ਕੇਂਦਰੀ ਜਾਂਚ ਏਜੰਸੀ NIA ਵੱਲੋਂ ਸ਼ੁੱਕਰਵਾਰ ਤੜਕਸਾਰ ਪੰਜਾਬ ਵਿੱਚ ਵੱਖ-ਵੱਖ ਥਾਂਵਾਂ ‘ਤੇ ਛਾਪੇਮਾਰੀ ਕੀਤੀ ਗਈ । NIA ਵੱਲੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਚਾਚਾ ਦੇ ਘਰ ਰੇਡ ਕੀਤੀ ਗਈ। ਇਸਦੇ ਨਾਲ ਹੀ ਅੰਮ੍ਰਿਤਪਾਲ ਦੇ ਹੋਰ ਕਰੀਬੀਆਂ ਦੇ ਘਰਾਂ ਵਿੱਚ ਵੀ ਰੇਡ ਕੀਤੀ ਗਈ। ਦਰਅਸਲ, NIA ਦੀ ਟੀਮ ਵੱਲੋਂ ਮੋਗਾ ਅਤੇ ਅੰਮ੍ਰਿਤਸਰ ਵਿੱਚ ਛਾਪੇਮਾਰੀ ਕੀਤੀ ਗਈ ਹੈ। ਮਿਲੀ ਅਨੁਸਾਰ ਇਹ ਛਾਪੇਮਾਰੀ ਅੰਮ੍ਰਿਤਸਰ ਦੇ ਬਾਬਾ ਬਕਾਲਾ ਸਬ ਡਵੀਜ਼ਨ ਵਿੱਚ ਹੋਈ ਹੈ।
ਇਹ ਵੀ ਪੜ੍ਹੋ: ਜੇਲ੍ਹ ‘ਚੋਂ ਬਾਹਰ ਆਉਣਗੇ ਅਰਵਿੰਦ ਕੇਜਰੀਵਾਲ ! CBI ਮਾਮਲੇ ‘ਚ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ
NIA ਵੱਲੋਂ ਬਾਘਾਪੁਰਾਣਾ ਦੇ ਸਮਾਲਸਰ ਵਿੱਚ ਕਵਿਸ਼ਰ ਮੱਖਣ ਸਿੰਘ ਮੁਸਾਫਰ ਦੇ ਘਰ ਵੀ NIA ਵੱਲੋਂ ਰੇਡ ਕੀਤੀ ਗਈ ਹੈ । ਰੇਡ ਦੌਰਾਨ NIA ਵੱਲੋਂ ਘਰਾਂ ਵਿੱਚ ਪੂਰੀ ਤਰ੍ਹਾਂ ਨਾਲ ਕੋਨੇ-ਕੋਨੇ ਦੀ ਜਾਂਚ ਕੀਤੀ ਗਈ । ਨਾਲ ਹੀ ਟੀਮ ਵੱਲੋਂ ਘਰ ਵਿੱਚ ਪਿਆ ਇੱਕ ਡੀਵੀਆਰ ਵੀ ਕਬਜ਼ੇ ਵਿੱਚ ਲਿਆ ਗਿਆ ਹੈ। ਅੰਮ੍ਰਿਤਸਰ ਦੇ ਹੋਰ ਵੀ ਕਈ ਇਲਾਕਿਆਂ ਜਿਵੇਂ ਰਈਏ ਦੇ ਇੱਕ ਫਰਨੀਚਰ ਵਪਾਰੀ ਦੇ ਘਰ ਵੀ ਐਨਆਈਏ ਦੀ ਟੀਮ ਰੇਡ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: