ਕਾਂਗਰਸ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਹੈ। ਕੱਲ੍ਹ ਯਾਨੀ ਮੰਗਲਵਾਰ ਦੇਰ ਸ਼ਾਮ, ਕਾਂਗਰਸ ਨੇ ਸੰਸਦ ਮੈਂਬਰ ਚੰਨੀ ਅਤੇ ਹਿਮਾਚਲ ਦੇ ਸਾਬਕਾ ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੂੰ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ 2024 ਲਈ ਸੀਨੀਅਰ ਆਬਜ਼ਰਵਰ ਵਜੋਂ ਨਿਯੁਕਤ ਕੀਤਾ ਹੈ।
ਤੁਹਾਨੂੰ ਦੱਸ ਦੇਈਏ ਕਿ ਜੰਮੂ-ਕਸ਼ਮੀਰ ‘ਚ ਬੁੱਧਵਾਰ ਯਾਨੀ ਅੱਜ ਵਿਧਾਨ ਸਭਾ ਚੋਣਾਂ ਲਈ ਪਹਿਲੇ ਪੜਾਅ ਦੀ ਵੋਟਿੰਗ ਹੋ ਰਹੀ ਹੈ। ਜੰਮੂ-ਕਸ਼ਮੀਰ ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਕਿਸੇ ਵੀ ਤਰ੍ਹਾਂ ਦਾ ਜੋਖਮ ਨਹੀਂ ਉਠਾਉਣਾ ਚਾਹੁੰਦੀ। ਇਸ ਲਈ ਕਾਂਗਰਸ ਹਰ ਸੂਬੇ ਤੋਂ ਵੱਡੇ ਫਰਕ ਨਾਲ ਜਿੱਤੇ ਉਮੀਦਵਾਰਾਂ ਨੂੰ ਜੰਮੂ-ਕਸ਼ਮੀਰ ਦੀ ਜ਼ਿੰਮੇਵਾਰੀ ਸੌਂਪ ਰਹੀ ਹੈ। ਵੋਟਿੰਗ ਤੋਂ ਠੀਕ ਪਹਿਲਾਂ ਕਾਂਗਰਸ ਪਾਰਟੀ ਨੇ ਚੰਨੀ ਨੂੰ ਏਆਈਸੀਸੀ ਦਾ ਸੀਨੀਅਰ ਆਬਜ਼ਰਵਰ ਨਿਯੁਕਤ ਕੀਤਾ ਹੈ।
ਇਹ ਵੀ ਪੜ੍ਹੋ : ਭਾਰਤੀ ਹਾਕੀ ਟੀਮ ਨੇ ਰਚਿਆ ਇਤਿਹਾਸ, 5ਵੀਂ ਵਾਰ ਜਿੱਤਿਆ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦਾ ਖਿਤਾਬ
ਇਹ ਜਾਣਕਾਰੀ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੱਲੋਂ ਜਾਰੀ ਸੂਚੀ ਵਿੱਚ ਦਿੱਤੀ ਗਈ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਮੁਕੇਸ਼ ਅਗਨੀਹੋਤਰੀ ਨੂੰ ਏ.ਆਈ.ਸੀ.ਸੀ. ਦਾ ਸੀਨੀਅਰ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: