ਕੇਂਦਰੀ ਬਜਟ ਵਿੱਚ ਸੋਨਾ-ਚਾਂਦੀ ਨੂੰ ਲੈ ਕੇ ਹੋਏ ਐਲਾਨ ਤੋਂ ਬਾਅਦ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਰਿਕਾਰਡ ਗਿਰਾਵਟ ਦੇਖਣ ਨੂੰ ਮਿਲੀ ਹੈ। ਜਿੱਥੇ ਸੋਨਾ 4000 ਹਜ਼ਾਰ ਰੁਪਏ ਤੋਂ ਜ਼ਿਆਦਾ ਸਸਤਾ ਹੋ ਗਿਆ ਸੀ। ਉੱਥੇ ਹੀ ਦੂਜੇ ਪਾਸੇ ਚਾਂਦੀ ਦੀਆਂ ਕੀਮਤਾਂ ਵਿੱਚ 5 ਹਜ਼ਾਰ ਰੁਪਏ ਤੋਂ ਜ਼ਿਆਦਾ ਦੀ ਗਿਰਾਵਟ ਦੇਖਣ ਨੂੰ ਮਿਲੀ ਸੀ। ਹੁਣ ਬਜਟ ਦੇ ਇੱਕ ਦਿਨ ਬਾਅਦ ਦੋਹਾਂ ਦੀ ਕੀਮਤ ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਜਿੱਥੇ ਸੋਨੇ ਦੀਆਂ ਕੀਮਤਾਂ ਵਿੱਚ 400 ਰੁਪਏ ਤੋਂ ਜ਼ਿਆਦਾ ਇਜ਼ਾਫਾ ਦੇਖਣ ਨੂੰ ਮਿਲ ਰਿਹਾ ਹੈ। ਉੱਥੇ ਹੀ ਚਾਂਦੀ ਦੀ ਕੀਮਤ ਵਿੱਚ 500 ਰੁਪਏ ਤੋਂ ਜ਼ਿਆਦਾ ਦਾ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਮਾਹਿਰਾਂ ਅਨੁਸਾਰ ਇੰਪੋਰਟ ਡਿਊਟੀ ਘੱਟ ਹੋਣ ਤੇ ਫਿਊਚਰ ਤੇ ਆਪਸ਼ਨ ਟ੍ਰੇਡਿੰਗ ਵਿੱਚ ਟੈਕਸ ਵਿੱਚ ਇਜ਼ਾਫਾ ਹੋਣ ਨਾਲ ਗੋਲਡ ਤੇ ਸਿਲਵਰ ਦੀ ਕੀਮਤ ਵਿੱਚ ਗਿਰਾਵਟ ਦੇਖਣ ਨੂੰ ਮਿਲੀ ਸੀ।
ਮਲਟੀ ਕਮੋਡਿਟੀ ਐਕਸਚੇਂਜ ‘ਤੇ ਸੋਨੇ ਦੀ ਕੀਮਤ ਵਿੱਚ ਇਜ਼ਾਫਾ ਦੇਖਣ ਨੂੰ ਮਿਲ ਰਿਹਾ ਹੈ। ਅੰਕੜਿਆਂ ਅਨੁਸਾਰ ਅੱਜ ਸਵੇਰੇ ਮਲਟੀ ਕਮੋਡਿਟੀ ਐਕਸਚੇਂਜ ‘ਤੇ ਸੋਨੇ ਦੀਆਂ ਕੀਮਤਾਂ 200 ਰੁਪਏ ਤੋਂ ਜ਼ਿਆਦਾ ਦੀ ਤੇਜ਼ੀ ਨਾਲ 68,790 ਰੁਪਏ ‘ਤੇ ਖੁੱਲ੍ਹਿਆ ਤੇ ਦੇਖਦੇ ਹੀ ਦੇਖਦੇ 400 ਰੁਪਏ ਤੋਂ ਜ਼ਿਆਦਾ ਦੀ ਤੇਜ਼ੀ ਦੇ ਨਾਲ 68,945 ਰੁਪਏ ਦੇ ਨਾਲ ਦਿਨ ਦੇ ਹਾਈ ਪੁਆਇੰਟ ‘ਤੇ ਪਹੁੰਚ ਗਿਆ ਹੈ। ਅੰਕੜਿਆਂ ਅਨੁਸਾਰ ਦੁਪਹਿਰ ਤੱਕ ਸੋਨੇ ਦੀ ਕੀਮਤ ਵਿੱਚ 364 ਰੁਪਏ ਦੀ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ ਤੇ ਕੀਮਤਾਂ 68,874 ਰੁਪਏ ‘ਤੇ ਹੈ। ਜਾਣਕਾਰਾਂ ਦੀ ਮੰਨੀ ਜਾਵੇ ਤਾਂ ਆਉਣ ਵਾਲੇ ਦਿਨਾਂ ਵਿੱਚ ਸੋਨੇ ਦੀ ਕੀਮਤ ਵਿੱਚ ਤੇਜ਼ੀ ਦੇਖਣ ਨੂੰ ਮਿਲ ਸਕਦੀ ਹੈ।
ਇਹ ਵੀ ਪੜ੍ਹੋ: ਮਾਨਸਾ ‘ਚ ਟ੍ਰੈਕਟਰ ਤੋਂ ਡਿੱਗ ਕੇ ਰੋਟਾਵੇਟਰ ‘ਚ ਆਉਣ ਕਾਰਨ ਬੱਚੇ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ
ਉੱਥੇ ਹੀ ਦੂਜੇ ਪਾਸੇ ਚਾਂਦੀ ਦੀ ਕੀਮਤ ਵਿੱਚ ਵੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ। MCX ‘ਤੇ ਦੁਪਹਿਰ ਸਮੇਂ ਚਾਂਦੀ 334 ਰੁਪਏ ਦੀ ਤੇਜ਼ੀ ਨਾਲ 85,253 ਰੁਪਏ ‘ਤੇ ਮੌਜੂਦ ਹੈ। ਜਦਕਿ ਇੱਕ ਦਿਨ ਪਹਿਲਾਂ ਚਾਂਦੀ ਦੀਆਂ ਕੀਮਤਾਂ ਵਿੱਚ 5000 ਰੁਪਏ ਤੋਂ ਜ਼ਿਆਦਾ ਦੀ ਗਿਰਾਵਟ ਦੇਖਣ ਨੂੰ ਮਿਲੀ ਸੀ। ਬੁੱਧਵਾਰ ਨੂੰ ਕਾਰੋਬਾਰੀ ਸੈਸ਼ਨ ਦੌਰਾਨ ਚਾਂਦੀ ਦੀਆਂ ਕੀਮਤਾਂ 500 ਰੁਪਏ ਤੋਂ ਜ਼ਿਆਦਾ ਤੇਜ਼ੀ ਦੇ ਨਾਲ 85,446 ਰੁਪਏ ਦੇ ਨਾਲ ਦਿਨ ਦੀ ਉਚਾਈ ‘ਤੇ ਵੀ ਪਹੁੰਚੀ।
ਦੱਸ ਦੇਈਏ ਕਿ ਹੁਣ ਤੱਕ ਸੋਨੇ ਦੀਆਂ ਕੀਮਤਾਂ 5,842 ਰੁਪਏ ਪ੍ਰਤੀ 10 ਗ੍ਰਾਮ ਵੱਧ ਚੁੱਕੇ ਹਨ। ਸਾਲ ਦੀ ਸ਼ੁਰੂਆਤ ਵਿੱਚ ਇਹ 63,352 ਰੁਪਏ ‘ਤੇ ਸੀ। ਜੋ ਹੁਣ 69,194 ਰੁਪਏ ਪ੍ਰਤੀ 10 ਗ੍ਰਾਮ ‘ਤੇ ਹੈ। ਉੱਥੇ ਹੀ ਚਾਂਦੀ ਸਾਲ ਦੀ ਸ਼ੁਰੂਆਤ ਵਿੱਚ 73,395 ਰੁਪਏ ਪ੍ਰਤੀ ਕਿਲੋ ‘ਤੇ ਸੀ। ਜੋ ਹੁਣ 84,897 ਰੁਪਏ ਪ੍ਰਤੀ ਕਿੱਲੋ ‘ਤੇ ਪਹੁੰਚ ਗਈ ਹੈ। ਯਾਨੀ ਕਿ ਚਾਂਦੀ ਇਸ ਸਾਲ 11,502 ਰੁਪਏ ਵੱਧ ਚੁੱਕੀ ਹੈ।
ਵੀਡੀਓ ਲਈ ਕਲਿੱਕ ਕਰੋ -: