ਬਠਿੰਡਾ ਪੁਲਿਸ ਵੱਲੋਂ ਸ਼ਹਿਰ ਦੇ ਸਾਰੇ ਹੋਟਲਾਂ ਵਿੱਚ 15 ਅਗਸਤ ਨੂੰ ਲੈ ਕੇ ਸਰਚ ਅਭਿਆਨ ਚਲਾਇਆ ਗਿਆ। ਬਠਿੰਡਾ ਦੇ SP(D) ਅਜੇ ਗਾਂਧੀ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਐਤਵਾਰ ਦੇਰ ਰਾਤ ਵੱਖ-ਵੱਖ ਹੋਟਲਾਂ ਅਤੇ ਢਾਬਿਆਂ ’ਤੇ ਚੈਕਿੰਗ ਕੀਤੀ। ਇਸ ਦੌਰਾਨ ਪੁਲਿਸ ਟੀਮ ਨੇ ਹੋਟਲਾਂ ਦਾ ਰਿਕਾਰਡ ਚੈੱਕ ਕੀਤਾ ਅਤੇ ਹੋਟਲਾਂ ਵਿੱਚ ਠਹਿਰੇ ਗੇਸਟਸ ਬਾਰੇ ਜਾਣਕਾਰੀ ਲਈ। ਹਦਾਇਤ ਕੀਤੀ ਗਈ ਕਿ ਜੇਕਰ ਕੋਈ ਸ਼ੱਕੀ ਨਜ਼ਰ ਆਉਂਦਾ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।
SP(D) ਅਜੇ ਗਾਂਧੀ ਨੇ ਦੱਸਿਆ ਕਿ ਰਾਤ ਦੀ ਗਸ਼ਤ ਦੇ ਹਿੱਸੇ ਵਜੋਂ ਬਠਿੰਡਾ ਪੁਲਿਸ ਵੱਲੋਂ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਸਥਿਤ ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਹੋਟਲਾਂ ਵਿੱਚ ਚੈਕਿੰਗ ਮੁਹਿੰਮ ਚਲਾਈ ਗਈ। ਹੋਟਲ ਵਿੱਚ ਠਹਿਰੇ ਲੋਕਾਂ ਬਾਰੇ ਜਾਣਕਾਰੀ ਲਈ ਗਈ ਅਤੇ ਰਿਕਾਰਡ ਦੀ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਦੇਰ ਰਾਤ ਤੱਕ ਖੁੱਲ੍ਹੇ ਢਾਬਾ ਮਾਲਕਾਂ ਨੂੰ ਚਿਤਾਵਨੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਮੋਗਾ ‘ਚ ਕਾਰ ਤੇ ਬਾਈਕ ਦੀ ਜ਼.ਬਰਦ.ਸਤ ਟੱ.ਕਰ, ਪਿਓ-ਪੁੱਤ ਦੀ ਮੌ.ਤ, ਬੁੱਗੀਪੁਰਾ ਰੋਡ ‘ਤੇ ਵਾਪਰਿਆ ਹਾ.ਦਸਾ
ਉਨ੍ਹਾਂ ਹਦਾਇਤ ਕੀਤੀ ਕਿ ਜੇਕਰ ਦੇਰ ਰਾਤ ਤੱਕ ਢਾਬਿਆਂ ਨੂੰ ਖੁੱਲ੍ਹਾ ਰੱਖਿਆ ਗਿਆ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 15 ਅਗਸਤ ਦੇ ਮੱਦੇਨਜ਼ਰ ਬਠਿੰਡਾ ਪੁਲਿਸ ਹਰ ਨਾਕੇ ’ਤੇ ਨਜ਼ਰ ਰੱਖ ਰਹੀ ਹੈ। ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: