ਰੋਪੜ ਦੇ ਸਤਲੁਜ ਦਰਿਆ ਉਤੇ ਪੈਂਦੇ ‘ਤੇ ਅੱਜ ਸਵੇਰੇ ਬੱਚਿਆਂ ਨੂੰ ਸਕੂਲ ਲਿਜਾ ਰਿਹਾ ਇੱਕ ਆਟੋ ਨਾਲ ਹਾਦਸਾ ਵਾਪਰ ਗਿਆ। ਆਟੋ ਦੇ ਹੈਂਡਲ ਵਿੱਚ ਪਾਣੀ ਦੀ ਬੋਤਲ ਫਸ ਗਈ, ਜਿਸ ਕਾਰਨ ਆਟੋ ਬੇਕਾਬੂ ਹੋ ਕੇ ਪਲਟ ਗਿਆ। ਇਸ ਹਾਦਸੇ ਵਿੱਚ ਆਟੋ ਵਿੱਚ ਬੈਠੇ ਸਕੂਲ ਦੇ ਚਾਰ ਬੱਚੇ ਜ਼ਖਮੀ ਹੋ ਗਏ। ਜ਼ਖਮੀ ਹੋਏ ਸਾਰੇ ਬੱਚੇ ਪ੍ਰੇਮ ਨਗਰ ਪਿੰਡ ਦੇ ਰਹਿਣ ਵਾਲੇ ਹਨ।
ਰੋਡ ਸੇਫਟੀ ਫੋਰਸ ਦੇ ਏ.ਐਸ.ਆਈ ਕੁਲਬੀਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 7:55 ਵਜੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪਿੰਡ ਅੰਸਾਰ ਦਾ ਆਟੋ ਚਾਲਕ ਲਲਨ ਜੋ ਰੋਜ਼ਾਨਾ ਦੀ ਤਰ੍ਹਾਂ ਸਕੂਲੀ ਬੱਚਿਆਂ ਨੂੰ ਰੋਪੜ ਸਕੂਲ ਛੱਡਣ ਜਾ ਰਿਹਾ ਸੀ। ਅਚਾਨਕ ਆਟੋ ਦੇ ਹੈਂਡਲ ‘ਚ ਪਾਣੀ ਦੀ ਬੋਤਲ ਫਸ ਗਈ, ਜਿਸ ਕਾਰਨ ਆਟੋ ਕੰਟਰੋਲ ਗੁਆ ਕੇ ਪਲਟ ਗਿਆ।
ਇਹ ਵੀ ਪੜ੍ਹੋ : CM ਮਾਨ ਨੇ ਆਪਣੇ OSD ਨੂੰ ਅਹੁਦੇ ਤੋਂ ਹਟਾਇਆ, ਪੰਜਾਬ ਮੰਤਰੀ ਮੰਡਲ ‘ਚ ਫੇਰਬਦਲ ਮਗਰੋਂ ਵੱਡਾ ਫੈਸਲਾ
ਬੱਚਿਆਂ ਨੇ ਕਿਹਾ ਕਿ ਆਟੋ ਡ੍ਰਾਈਵਰ ਵੱਲੋਂ ਪਾਣੀ ਦੀ ਬੋਤਲ ਨੂੰ ਰੱਖਣ ਵੇਲੇ ਇਹ ਹਾਦਸਾ ਹੋਇਆ। ਡ੍ਰਾਈਵਰ ਬੋਤਲ ਨੂੰ ਟਿਕਾ ਰਹੇ ਸਨ ਤਾਂ ਬੋਤਲ ਦਾ ਕੋਈ ਹਿੱਸਾ ਹੈਂਡਲ ਦੇ ਵਿੱਚ ਫਸ ਗਿਆ, ਜਿਸ ਤੋਂ ਬਾਅਦ ਆਟੋ ਪਲਟ ਗਿਆ ਪਰ ਰਫਤਾਰ ਘੱਟ ਹੋਣ ਕਾਰਨ ਕੋਈ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਹਾਦਸੇ ‘ਚ ਆਟੋ ਵੀ ਨੁਕਸਾਨਿਆ ਗਿਆ ਹੈ।
ਹਾਦਸੇ ਵਿੱਚ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਜ਼ਖਮੀ ਹੋਏ ਬੱਚਿਆਂ ਨੂੰ ਰੋਪੜ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਸਰਕਾਰੀ ਹਸਪਤਾਲ ਦੀ ਡਾਕਟਰ ਨੇ ਕਿਹਾ ਕਿ ਬੱਚਿਆਂ ਨੂੰ ਫੌਰੀ ਇਲਾਜ਼ ਦੇ ਦਿੱਤਾ ਗਿਆ ਹੈ। ਫਿਲਹਾਲ ਬੱਚਿਆਂ ਦੀ ਸਕੈਨਿੰਗ ਕਰਵਾਈ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: