ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਦਾ ਦਿਹਾਂਤ ਹੋ ਗਿਆ ਹੈ। ਉਹ 72 ਸਾਲ ਦੀ ਉਮਰ ਵਿੱਚ ਦੁਨੀਆਂ ਨੂੰ ਅਲਵਿਦਾ ਆਖ ਗਏ। ਉਨ੍ਹਾਂ ਨੂੰ ਤੇਜ਼ ਬੁਖਾਰ ਤੋਂ ਬਾਅਦ 19 ਅਗਸਤ ਨੂੰ ਦਿੱਲੀ ਦੇ ਏਮਜ਼ ‘ਚ ਭਰਤੀ ਕਰਵਾਇਆ ਗਿਆ ਸੀ। ਉਨ੍ਹਾਂ ਦਾ ਕਈ ਦਿਨਾਂ ਤੋਂ ਇਲਾਜ ਚੱਲ ਰਿਹਾ ਸੀ।
ਇਹ ਵੀ ਪੜ੍ਹੋ : ਭਾਰਤ ਖਿਲਾਫ ਟੈਸਟ ਸੀਰੀਜ਼ ਲਈ ਬੰਗਲਾਦੇਸ਼ ਟੀਮ ਦਾ ਐਲਾਨ, ਇਹ ਤੇਜ਼ ਗੇਂਦਬਾਜ਼ ਟੀਮ ਤੋਂ ਬਾਹਰ
ਯੇਚੁਰੀ ਦਾ ਜਨਮ 12 ਅਗਸਤ 1952 ਨੂੰ ਚੇਨਈ ਵਿੱਚ ਹੋਇਆ ਸੀ। ਉਸਨੇ ਦਿੱਲੀ ਯੂਨੀਵਰਸਿਟੀ ਤੋਂ ਗ੍ਰੈਜੂਏਸ਼ਨ ਪੂਰੀ ਕੀਤੀ। ਯੇਚੁਰੀ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਤੋਂ ਆਪਣੀ ਪੋਸਟ ਗ੍ਰੈਜੂਏਸ਼ਨ ਪੂਰੀ ਕੀਤੀ। ਯੇਚੁਰੀ ਆਪਣੇ ਪਿੱਛੇ ਪਤਨੀ ਸੀਮਾ ਚਿਸ਼ਤੀ ਅਤੇ ਦੋ ਬੱਚੇ ਛੱਡ ਗਏ ਹਨ। ਯੇਚੁਰੀ 50 ਸਾਲ ਪਹਿਲਾਂ ਵਿਦਿਆਰਥੀ ਆਗੂ ਵਜੋਂ ਸੀਪੀਐਮ ਵਿੱਚ ਸ਼ਾਮਲ ਹੋਏ ਸਨ। ਉਹ ਲਗਾਤਾਰ ਤਿੰਨ ਵਾਰ ਪਾਰਟੀ ਦੇ ਜਨਰਲ ਸਕੱਤਰ ਰਹੇ।
ਵੀਡੀਓ ਲਈ ਕਲਿੱਕ ਕਰੋ -: