ਸੋਰਠਿ ਮਹਲਾ ੩ ॥
ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥ ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥ ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥ ਇਸੁ ਦੇਹੀ ਅੰਦਰਿ ਪੰਚ ਚੋਰ ਵਸਹਿ ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ॥ ਅੰਮ੍ਰਿਤੁ ਲੂਟਹਿ ਮਨਮੁਖ ਨਹੀ ਬੂਝਹਿ ਕੋਇ ਨ ਸੁਣੈ ਪੂਕਾਰਾ ॥ ਅੰਧਾ ਜਗਤੁ ਅੰਧੁ ਵਰਤਾਰਾ ਬਾਝੁ ਗੁਰੂ ਗੁਬਾਰਾ ॥੨॥
(ਗੁਰੂ) ਭਗਤ ਜਨਾਂ ਨੂੰ ਪਰਮਾਤਮਾ ਦੀ ਭਗਤੀ ਦਾ ਖ਼ਜ਼ਾਨਾ ਦੇਂਦਾ ਹੈ, ਪਰਮਾਤਮਾ ਦਾ ਨਾਮ ਐਸਾ ਧਨ ਹੈ ਜੋ ਸਦਾ ਕਾਇਮ ਰਹਿੰਦਾ ਹੈ। ਹਰਿ-ਨਾਮ-ਧਨ ਕਦੇ ਮੁੱਕਣ ਵਾਲਾ ਨਹੀਂ, ਇਹ ਧਨ ਕਦੇ ਨਹੀਂ ਮੁੱਕਦਾ, ਕਿਸੇ ਪਾਸੋਂ ਇਸ ਦਾ ਮੁੱਲ ਭੀ ਨਹੀਂ ਪਾਇਆ ਜਾ ਸਕਦਾ (ਭਾਵ, ਕੋਈ ਮਨੁੱਖ ਇਸ ਧਨ ਨੂੰ ਦੁਨਿਆਵੀ ਪਦਾਰਥਾਂ ਨਾਲ ਖ਼ਰੀਦ ਭੀ ਨਹੀਂ ਸਕਦਾ)। ਜਿਨ੍ਹਾਂ ਨੇ ਇਹ ਸਦਾ-ਥਿਰ ਹਰਿ-ਧਨ ਪ੍ਰਾਪਤ ਕਰ ਲਿਆ, ਉਹਨਾਂ ਨੂੰ ਇਸ ਨਾਮ-ਧਨ ਦੀ ਬਰਕਤਿ ਨਾਲ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ ॥੧॥ ਹੇ ਮੇਰੇ ਮਨ! (ਗੁਰੂ ਦੇ ਸ਼ਬਦ ਦੀ ਰਾਹੀਂ ਹੀ ਪਰਮਾਤਮਾ ਮਿਲ ਸਕਦਾ ਹੈ। ਸ਼ਬਦ ਤੋਂ ਬਿਨਾ ਜਗਤ ਕੁਰਾਹੇ ਪਿਆ ਹੋਇਆ ਭਟਕਦਾ ਫਿਰਦਾ ਹੈ, (ਅਗਾਂਹ ਪਰਲੋਕ ਵਿਚ) ਪ੍ਰਭੂ ਦੀ ਦਰਗਾਹ ਵਿਚ ਦੰਡ ਸਹਿੰਦਾ ਹੈ॥ਰਹਾਉ॥ ਇਸ ਸਰੀਰ ਵਿਚ ਕਾਮ, ਕ੍ਰੋਧ, ਲੋਭ, ਮੋਹ ਤੇ ਅਹੰਕਾਰ ਦੇ ਪੰਜ ਚੋਰ ਵੱਸਦੇ ਹਨ, (ਇਹ) ਆਤਮਕ ਜੀਵਨ ਦੇਣ ਵਾਲਾ ਨਾਮ-ਧਨ ਲੁੱਟਦੇ ਰਹਿੰਦੇ ਹਨ, ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਇਹ ਸਮਝਦੇ ਨਹੀਂ। (ਜਦੋਂ ਸਭ ਕੁਝ ਲੁਟਾ ਕੇ ਉਹ ਦੁੱਖੀ ਹੁੰਦੇ ਹਨ, ਤਾਂ) ਕੋਈ ਉਹਨਾਂ ਦੀ ਪੁਕਾਰ ਨਹੀਂ ਸੁਣਦਾ (ਕੋਈ ਉਹਨਾਂ ਦੀ ਸਹਾਇਤਾ ਨਹੀਂ ਕਰ ਸਕਦਾ)। ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਜਗਤ ਅੰਨ੍ਹਿਆਂ ਵਾਲੀ ਕਰਤੂਤ ਕਰਦਾ ਰਹਿੰਦਾ ਹੈ, ਗੁਰੂ ਤੋਂ ਖੁੰਝ ਕੇ (ਇਸ ਦੇ ਆਤਮਕ ਜੀਵਨ ਦੇ ਰਸਤੇ ਵਿਚ) ਹਨੇਰਾ ਹੋਇਆ ਰਹਿੰਦਾ ਹੈ ॥੨॥
Sorat’h, Third Mehl: The True Lord has blessed His devotees with the treasure of devotional worship, and the wealth of the Lord’s Name. The wealth of the Naam, shall never be exhausted; no one can estimate its worth. With the wealth of the Naam, their faces are radiant, and they attain the True Lord. ||1|| O my mind, through the Word of the Guru’s Shabad, the Lord is found. Without the Shabad, the world wanders around, and receives its punishment in the Court of the Lord. ||Pause|| Within this body dwell the five thieves: sexual desire, anger, greed, emotional attachment and egotism. They plunder the Nectar, but the self-willed manmukh does not realize it; no one hears his complaint. The world is blind, and its dealings are blind as well; without the Guru, there is only pitch darkness. ||2||