ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀਆਂ ਟੀਮਾਂ ਵੱਲੋਂ ਅੱਜ ਵੱਡੀ ਕਾਰਵਾਈ ਕੀਤੀ ਗਈ ਹੈ। ED ਨੇ ਚੰਡੀਗੜ੍ਹ ਸਥਿਤ ਸਾਬਕਾ IAS ਅਧਿਕਾਰੀ ਅਤੇ ਨੋਇਡਾ ਅਥਾਰਟੀ ਦੇ ਸਾਬਕਾ ਸੀਈਓ ਮਹਿੰਦਰ ਸਿੰਘ ਦੀ ਰਿਹਾਇਸ਼ ‘ਤੇ ਛਾਪਾ ਮਾਰਿਆ। ਇਸ ਦੌਰਾਨ ਕੋਠੀ ‘ਚੋਂ ਕਰੋੜਾਂ ਦੀ ਨਕਦੀ, ਹੀਰੇ, ਗਹਿਣੇ, ਸੋਨੇ ਦੇ ਗਹਿਣੇ ਅਤੇ ਸ਼ੱਕੀ ਦਸਤਾਵੇਜ਼ ਬਰਾਮਦ ਕੀਤੇ ਗਏ ਹਨ।
ED ਨੂੰ ਛਾਪੇਮਾਰੀ ਦੌਰਾਨ ਸਾਬਕਾ IAS ਮਹਿੰਦਰ ਸਿੰਘ ਦੇ ਚੰਡੀਗੜ੍ਹ ਸਥਿਤ ਘਰ ‘ਚੋਂ ਹੀਰਿਆਂ ਦਾ ਭੰਡਾਰ ਮਿਲਿਆ ਹੈ, ਜਿਸ ਦੀ ਕੀਮਤ 12 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇੰਨਾ ਹੀ ਨਹੀਂ, ਛਾਪੇਮਾਰੀ ਦੌਰਾਨ ਉਸ ਦੇ ਘਰ ਤੋਂ 1 ਕਰੋੜ ਰੁਪਏ ਦੀ ਨਕਦੀ, 12 ਕਰੋੜ ਰੁਪਏ ਦੇ ਹੀਰੇ, 7 ਕਰੋੜ ਰੁਪਏ ਦੇ ਸੋਨੇ ਦੇ ਗਹਿਣੇ ਅਤੇ ਕਈ ਸ਼ੱਕੀ ਦਸਤਾਵੇਜ਼ ਬਰਾਮਦ ਹੋਏ ਹਨ। ਇਸ ਮਾਮਲੇ ਦੀ ਈਡੀ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: 2 ਬੱਚਿਆਂ ਦੇ ਸਿਰ ਤੋਂ ਉੱਠਿਆ ਮਾਂ ਦਾ ਸਾਇਆ, ਵਿਆਹੁਤਾ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ
ਦਰਅਸਲ ਲੋਟਸ ਦੇ 300 ਪ੍ਰਾਜੈਕਟ ਮਾਮਲੇ ‘ਚ ਈ. ਡੀ. ਨੇ ਦੇਸ਼ ਭਰ ‘ਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ। ਇਹ 300 ਕਰੋੜ ਦਾ ਘਪਲਾ ਸੀ। ED ਨੇ ਇਸ ਮਾਮਲੇ ‘ਚ ਪਿਛਲੇ ਦੋ ਦਿਨਾਂ ‘ਚ ਕਰੀਬ 11 ਥਾਵਾਂ ‘ਤੇ ਛਾਪੇਮਾਰੀ ਕੀਤੀ ਸੀ। ਇਹ ਛਾਪੇਮਾਰੀ ਦਿੱਲੀ, ਮੇਰਠ, ਨੋਇਡਾ ਅਤੇ ਚੰਡੀਗੜ੍ਹ ਵਿੱਚ ਹੋਈ। ਇਸ ਦੌਰਾਨ ਪ੍ਰਾਜੈਕਟ ਨਾਲ ਜੁੜੇ ਹਰ ਵਿਅਕਤੀ ਦੀ ਜਾਇਦਾਦ ਦੀ ਤਲਾਸ਼ੀ ਲੈਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਹੈ।
ਵੀਡੀਓ ਲਈ ਕਲਿੱਕ ਕਰੋ -: