ਪੰਜਾਬ ਦੇ ਗੁਰਦਾਸਪੁਰ ਦੇ ਕਸਬਾ ਦੀਨਾਨਗਰ ਦੇ ਪਿੰਡ ਝਬਕਾਰਾ ‘ਚ ਭਾਰੀ ਮੀਂਹ ਕਾਰਨ ਇਕ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗ ਗਈ, ਜਿਸ ਕਾਰਨ 70 ਸਾਲਾ ਬਜ਼ੁਰਗ ਯੂਸਫ ਮਸੀਹ ਮਲਬੇ ਹੇਠ ਦੱਬ ਕੇ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ। ਬਜ਼ੁਰਗ ਵਿੱਕਰੀ ਨੂੰ ਤੁਰੰਤ ਸਿਵਲ ਹਸਪਤਾਲ ਗੁਰਦਾਸਪੁਰ ‘ਚ ਦਾਖਲ ਕਰਵਾਇਆ ਗਿਆ, ਇੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਘਰ ਦੀ ਛੱਤ ਡਿੱਗਣ ਦੌਰਾਨ ਪਰਿਵਾਰ ਦੇ ਦੇ ਬਾਕੀ ਮੈਂਬਰਾਂ ਨੇ ਭੱਜ ਕੇ ਆਪਣੀ ਜਾਨ ਬਚਾਈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਜ਼ੁਰਗ ਦੇ ਪੁੱਤਰਾਂ ਮੰਗਾ ਅਤੇ ਆਸ਼ੂ ਨੇ ਦੱਸਿਆ ਕਿ ਰਾਤ ਤੋਂ ਹੀ ਤੇਜ਼ ਮੀਂਹ ਪੈ ਰਿਹਾ ਸੀ ਜਦੋਂ ਸਵੇਰੇ ਸਾਢੇ 7 ਵਜੇ ਸਾਰੇ ਆਪਣੇ ਘਰ ਵਿੱਚ ਸੌਂ ਰਹੇ ਸਨ ਤਾਂ ਛੱਤ ਤੋਂ ਪਾਣੀ ਡਿੱਗ ਰਿਹਾ ਸੀ ਅਤੇ ਹਲਕੀ ਹਲਕੀ ਮਿੱਟੀ ਵੀ ਡਿੱਗ ਰਹੀ ਸੀ। ਫਿਰ ਅਚਾਨਕ ਛੱਤ ਡਿੱਗਣੀ ਸ਼ੁਰੂ ਹੋ ਗਈ ਅਤੇ ਉਸ ਦੀ ਮਾਂ ਅਤੇ ਉਹ ਆਪਣੀ ਜਾਨ ਬਚਾਉਣ ਲਈ ਭੱਜੇ ਪਰ ਉਸ ਦਾ ਬਜ਼ੁਰਗ ਦਾਦਾ ਜੋਸਫ ਮਸੀਹ ਨਹੀਂ ਦੌੜ ਸਕਿਆ ਅਤੇ ਪੂਰੀ ਛੱਤ ਉਸ ‘ਤੇ ਡਿੱਗ ਗਈ, ਜਿਸ ਕਾਰਨ ਉਹ ਮਲਬੇ ਹੇਠਾਂ ਦੱਬ ਗਿਆ।
ਇਹ ਵੀ ਪੜ੍ਹੋ : ਪੰਜਾਬ ‘ਚ ਵਾਪਰਿਆ ਵੱਡਾ ਹਾ.ਦਸਾ, ਬਰਾਤੀਆਂ ਨਾਲ ਭਰੀ ਗੱਡੀ ਖੱਡ ‘ਚ ਡਿੱਗੀ, 10 ਲੋਕ ਪਾਣੀ ‘ਚ ਰੁੜ੍ਹੇ
ਉਸ ਨੂੰ ਮਲਬੇ ਹੇਠਾਂ ਤੋਂ ਬਾਹਰ ਕੱਢਿਆ ਗਿਆ ਅਤੇ ਤੁਰੰਤ ਐਂਬੂਲੈਂਸ ਦੀ ਮਦਦ ਨਾਲ ਉਸ ਨੂੰ ਗੁਰਦਾਸਪੁਰ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਦੱਸਿਆ ਕਿ ਉਸ ਦੀ ਇਕ ਲੱਤ ਅਤੇ ਰੀੜ ਦੀ ਹੱਡੀ ਟੁੱਟ ਗਈ ਹੈ ਅਤੇ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਸਰਕਾਰ ਨੂੰ ਪੱਕੇ ਮਕਾਨ ਦੀ ਗ੍ਰਾਂਟ ਲਈ ਅਰਜ਼ੀ ਦਿੱਤੀ ਹੈ ਅਤੇ ਉਨ੍ਹਾਂ ਦਾ ਨਾਂ ਵੀ ਸੂਚੀ ਵਿੱਚ ਆਇਆ ਹੈ, ਪਰ ਹੁਣ ਤੱਕ ਉਨ੍ਹਾਂ ਨੂੰ ਪੱਕੇ ਮਕਾਨ ਲਈ ਗਰਾਂਟ ਨਹੀਂ ਦਿੱਤੀ ਗਈ। ਜੇਕਰ ਗ੍ਰਾਂਟ ਮਿਲ ਜਾਂਦੀ ‘ਤਾਂ ਇਹ ਘਟਨਾ ਨਾ ਵਾਪਰਦੀ ਅੱਜ ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦਾ ਕਾਫੀ ਨੁਕਸਾਨ ਹੋਇਆ ਹੈ, ਇਸ ਲਈ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇ।
ਵੀਡੀਓ ਲਈ ਕਲਿੱਕ ਕਰੋ -: