ਕੈਨੇਡਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਸੁਖਪ੍ਰੀਤ ਸਿੰਘ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਮੋਗਾ ਦੇ ਪਿੰਡ ਚੜਿੱਕ ਦਾ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਹੈ ਕਿ ਸੁਖਪ੍ਰੀਤ ਸਿੰਘ ਦੇ ਪਿਤਾ ਜਗਸੀਰ ਸਿੰਘ ਕੈਨੇਡਾ ਦਾ ਆਰਜ਼ੀ ਵੀਜ਼ਾ ਲੈ ਕੇ ਕੁਝ ਮਹੀਨੇ ਪਹਿਲਾਂ ਆਪਣੀ ਪਤਨੀ ਅਤੇ ਪੁੱਤ ਸੁਖਪ੍ਰੀਤ ਸਿੰਘ ਨਾਲ ਕੈਨੇਡਾ ਗਏ ਸੀ। ਜਿੱਥੇ ਬੀਤੇ ਦਿਨ ਸੁਖਪ੍ਰੀਤ ਸਿੰਘ ਨੇ ਟੋਰਾਂਟੋ ਨਾਲ ਲੱਗਦੇ ਇਲਾਕੇ ਵਿੱਚ ਦਰੱਖਤ ਨਾਲ ਲਟਕ ਕੇ ਆਪਣੀ ਜਾਨ ਦੇ ਦਿੱਤੀ।
ਇਹ ਵੀ ਪੜ੍ਹੋ: ਪੰਜਾਬ ‘ਚ ਨਵੇਂ ਟੂ-ਵ੍ਹੀਲਰਸ ਤੇ ਗੱਡੀਆਂ ਹੋਈਆਂ ਮਹਿੰਗੀਆਂ, ਵਾਹਨਾਂ ‘ਤੇ ਲੱਗੇਗਾ ਗ੍ਰੀਨ ਟੈਕਸ
ਮਿਲੀ ਜਾਣਕਾਰੀ ਅਨੁਸਾਰ ਪਿੰਡ ਵਿੱਚ ਉਨ੍ਹਾਂ ਨੇ ਆਪਣੀ ਜਾਇਦਾਦ ਵੇਚ ਦਿੱਤੀ ਸੀ । ਜਿੱਥੇ ਹੁਣ ਉਨ੍ਹਾਂ ਨੂੰ ਆਰਥਿਕ ਤੰਗੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ । ਜਿਸ ਕਾਰਨ ਸੁਖਪ੍ਰੀਤ ਦਿਮਾਗੀ ਤੌਰ ‘ਤੇ ਪਰੇਸ਼ਾਨ ਰਹਿਣ ਲੱਗਿਆ, ਜਿਸਦੇ ਚਲਦਿਆਂ ਉਸ ਨੇ ਅਜਿਹਾ ਕਦਮ ਚੁੱਕ ਲਿਆ।
ਵੀਡੀਓ ਲਈ ਕਲਿੱਕ ਕਰੋ -: