਡ ਕਿਲਚੇ ਦੇ ਇੱਕ ਖੇਤ ਵਿੱਚੋਂ 01 ਪੈਕੇਟ ਸ਼ੱਕੀ ਹੈਰੋਇਨ ਬਰਾਮਦ ਕੀਤੀ।
ਇਹ ਵੀ ਪੜ੍ਹੋ : ਕਿਸਾਨ ਸ਼ੁਭਕਰਨ ਦੀ ਭੈਣ ਦੀ ਪੰਜਾਬ ਪੁਲਿਸ ‘ਚ ਹੋਈ ਭਰਤੀ, ਅੰਦੋਲਨ ‘ਚ ਨੌਜਵਾਨ ਕਿਸਾਨ ਨੇ ਗਵਾਈ ਸੀ ਜਾ.ਨ
ਪੈਕੇਟ ਦਾ ਕੁੱਲ ਵਜ਼ਨ 570 ਗ੍ਰਾਮ ਦੱਸਿਆ ਜਾ ਰਿਹਾ ਹੈ। ਨਸ਼ੀਲੇ ਪਦਾਰਥਾਂ ਨੂੰ ਪੀਲੇ ਰੰਗ ਦੀ ਚਿਪਕਣ ਵਾਲੀ ਟੇਪ ਨਾਲ ਲਪੇਟਿਆ ਹੋਇਆ ਸੀ ਅਤੇ ਪੈਕੇਟ ਦੇ ਨਾਲ 01 ਧਾਤੂ ਦੀ ਰਿੰਗ ਅਤੇ ਇੱਕ ਛੋਟੀ ਟਾਰਚ ਜੁੜੀ ਹੋਈ ਸੀ। ਜਵਾਨਾਂ ਨੇ ਹੈਰੋਇਨ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: