ਪੰਜਾਬ ਵਿੱਚ ਗਰਮੀ ਅਤੇ ਹੁੰਮਸ ਕਾਰਨ ਲੋਕਾਂ ਦੀਆਂ ਪਰੇਸ਼ਾਨੀਆਂ ਵਧ ਦਿੱਤੀਆਂ ਹਨ। ਪਰ ਅੱਜ ਯਾਨੀ ਬੁੱਧਵਾਰ ਨੂੰ ਮੀਂਹ ਦਾ ਅਲਰਟ ਹੈ। ਮੌਸਮ ਵਿਭਾਗ ਨੇ ਇੱਕ ਜ਼ਿਲ੍ਹੇ ਵਿੱਚ ਆਰੇਂਜ ਅਤੇ 14 ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਮਾਨਸੂਨ ਦੀ ਰਫ਼ਤਾਰ ਮੱਠੀ ਪੈ ਗਈ ਹੈ। ਅਲਰਟ ਤੋਂ ਬਾਅਦ ਵੀ ਬਾਰਿਸ਼ ਨਹੀਂ ਹੋ ਰਹੀ ਹੈ। ਇਸ ਕਾਰਨ ਗਰਮੀ ਅਤੇ ਨਮੀ ਦੀ ਸਥਿਤੀ ਬਣੀ ਰਹਿੰਦੀ ਹੈ।
ਤਾਪਮਾਨ ਦੀ ਗੱਲ ਕਰੀਏ ‘ਤਾਂ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ -0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਇਹ ਆਮ ਦੇ ਨੇੜੇ ਪਹੁੰਚ ਗਿਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 39.6 ਡਿਗਰੀ ਦਰਜ ਕੀਤਾ ਗਿਆ। ਜਦੋਂਕਿ ਕੱਲ੍ਹ ਤੋਂ ਮੌਸਮ ਫਿਰ ਤੋਂ ਬਦਲ ਜਾਵੇਗਾ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਮਾਨਸਾ, ਬਠਿੰਡਾ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਤਰਨਤਾਰਨ ਵਿੱਚ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ।
ਇਹ ਵੀ ਪੜ੍ਹੋ : ਮਾਨਸਾ ‘ਚ ਟ੍ਰੈਕਟਰ ਤੋਂ ਡਿੱਗ ਕੇ ਰੋਟਾਵੇਟਰ ‘ਚ ਆਉਣ ਕਾਰਨ ਬੱਚੇ ਦੀ ਮੌ.ਤ, ਮਾਪਿਆਂ ਦਾ ਸੀ ਇਕਲੌਤਾ ਪੁੱਤ
ਮੌਸਮ ਵਿਭਾਗ ਅਨੁਸਾਰ ਹਿਮਾਚਲ ਦੇ ਨਾਲ ਲੱਗਦੇ ਪਠਾਨਕੋਟ ਵਿੱਚ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਅਜਿਹੇ ਵਿੱਚ ਜ਼ਿਲ੍ਹੇ ਲਈ ਆਰੇਂਜ ਅਲਰਟ ਹੈ। ਜਦਕਿ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਬਠਿੰਡਾ, ਲੁਧਿਆਣਾ, ਮਾਨਸਾ, ਨਵਾਂਸ਼ਹਿਰ, ਰੂਪਨਗਰ, ਪਟਿਆਲਾ ਅਤੇ ਮੋਹਾਲੀ ‘ਚ ਤੂਫਾਨ ਅਤੇ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: