ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ 6 ਸਤੰਬਰ ਨੂੰ ਰਿਲੀਜ਼ ਹੋਣ ਵਾਲੀ ਸੀ, ਪਰ ਸੈਂਸਰ ਬੋਰਡ ਵੱਲੋਂ ਇਸਦਾ ਸਰਟੀਫਿਕੇਟ ਜਾਰੀ ਨਹੀ ਕੀਤਾ ਗਿਆ। ਅਦਾਕਾਰਾ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਫਿਲਮ ਅੱਜ ਸਿਨੇਮਾਘਰਾਂ ਵਿੱਚ ਨਹੀਂ ਹੋਣ ਵਾਲੀ ਹੈ। ਕੰਗਨਾ ਨੇ ਸੋਸ਼ਲ ਮੀਡੀਆ ‘ਤੇ ਇੱਕ ਭਾਵੁਕ ਪੋਸਟ ਸਾਂਝੀ ਕੀਤੀ ਹੈ। ਜਿਸ ਵਿੱਚ ਉਸਨੇ ਲਿਖਿਆ ਕਿ ਉਹ ਜਲਦ ਹੀ ਫਿਲਮ ਦੀ ਨਵੀਂ ਰਿਲੀਜ਼ ਡੇਟ ਦਾ ਐਲਾਨ ਕਰੇਗੀ ।
ਕੰਗਨਾ ਨੇ ਆਪਣੀ ਪੋਸਟ ਸਾਂਝੀ ਕਰ ਲਿਖਿਆ, ‘ਮੈਨੂੰ ਦੁੱਖ ਨਾਲ ਦੱਸਣਾ ਪੈ ਰਿਹਾ ਹੈ ਕਿ ਮੇਰੇ ਨਿਰਦੇਸ਼ਨ ਵਿੱਚ ਬਣੀ ਫਿਲਮ ‘ਐਮਰਜੈਂਸੀ’ ਦੀ ਰਿਲੀਜ਼ ਡੇਟ ਫਿਲਹਾਲ ਟਾਲ ਦਿੱਤੀ ਗਈ ਹੈ। ਅਸੀਂ ਅਜੇ ਵੀ ਸੈਂਸਰ ਬੋਰਡ ਤੋਂ ਪ੍ਰਮਾਣੀਕਰਣ ਦੀ ਉਡੀਕ ਕਰ ਰਹੇ ਹਾਂ। ਫਿਲਮ ਦੀ ਨਵੀਂ ਰਿਲੀਜ਼ ਡੇਟ ਬਾਰੇ ਜਾਣਕਾਰੀ ਜਲਦੀ ਹੀ ਦਿੱਤੀ ਜਾਵੇਗੀ। ਤੁਹਾਡੀ ਸਮਝ ਅਤੇ ਧੀਰਜ ਲਈ ਧੰਨਵਾਦ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਅੱਜ ਕਾਂਗਰਸ ‘ਚ ਸ਼ਾਮਲ ਹੋ ਸਕਦੇ ਨੇ ਪਹਿਲਵਾਨ ਬਜਰੰਗ ਪੂਨੀਆ ਤੇ ਵਿਨੇਸ਼ ਫੋਗਾਟ
ਦੱਸ ਦੇਈਏ ਕਿ ਫਿਲਮ ‘ਐਮਰਜੈਂਸੀ’ ਵਿੱਚ ਕੰਗਨਾ ਰਣੌਤ ਦੇਸ਼ ਦੀ ਸਾਬਕਾ ਪੀਐੱਮ ਇੰਦਰ ਗਾਂਧੀ ਦੇ ਰੋਲ ਵਿੱਚ ਨਜ਼ਰ ਆਵੇਗੀ। ਇਸ ਫਿਲਮ ਦਾ ਨਿਰਦੇਸ਼ਨ ਵੀ ਖੁਦ ਕੰਗਨਾ ਵੱਲੋਂ ਕੀਤਾ ਗਿਆ ਹੈ। ਉੱਥੇ ਹੀ ਕੰਗਨਾ ਵੱਲੋਂ ਹਾਲ ਹੀ ਵਿੱਚ ਇੱਕ ਹੋਰ ਫਿਲਮ ਦਾ ਐਲਾਨ ਕੀਤਾ ਹੈ ਜਿਸਦਾ ਨਾਮ ‘ਭਾਰਤ ਭਾਗਿਆ ਵਿਧਾਤਾ’ ਹੈ।
ਵੀਡੀਓ ਲਈ ਕਲਿੱਕ ਕਰੋ -: