ਹਰਿਆਣਾ ਦੇ ਜੀਂਦ ‘ਚ ਇਕ ਨਿੱਜੀ ਬੱਸ ਸੜਕ ‘ਤੇ ਖੜ੍ਹੀ ਟਰਾਲੀ ਨਾਲ ਟਕਰਾ ਗਈ। ਟੱਕਰ ਇੰਨੀ ਭਿਆਨਕ ਸੀ ਕਿ ਬੱਸ ਡ੍ਰਾਈਵਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਸ ਦੀ ਗਰਦਨ ਧੜ ‘ਤੋਂ ਅਲਗ ਹੋ ਗਈ। ਇਸ ਹਾਦਸੇ ‘ਚ ਕਈ ਯਾਤਰੀ ਜ਼ਖਮੀ ਵੀ ਹੋਏ ਹਨ। ਇਨ੍ਹਾਂ ਵਿੱਚ ਮਹਿਲਾਵਾਂ ਵੀ ਸ਼ਾਮਲ ਹਨ। ਕਈਆਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਰੋਹਤਕ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਇਹ ਹਾਦਸਾ ਨੈਸ਼ਨਲ ਹਾਈਵੇਅ 152 ਡੀ ‘ਤੇ ਵਾਪਰਿਆ। ਇਹ ਡਬਲ ਡੇਕਰ ਬੱਸ ਜੈਪੁਰ ਤੋਂ ਲੁਧਿਆਣਾ ਜਾ ਰਹੀ ਸੀ। ਬੱਸ ‘ਚ ਕੁੱਲ 52 ਯਾਤਰੀ ਸਵਾਰ ਸਨ, ਜੋ ਵੱਖ-ਵੱਖ ਥਾਵਾਂ ‘ਤੇ ਜਾ ਰਹੇ ਸਨ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦੇ ਪਰਖੱਚੇ ਉਡ ਗਏ। ਸੂਚਨਾ ਮਿਲਣ ਤੋਂ ਬਾਅਦ ਜੁਲਾਨਾ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਡਰਾਈਵਰ ਦੀ ਲਾਸ਼ ਨੂੰ ਪੋਸਟਮਾਰਟਮ ਲਈ ਜੀਂਦ ਜਨਰਲ ਹਸਪਤਾਲ ਭੇਜ ਦਿੱਤਾ ਗਿਆ ਹੈ।
ਯਾਤਰੀਆਂ ਮੁਤਾਬਕ ਬੱਸ ਰਾਤ ਕਰੀਬ 10 ਵਜੇ ਜੈਪੁਰ ਤੋਂ ਰਵਾਨਾ ਹੋਈ ਸੀ। ਰਾਤ ਨੂੰ ਲਗਭਗ ਸਾਰੇ ਯਾਤਰੀ ਸੌਂ ਰਹੇ ਸਨ। ਬੱਸ ਦੀ ਰਫ਼ਤਾਰ ਜ਼ਿਆਦਾ ਸੀ। ਜਦੋਂ ਇਹ ਬੱਸ ਤੜਕੇ ਸਾਢੇ ਤਿੰਨ ਵਜੇ ਪਿੰਡ ਕਿਲਾਜਫ਼ਰਗੜ੍ਹ ਕੋਲ ਪੁੱਜੀ ਤਾਂ ਡਰਾਈਵਰ ਬੱਸ ਨੂੰ ਕਾਬੂ ਨਾ ਕਰ ਸਕਿਆ। ਇਸ ਕਾਰਨ ਬੱਸ ਸੜਕ ’ਤੇ ਖੜ੍ਹੀ ਟਰਾਲੀ ਨਾਲ ਟਕਰਾ ਗਈ। ਬੱਸ ਦੀ ਟਰਾਲੀ ਨਾਲ ਟੱਕਰ ਹੁੰਦੇ ਹੀ ਹਾਹਾਕਾਰ ਮੱਚ ਗਈ।
ਇਹ ਵੀ ਪੜ੍ਹੋ : ਡਾ.ਓਬਰਾਏ ਦੇ ਯਤਨਾਂ ਸਦਕਾ ਅੰਮ੍ਰਿਤਸਰ ਪਹੁੰਚੀ ਨੌਜਵਾਨ ਦੀ ਦੇ.ਹ, ਹਾਰਟ ਅਟੈਕ ਕਾਰਨ ਦੁਬਈ ‘ਚ ਹੋਈ ਸੀ ਮੌ.ਤ
ਜਾਣਕਾਰੀ ਅਨੁਸਾਰ ਟਰਾਲੀ ਚਾਲਕ ਟਾਇਲਟ ਦੀ ਵਰਤੋਂ ਕਰਨ ਲਈ ਰੁਕਿਆ ਸੀ। ਟਾਇਲਟ ਦੀ ਵਰਤੋਂ ਕਰਨ ਤੋਂ ਬਾਅਦ ਉਹ ਟਰਾਲੀ ਕੋਲ ਪਹੁੰਚਣ ਹੀ ਵਾਲਾ ਸੀ ਕਿ ਬੱਸ ਦੀ ਟਰਾਲੀ ਨਾਲ ਟੱਕਰ ਹੋ ਗਈ। ਇਸ ਜ਼ਬਰਦਸਤ ਟੱਕਰ ਕਾਰਨ ਬੱਸ ਡ੍ਰਾਈਵਰ ਦੀ ਗਰਦਨ ਕੱਟੀ ਗਈ। ਜਿਸ ਕਾਰਨ ਉਸ ਦੀ ਮੌਤ ਹੋ ਗਈ ਅਤੇ 27 ਯਾਤਰੀ ਜ਼ਖਮੀ ਹੋ ਗਏ। ਜਿਨ੍ਹਾਂ ਵਿੱਚ 8 ਮਹਿਲਾਵਾਂ ਸ਼ਾਮਿਲ ਹਨ। 17 ਜ਼ਖਮੀ ਯਾਤਰੀਆਂ ਨੂੰ ਰੋਹਤਕ ਪੀਜੀਆਈ ਰੈਫਰ ਕੀਤਾ ਗਿਆ ਹੈ।
ਹਾਦਸੇ ਵਿੱਚ ਬੱਸ ਦੇ ਸਾਰੇ ਸ਼ੀਸ਼ੇ ਟੁੱਟ ਗਏ। ਸਾਹਮਣੇ ਵਾਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਇਹ ਯਾਤਰੀ ਹੀ ਸਨ ਜਿਨ੍ਹਾਂ ਨੇ ਡਾਇਲ 112 ‘ਤੇ ਕਾਲ ਕੀਤੀ ਸੀ। ਸੂਚਨਾ ਮਿਲਣ ਤੋਂ ਬਾਅਦ ਜੁਲਾਨਾ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਜੇਸੀਬੀ ਬੁਲਾ ਕੇ ਡ੍ਰਾਈਵਰ ਦੀ ਲਾਸ਼ ਨੂੰ ਬੱਸ ਵਿੱਚੋਂ ਬਾਹਰ ਕੱਢਿਆ, ਜਦੋਂ ਕਿ ਜ਼ਖਮੀਆਂ ਨੂੰ ਹਸਪਤਾਲ ਭੇਜ ਦਿੱਤਾ ਗਿਆ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: