ਪੰਜਾਬ ਵਿੱਚ ਮਾਨਸੂਨ ਇੱਕ ਵਾਰ ਮੁੜ ਤੋਂ ਸੁਸਤ ਹੋ ਗਿਆ ਹੈ। ਇਸ ਦਾ ਕਾਰਨ ਹੈ ਬੰਗਾਲ ਦੀ ਖਾੜੀ ਵਿੱਚ ਬਣਿਆ ਦਬਾਅ ਜੋ ਪੂਰੇ ਉੱਤਰੀ ਭਾਰਤ ਦੇ ਮਾਨਸੂਨ ਨੂੰ ਪ੍ਰਭਾਵਿਤ ਕਰ ਰਿਹਾ ਹੈ। ਦਬਾਅ ਕਾਰਨ ਨਮੀ ਵਾਲੀਆਂ ਹਵਾਵਾਂ ਪੰਜਾਬ ਵੱਲ ਵਧਣ ਦੇ ਸਮਰੱਥ ਨਹੀਂ ਹਨ । ਜਿਸ ਕਾਰਨ ਮੌਸਮ ਵਿਭਾਗ ਵੱਲੋਂ 6-7 ਅਗਸਤ ਨੂੰ ਜਾਰੀ ਕੀਤਾ ਗਿਆ ਯੈਲੋ ਅਲਰਟ ਵੀ ਖਤਮ ਕਰ ਦਿੱਤਾ ਗਿਆ ਹੈ। ਹੁਣ ਸਿਰਫ ਉਮੀਦ ਹੈ ਕਿ 7 ਅਗਸਤ ਨੂੰ ਪੰਜਾਬ ਵਿੱਚ ਬਾਰਿਸ਼ ਹੋਵੇਗੀ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।
1 ਅਗਸਤ ਤੋਂ ਬਾਅਦ ਪੰਜਾਬ ਵਿੱਚ ਅਜੇ ਤੱਕ ਚੰਗੀ ਬਾਰਿਸ਼ ਨਹੀਂ ਹੋਈ ਹੈ। ਜਿਸ ਕਾਰਨ ਤਾਪਮਾਨ ਫਿਰ ਵਧਣਾ ਸ਼ੁਰੂ ਹੋ ਗਿਆ ਹੈ। ਐਤਵਾਰ ਨੂੰ ਤਾਪਮਾਨ ਪਿਛਲੇ ਦਿਨ ਨਾਲੋਂ 0.2 ਡਿਗਰੀ ਵੱਧ ਰਿਕਾਰਡ ਕੀਤਾ ਗਿਆ । ਮੌਸਮ ਵਿਭਾਗ ਕੇਂਦਰ (IMD) ਮੁਤਾਬਕ ਇਹ ਤਾਪਮਾਨ ਆਮ ਨਾਲੋਂ 1.9 ਡਿਗਰੀ ਵੱਧ ਹੈ। ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ ਇੱਕ ਵਾਰ ਫਿਰ 40 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਐਤਵਾਰ ਨੂੰ ਫਾਜ਼ਿਲਕਾ ਦਾ ਤਾਪਮਾਨ 39.7 ਡਿਗਰੀ ਦਰਜ ਕੀਤਾ ਗਿਆ। ਜੇਕਰ ਆਉਣ ਵਾਲੇ ਦਿਨਾਂ ਵਿੱਚ ਮੀਂਹ ਨਾ ਪਿਆ ਤਾਂ ਤਾਪਮਾਨ ਫਿਰ ਤੋਂ ਵਧਣਾ ਸ਼ੁਰੂ ਹੋ ਜਾਵੇਗਾ।
ਇਹ ਵੀ ਪੜ੍ਹੋ: ਭਾਰਤੀ ਹਾਕੀ ਟੀਮ ਨੂੰ ਸੈਮੀਫਾਈਨਲ ਤੋਂ ਪਹਿਲਾਂ ਝਟਕਾ, ਇਸ ਖਿਡਾਰੀ ‘ਤੇ ਲੱਗਿਆ ਇਕ ਮੈਚ ਦਾ ਬੈਨ
ਦੱਸ ਦੇਈਏ ਕਿ ਪੰਜਾਬ ਵਿੱਚ ਇਸ ਪੂਰੇ ਸੀਜ਼ਨ ਵਿੱਚ ਹੁਣ ਤੱਕ 40 ਫੀਸਦੀ ਘੱਟ ਮੀਂਹ ਪਿਆ ਹੈ । 1 ਜੂਨ ਤੋਂ 4 ਅਗਸਤ ਤੱਕ ਪੰਜਾਬ ਵਿੱਚ 146.6 MM. ਬਾਰਿਸ਼ ਹੋਈ ਹੈ, ਜਦਕਿ ਪੰਜਾਬ ਵਿੱਚ ਇਨ੍ਹਾਂ ਦੋ ਮਹੀਨਿਆਂ ਵਿੱਚ 242.9 ਮਿਮੀ. ਬਾਰਿਸ਼ ਹੋਣੀ ਚਾਹੀਦੀ ਸੀ। ਪੂਰੇ ਸੀਜ਼ਨ ਵਿੱਚ ਪੰਜਾਬ ਵਿੱਚ ਸਭ ਤੋਂ ਘੱਟ ਬਾਰਿਸ਼ ਫਤਿਹਗੜ੍ਹ ਸਾਹਿਬ ਵਿੱਚ ਹੋਈ ਹੈ। ਇੱਥੇ ਸਿਰਫ਼ 70.6 ਮਿਮੀ. ਬਾਰਿਸ਼ ਹੋਈ ਹੈ, ਜਦੋਂ ਕਿ ਦੋ ਮਹੀਨਿਆਂ ਵਿੱਚ 271.3 ਮਿਲੀਮੀਟਰ ਬਾਰਿਸ਼ ਹੋਣੀ ਚਾਹੀਦੀ ਸੀ। ਇਸੇ ਤਰ੍ਹਾਂ SAS ਨਗਰ ਵਿੱਚ 71 ਫੀਸਦੀ ਘੱਟ, ਰੂਪਨਗਰ ਵਿੱਚ 60 ਫੀਸਦੀ ਘੱਟ ਅਤੇ SBS ਨਗਰ ਵਿੱਚ 64 ਫੀਸਦੀ ਘੱਟ ਮੀਂਹ ਪਿਆ ਹੈ । ਪੰਜਾਬ ਵਿੱਚ ਸਿਰਫ਼ ਚਾਰ ਜ਼ਿਲ੍ਹੇ ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ ਅਤੇ ਮਾਨਸਾ ਹਨ, ਜਿੱਥੇ ਆਮ ਮੀਂਹ ਦਰਜ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: