ਪੈਰਿਸ ਓਲੰਪਿਕ 2024 ਵਿੱਚ ਹਿੱਸਾ ਲੈਣ ਗਏ 117 ਅਥਲੀਟਾਂ ਦਾ ਦਲ ਹੁਣ ਦੇਸ਼ ਵਾਪਸ ਪਰਤ ਆਏ ਹਨ। ਇਸ ਵਾਰ ਓਲੰਪਿਕ ਵਿੱਚ ਉਸ ਸਮੇਂ ਵਿਵਾਦ ਦੇਖਣ ਨੂੰ ਮਿਲਿਆ ਜਦੋਂ ਭਾਰਤੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੂੰ ਉਨ੍ਹਾਂ ਦੇ ਗੋਲਡ ਮੈਡਲ ਮੈਚ ਤੋਂ ਠੀਕ ਪਹਿਲਾਂ 100 ਗ੍ਰਾਮ ਵਜ਼ਨ ਵੱਧ ਹੋਣ ਕਾਰਨ ਅਯੋਗ ਕਰਾਰ ਦੇ ਦਿੱਤਾ ਗਿਆ ਸੀ। ਵਿਨੇਸ਼ ਦੇ ਨਾਲ ਹੋਈ ਇਸ ਘਟਨਾ ਦੇ ਬਾਅਦ ਸਾਰੇ ਭਾਰਤੀ ਫੈਨਜ਼ ਨੇ ਕਾਫ਼ੀ ਨਾਰਾਜ਼ਗੀ ਜ਼ਾਹਿਰ ਕੀਤੀ ਸੀ। ਵਿਨੇਸ਼ ਨੇ ਇਸ ਮਾਮਲੇ ਵਿੱਚ ਇੰਟਰਨੈਸ਼ਨਲ ਕਾਊਂਸਿਲ ਆਫ਼ ਆਰਬਿਟ੍ਰੇਸ਼ਨ ਫਾਰ ਸਪੋਰਟ ਵਿੱਚ ਪਟੀਸ਼ਨ ਵੀ ਦਾਖਿਲ ਕੀਤੀ ਸੀ। ਜਿਸ ‘ਤੇ 14 ਅਗਸਤ ਨੂੰ ਉਨ੍ਹਾਂ ਦੀ ਇਸ ਅਪੀਲ ਨੂੰ ਖਾਰਿਜ ਕਰ ਦਿੱਤਾ ਗਿਆ ਸੀ। ਇੱਥੇ ਹੀ ਹੁਣ ਪੀਐੱਮ ਮੋਦੀ ਨੇ ਪੈਰਿਸ ਓਲੰਪਿਕ ਤੋਂ ਵਾਪਸ ਆਏ ਸਾਰੇ ਅਥਲੀਟਾਂ ਦੇ ਨਾਲ ਮੁਲਾਕਾਤ ਦੇ ਦੌਰਾਨ ਵਿਨੇਸ਼ ਫੌਗਾਟ ਦੀ ਤਾਰੀਫ਼ ਕੀਤੀ ਹੈ।
ਪੀਐੱਮ ਮੋਦੀ ਨੇ ਪੈਰਿਸ ਓਲੰਪਿਕ 2024 ਵਿੱਚ ਹਿੱਸਾ ਲੈਣ ਗਏ ਭਾਰਤੀ ਦਲ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਤੋਂ ਉਨ੍ਹਾਂ ਦੇ ਅਨੁਭਵਾਂ ਬਾਰੇ ਗੱਲਬਾਤ ਕੀਤੀ। ਇਸ ਦੌਰਾਨ ਪੀਐੱਮ ਮੋਦੀ ਨੇ ਵਿਨੇਸ਼ ਫੋਗਾਟ ਦਾ ਵੀ ਜ਼ਿਕਰ ਕੀਤਾ ਤੇ ਉਨ੍ਹਾਂ ਦੀ ਤਾਰੀਫ ਕਰਦੇ ਹੋਏ ਕਿਹਾ ਕਿ ਵਿਨੇਸ਼ ਪਹਿਲੀ ਅਜਿਹੀ ਭਾਰਤੀ ਬਣੀ ਜੋ ਕੁਸ਼ਤੀ ਵਿੱਚ ਫਾਈਨਲ ਤੱਕ ਪਹੁੰਚੀ। ਇਹ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ। ਇਸ ਤੋਂ ਪਹਿਲਾਂ ਜਦੋਂ ਵਿਨੇਸ਼ ਗੋਲਡ ਮੈਡਲ ਤੋਂ ਠੀਕ ਪਹਿਲਾਂ ਅਯੋਗ ਕਰਾਰ ਦਿੱਤੀ ਗਈ ਸੀ ਉਦੋਂ ਪੀਐੱਮ ਮੋਦੀ ਨੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਸੀ ਕਿ ਵਿਨੇਸ਼ ਤੁਸੀਂ ਪੂਰੇ ਦੇਸ਼ ਦਾ ਮਾਣ ਹੋ ਤੇ ਸਾਰਿਆਂ ਲਈ ਇੱਕ ਪ੍ਰੇਰਣਾ ਹੋ। ਤੁਸੀਂ ਅਜਿਹੀਆਂ ਚੁਣੌਤੀਆਂ ਤੋਂ ਬਾਹਰ ਨਿਕਲਣ ਦੀ ਸਮਰੱਥਾ ਰੱਖਦੇ ਹੋ।
ਇਹ ਵੀ ਪੜ੍ਹੋ: ਪੰਜਾਬ ’ਚ ਮੌਸਮ ਹੋਇਆ ਸਾਫ਼, ਮੌਸਮ ਵਿਭਾਗ ਨੇ ਇਸ ਦਿਨ ਮੀਂਹ ਪੈਣ ਦੀ ਜਤਾਈ ਸੰਭਾਵਨਾ
ਇਸ ਤੋਂ ਇਲਾਵਾ ਪੀਐੱਮ ਮੋਦੀ ਨੇ ਹਾਕੀ ਟੀਮ ਬਾਰੇ ਬੋਲਦਿਆਂ ਕਿਹਾ ਕਿ ਹਾਕੀ ਵਿੱਚ ਅਸੀਂ 52 ਸਾਲ ਬਾਅਦ ਲਗਾਤਾਰ ਦੋ ਵਾਰ ਕਾਂਸੀ ਦਾ ਤਮਗਾ ਜਿੱਤਿਆ ਹੈ। ਮੈਂ ਤੁਹਾਡਾ ਸਾਰਿਆਂ ਦਾ ਸਵਾਗਤ ਕਰਨਾ ਚਾਹੁੰਦਾ ਹਾਂ। ਮੇਰੇ ਲਈ ਹਰ ਖਿਡਾਰੀ ਚੈਂਪੀਅਨ ਹੈ, ਜੋ ਦੇਸ਼ ਦੇ ਲਈ ਖੇਡਦਾ ਹੈ। ਤੁਸੀਂ ਇਸ ਵਾਰ ਵੀ ਆਪਣਾ ਸਰਵਉੱਤਮ ਪ੍ਰਦਰਸ਼ਨ ਕਰਨ ਦੀ ਕੋਸ਼ਿਸ਼ ਕੀਤੀ ਹੈ। ਆਉਣ ਵਾਲਾ ਸਮਾਂ ਹੋਰ ਵੀ ਜ਼ਿਆਦਾ ਵਧੀਆ ਹੈ। ਇਹ ਪੈਰਿਸ ਓਲੰਪਿਕ ਕਈ ਮਾਇਨੇ ਵਿੱਚ ਵਧੀਆ ਹੈ ਕਿਉਂਕਿ ਇਸ ਵਿੱਚ ਹਿੱਸਾ ਲੈਣ ਵਾਲੇ ਜ਼ਿਆਦਾਤਰ ਖਿਡਾਰੀ ਨੌਜਵਾਨ ਹੀ ਸਨ। ਇਹ ਸਾਡੇ ਲਈ ਟਰਨਿੰਗ ਪੁਆਇੰਟ ਹੋਣ ਵਾਲਾ ਹੈ। ਹੁਣ ਭਾਰਤ ਓਲੰਪਿਕ ਵਿੱਚ ਰੁਕੇਗਾ ਨਹੀਂ।
ਵੀਡੀਓ ਲਈ ਕਲਿੱਕ ਕਰੋ -: