ਜਲੰਧਰ ਵਿੱਚ ਬੀਤੀ ਰਾਤ ਕੋਰਟ ਕਲਾ ਚੌਕ ਦੇ ਨੇੜੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਜਨਮਦਿਨ ਦੀ ਪਾਰਟੀ ਕਰਕੇ ਬਾਹਰ ਨਿਕਲੇ ਕੁਝ ਨੌਜਵਾਨਾਂ ਨੂੰ ਇੱਕ ਤੇਜ਼ ਰਫਤਾਰ ਕਾਰ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 4-5 ਨੌਜਵਾਨ ਜ਼ਖਮੀ ਦੱਸੇ ਜਾ ਰਹੇ ਹਨ। ਘਟਨਾ ਦੀ ਸੀਸੀਟੀਵੀ ਵੀ ਸਾਹਮਣੇ ਆਈ ਹੈ।
ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਜਨਮ ਦਿਨ ਦੀ ਪਾਰਟੀ ਕਰ ਕੇ ਬਾਹਰ ਨਿਕਲ ਰਹੇ ਸਨ। ਇਸ ਦੌਰਾਨ ਇੱਕ ਤੇਜ਼ ਰਫਤਾਰ ਵਰਨਾ ਕਾਰਨ ਨੇ ਨੌਜਵਾਨਾਂ ਨੂੰ ਕੁਚਲ ਦਿੱਤਾ। ਹਾਦਸੇ ‘ਚ ਸਾਰੇ ਦੋਸਤਾਂ ਵਿੱਚੋਂ ਇੱਕ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ ਅਤੇ ਚਾਰ ਤੋਂ ਪੰਜ ਜ਼ਖਮੀ ਹੋ ਗਏ ਹਨ। ਮ੍ਰਿਤਕ ਦੀ ਪਛਾਣ ਧੀਰਜ ਨਿਵਾਸੀ ਫਗਵਾੜਾ ਵਜੋਂ ਹੋਈ।
ਇਹ ਵੀ ਪੜ੍ਹੋ : ਪੀ.ਆਰ ਸ਼੍ਰੀਜੇਸ਼ ਲਈ ਕੇਰਲ ਸਰਕਾਰ ਦਾ ਵੱਡਾ ਐਲਾਨ, 2 ਕਰੋੜ ਰੁ: ਦੇ ਨਕਦ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ
ਦੱਸਿਆ ਜਾ ਰਿਹਾ ਹੈ ਪੁਲਿਸ ਨੇ ਕਾਰ ਚਾਲਕ ਨੂੰ ਕਾਬੂ ਕਰ ਲਿਆ ਹੈ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮੁਲਜ਼ਮ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਵੀਡੀਓ ਲਈ ਕਲਿੱਕ ਕਰੋ -: