ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ (ਐਤਵਾਰ) ਚੰਡੀਗੜ੍ਹ ਪਹੁੰਚ ਗਈ ਹੈ। ਸੈਕਟਰ-33 ਸਥਿਤ ਭਾਜਪਾ ਦਫ਼ਤਰ ਪੁੱਜਣ ’ਤੇ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਤੋਂ ਬਾਅਦ ਉਹ ਭਾਜਪਾ ਕਾਰਜਕਾਰਨੀ ਦੀ ਮੀਟਿੰਗ ਵਿੱਚ ਸ਼ਾਮਲ ਹੋਈ। ਭਾਜਪਾ ਹੈੱਡਕੁਆਰਟਰ ਵਿੱਚ ਪਾਰਟੀ ਦੇ ਸਾਰੇ ਆਗੂ ਤੇ ਵਰਕਰ ਮੌਜੂਦ ਹਨ। ਇਸ ਤੋਂ ਬਾਅਦ ਉਨ੍ਹਾਂ ਦਾ ਕਾਰੋਬਾਰੀਆਂ ਨੂੰ ਮਿਲਣ ਦਾ ਪ੍ਰੋਗਰਾਮ ਵੀ ਹੈ। ਬਜਟ ਤੋਂ ਪਹਿਲਾਂ ਕਾਰੋਬਾਰੀਆਂ ਨਾਲ ਮੀਟਿੰਗ ਨੂੰ ਅਹਿਮ ਮੰਨਿਆ ਜਾ ਰਿਹਾ ਹੈ।
ਭਾਜਪਾ ਕਾਰਜਕਾਰਨੀ ਦੀ ਬੈਠਕ ‘ਚ ਲੋਕ ਸਭਾ ਚੋਣਾਂ ਦੇ ਨਤੀਜਿਆਂ ਅਤੇ ਭਵਿੱਖ ‘ਚ ਪਾਰਟੀ ਨੂੰ ਕਿਵੇਂ ਮਜ਼ਬੂਤ ਕਰਨਾ ਹੈ, ਇਸ ‘ਤੇ ਰਣਨੀਤੀ ਬਣਾਈ ਜਾ ਰਹੀ ਹੈ। ਇਸ ਵਾਰ ਭਾਜਪਾ ਚੰਡੀਗੜ੍ਹ ਲੋਕ ਸਭਾ ਚੋਣਾਂ ਵਿੱਚ ਸੀਟ ਨਹੀਂ ਜਿੱਤ ਸਕੀ। ਭਾਜਪਾ ਉਮੀਦਵਾਰ ਸੰਜੇ ਟੰਡਨ ਨੂੰ ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਨੇ 2500 ਵੋਟਾਂ ਨਾਲ ਹਰਾਇਆ। ਹਾਲਾਂਕਿ ਇਹ ਸੀਟ 2014 ਤੋਂ ਭਾਜਪਾ ਕੋਲ ਸੀ। ਅਦਾਕਾਰਾ ਕਿਰਨ ਖੇਰ ਇੱਥੋਂ ਦੀ ਸੰਸਦ ਮੈਂਬਰ ਸੀ।
ਇਹ ਵੀ ਪੜ੍ਹੋ : ਸੋਸ਼ਲ ਮੀਡੀਆ ਤੇ ਭ.ੜਕਾਓ ਟਿੱਪਣੀਆਂ ਕਰਨ ‘ਤੇ ਪੁਲਿਸ ਦੀ ਕਾਰਵਾਈ, 3 ਲੋਕਾਂ ਖਿਲਾਫ FIR ਕੀਤੀ ਦਰਜ
ਅੱਜ ਕੇਂਦਰੀ ਵਿੱਤ ਮੰਤਰੀ ਤੋਂ ਬਜਟ ਵਧਾਉਣ ਦੀ ਮੰਗ ਉਠਾਈ ਜਾ ਸਕਦੀ ਹੈ। ਇਸ ਤੋਂ ਇਲਾਵਾ ਵੈਟ ਨਾਲ ਸਬੰਧਤ ਮਾਮਲਿਆਂ ‘ਤੇ ਚਰਚਾ ਕੀਤੀ ਜਾਵੇਗੀ। ਚੰਡੀਗੜ੍ਹ ਵਿੱਚ ਅਜਿਹੇ ਕਈ ਪ੍ਰਾਜੈਕਟ ਚੱਲ ਰਹੇ ਹਨ ਜਿਨ੍ਹਾਂ ਲਈ ਪੈਸੇ ਦੀ ਲੋੜ ਹੈ। ਕਿਉਂਕਿ ਕੇਂਦਰ ਸਰਕਾਰ ਨੇ ਮੈਟਰੋ ਪ੍ਰਾਜੈਕਟ ਵਿਚ ਚੰਡੀਗੜ੍ਹ ਦਾ 80 ਫੀਸਦੀ ਹਿੱਸਾ ਖਰਚ ਕਰਨਾ ਹੈ। ਇਸ ਪ੍ਰਾਜੈਕਟ ‘ਤੇ 20 ਹਜ਼ਾਰ ਕਰੋੜ ਰੁਪਏ ਖਰਚ ਹੋਣ ਦੀ ਉਮੀਦ ਹੈ। ਇਸ ਵੇਲੇ ਚੰਡੀਗੜ੍ਹ ਲਈ 65 ਹਜ਼ਾਰ ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਨਗਰ ਨਿਗਮ ਲਈ ਕੇਂਦਰ ਤੋਂ ਵੱਖਰੇ ਬਜਟ ਦੀ ਮੰਗ ਕੀਤੀ ਜਾ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -: