ਪੰਜਾਬ ਵਿੱਚ ਸਰਹੱਦ ਪਾਰ (ਪਾਕਿਸਤਾਨ) ਤੋਂ ਵੱਡੀ ਮਾਤਰਾ ਵਿੱਚ ਨਸ਼ਿਆਂ ਦੀ ਸਪਲਾਈ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਹਾਲਾਂਕਿ ਪੰਜਾਬ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਇੱਕ ਤੋਂ ਬਾਅਦ ਇੱਕ ਪਾਕਿਸਤਾਨ ਦੀਆਂ ਨਾਪਾਕ ਗਤੀਵਿਧੀਆਂ ਨੂੰ ਨਾਕਾਮ ਕਰ ਰਹੀਆਂ ਹਨ। ਪਾਕਿਸਤਾਨ ਤੋਂ ਨਸ਼ਾ ਤਸਕਰ ਡਰੋਨ ਰਾਹੀਂ ਨਸ਼ਿਆਂ ਦੀ ਵੱਡੀ ਖੇਪ ਸਰਹੱਦ ‘ਤੇ ਭੇਜ ਰਹੇ ਹਨ।
ਪੰਜਾਬ ਪੁਲਿਸ ਨੇ ਬੁੱਧਵਾਰ ਸ਼ਾਮ ਨੂੰ ਭਾਰਤ-ਪਾਕਿਸਤਾਨ ਸਰਹੱਦ ‘ਤੇ ਸਰਹੱਦ ਪਾਰੋਂ ਭੇਜੀ ਗਈ ਨਸ਼ਿਆਂ ਦੀ ਖੇਪ ਬਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦੀ ਪਿੰਡ ਕਾਂਸੇਕੇ ਅਤੇ ਪਿੰਡ ਮੰਝ ਵਿਖੇ ਦੋ ਵੱਖ-ਵੱਖ ਆਪ੍ਰੇਸ਼ਨਾਂ ਦੌਰਾਨ 10 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੂੰ ਡਰੋਨ ਵੀ ਮਿਲੇ ਹਨ।
ਇਹ ਵੀ ਪੜ੍ਹੋ : ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, ਨ.ਸ਼ਾ ਤ.ਸਕ.ਰਾਂ ਦੀ 2 ਕਰੋੜ ਦੀ ਜਾਇਦਾਦ ਕੀਤੀ ਸੀਲ
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਡੀਜੀਪੀ ਨੇ ਦੱਸਿਆ ਕਿ ਪਾਕਿਸਤਾਨ ਤੋਂ ਡਰੱਗਜ਼ ਦੀ ਤਸਕਰੀ ਲਈ ਡਰੋਨ ਦੀ ਵਰਤੋਂ ਕੀਤੀ ਜਾਂਦੀ ਹੈ। ਨਸ਼ਾ ਤਸਕਰਾਂ ਦਾ ਸਬੰਧ ਪਾਕਿਸਤਾਨ ਸਥਿਤ ਤਸਕਰਾਂ ਨਾਲ ਹੈ। ਕੋਈ ਵੀ ਤਸਕਰ ਨਸ਼ੇ ਦਿਖੇਪ ਲੈਣ ਪਹੁੰਚਦਾ ਇਸ ਤੋਂ ਪਹਿਲਾ ਹੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਨੂੰ ਬਰਾਮਦ ਕਰਕੇ ਆਪਣੀ ਹਿਰਾਸਤ ਵਿੱਚ ਲੈ ਲਿਆ ਸੀ। ਪੁਲਿਸ ਦੋਵਾਂ ਮਾਮਲਿਆਂ ਦੀ ਜਾਂਚ ਕਰ ਰਹੀ ਹੈ। ਇਸ ਦੇ ਨਾਲ ਹੀ NDPS ਐਕਟ ਤਹਿਤ FIR ਦਰਜ ਕੀਤੀ ਗਈ ਹੈ। ਬੈਕਵਰਡ ਅਤੇ ਫਾਰਵਰਡ ਲਿੰਕ ਸਥਾਪਿਤ ਕਰਕੇ ਕੇਸਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: