ਪੰਜਾਬ ਦੇ ਪਠਾਨਕੋਟ ਦੇ ਫ਼ੰਗਤੋਲੀ ਪਿੰਡ ‘ਚ ਮੰਗਲਵਾਰ ਦੇਰ ਰਾਤ 7 ਸ਼ੱਕੀ ਲੋਕਾਂ ਨੂੰ ਦੇਖਿਆ ਗਿਆ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ। ਨੇੜਲੇ ਪਿੰਡਾਂ ‘ਚ ਬੁੱਧਵਾਰ ਨੂੰ ਵੀ ਸੁਰੱਖਿਆ ਏਜੰਸੀਆਂ ਤਲਾਸ਼ੀ ਮੁਹਿੰਮ ਚਲਾ ਰਹੇ ਹਨ। ਅਜੇ ਤੱਕ ਮੁਲਜ਼ਮਾਂ ਦਾ ਪਤਾ ਨਹੀਂ ਲੱਗਾ ਹੈ।
ਪਿੰਡ ਫਗਟੋਲੀ ਦੀ ਵਸਨੀਕ ਸੀਮਾ ਦੇਵੀ ਨੇ ਦੱਸਿਆ ਕਿ ਜੰਗਲ ਵਾਲੇ ਪਾਸਿਓਂ ਕੁਝ ਲੋਕ ਉਸ ਦੇ ਘਰ ਅੰਦਰ ਦਾਖਲ ਹੋਏ ਅਤੇ ਪਾਣੀ ਮੰਗਿਆ ਅਤੇ ਵਿਅਕਤੀ ਨੇ ਮਹਿਲਾ ‘ਤੋਂ ਪੁੱਛਿਆ ਕਿ ਕੀ ਤੁਸੀਂ ਘਰ ਵਿੱਚ ਇੱਕਲੇ ਰਹਿੰਦੇ ਹੋ। ਮਹਿਲਾ ਨੇ ਉਨ੍ਹਾਂ ਨੂੰ ਪਾਣੀ ਦਿੱਤਾ, ਜਿਸ ਤੋਂ ਬਾਅਦ ਉਹ ਫਿਰ ਜੰਗਲ ਵਿਚ ਵੜ ਗਏ। ਇਸ ਤੋਂ ਬਾਅਦ ਮਹਿਲਾ ਨੇ ਪੁਲਿਸ ਨੂੰ ਸੂਚਨਾ ਦਿੱਤੀ।
DSP ਸਮੀਰ ਸਿੰਘ ਮਾਨ ਨੇ ਦੱਸਿਆ ਕਿ ਕੱਲ੍ਹ ਸ਼ਾਮ 7 ਵਜੇ ਦੇ ਕਰੀਬ 7 ਸ਼ੱਕੀ ਵਿਅਕਤੀਆਂ ਦੇ ਦੇਖੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਦੇ ਆਧਾਰ ‘ਤੇ ਅਸੀਂ ਤਲਾਸ਼ੀ ਮੁਹਿੰਮ ਚਲਾ ਰਹੇ ਹਾਂ। ਇਹ ਲੋਕ ਮਜ਼ਦੂਰ ਵੀ ਹੋ ਸਕਦੇ ਹਨ। ਅਜਿਹਾ ਇਸ ਲਈ ਵੀ ਸੰਭਵ ਹੈ ਕਿਉਂਕਿ ਪਿੱਛੇ ਜੰਗਲੀ ਖੇਤਰ ਹੈ। ਉੱਥੇ ਮਜ਼ਦੂਰ ਕੰਮ ਕਰ ਰਹੇ ਹਨ। ਅਸੀਂ ਸਾਰੇ ਪਹਿਲੂਆਂ ਨੂੰ ਦੇਖ ਕੇ ਕੰਮ ਕਰ ਰਹੇ ਹਾਂ। ਬਿਨਾਂ ਕਿਸੇ ਭੁਲੇਖੇ ਦੇ ਲਗਾਤਾਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ, ਤਾਂ ਜੋ ਜ਼ਿਲ੍ਹੇ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਘਟਨਾ ਨਾ ਵਾਪਰੇ।
ਇਹ ਵੀ ਪੜ੍ਹੋ : ਪੰਜਾਬ ‘ਚ ਅੱਜ ਬੱਦਲ ਛਾਏ ਰਹਿਣਗੇ, ਇਨ੍ਹਾਂ 15 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ ਜਾਰੀ
ਦਰਅਸਲ ਪਿਛਲੇ ਕੁਝ ਦਿਨਾਂ ਤੋਂ ਪਠਾਨਕੋਟ ‘ਚ ਲਗਾਤਾਰ ਸ਼ੱਕੀ ਲੋਕਾਂ ਦੀ ਆਵਾਜਾਈ ਦੇਖਣ ਨੂੰ ਮਿਲ ਰਹੀ ਹੈ। ਜਿਸ ਕਾਰਨ ਪੁਲਿਸ ਲਗਾਤਾਰ ਚੌਕਸ ਹੈ। ਦੋ ਦਿਨ ਪਹਿਲਾਂ ਦੋ ਸ਼ੱਕੀ ਵਿਅਕਤੀਆਂ ਨੇ ਇੱਕ ਘਰ ਵਿੱਚ ਜਾ ਕੇ ਰੋਟੀ ਮੰਗੀ ਸੀ। ਇਸ ਤੋਂ ਬਾਅਦ ਬੇਹੜੀਆ ਪਿੰਡ ‘ਚ 2 ਸ਼ੱਕੀ ਵਿਅਕਤੀ ਦੇਖੇ ਗਏ। ਸੁਜਾਨਪੁਰ ਦੇ ਪਿੰਡ ਚੱਕ ਮਾਧੋ ਸਿੰਘ ਵਿੱਚ ਵੀ ਫੌਜ ਦੀ ਵਰਦੀ ਵਿੱਚ ਚਾਰ ਸ਼ੱਕੀ ਵਿਅਕਤੀ ਦੇਖੇ ਗਏ। ਉਨ੍ਹਾਂ ਕੋਲ ਹਥਿਆਰ ਵੀ ਸਨ। ਹਾਲਾਂਕਿ, ਬਾਅਦ ਵਿੱਚ ਇਹ ਖੁਲਾਸਾ ਹੋਇਆ ਕਿ ਵਰਦੀ ਵਾਲੇ ਵਿਅਕਤੀ ਬੀਐਸਐਫ ਦੇ ਜਵਾਨ ਸਨ।
ਵੀਡੀਓ ਲਈ ਕਲਿੱਕ ਕਰੋ -: