ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਨਾਲ ਭਖਿਆ ਹੋਇਆ ਹੈ। ਉੱਥੇ ਹੀ ਦੂਜੇ ਪਾਸੇ ਵੱਖ ਵੱਖ ਪਾਰਟੀਆਂ ਵੱਲੋਂ ਆਪੋ ਆਪਣੇ ਉਮੀਦਵਾਰਾਂ ਦਾ ਐਲਾਨ ਵੀ ਕੀਤਾ ਜਾ ਰਿਹਾ ਹੈ। ਪੰਜਾਬ ਕਾਂਗਰਸ ਪਾਰਟੀ ਵੱਲੋਂ ਚਾਰ ਹਲਕਿਆਂ ’ਤੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਇਸ ਵਾਰ ਕਾਂਗਰਸ ਪਾਰਟੀ ਨਵੇਂ ਚਿਹਰਿਆਂ ’ਤੇ ਦਾਅ ਖੇਡ ਰਹੀ ਹੈ।
ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵੱਲੋਂ ਸੂਚੀ ਜਾਰੀ ਅਨੁਸਾਰ ਡੇਰਾ ਬਾਬਾ ਨਾਨਕ ਤੋਂ ਜਤਿੰਦਰ ਕੌਰ ਨੂੰ ਟਿਕਟ ਦਿੱਤੀ ਹੈ। ਜਤਿੰਦਰ ਕੌਰ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਹੈ। ਉੱਥੇ ਹੀ ਗਿੱਦੜਬਾਹਾ ਤੋਂ ਅੰਮ੍ਰਿਤਾ ਵੜਿੰਗ ਨੂੰ ਉਮੀਦਵਾਰਾ ਐਲਾਨਿਆ ਗਿਆ ਹੈ। ਅੰਮ੍ਰਿਤਾ ਵੜਿੰਗ ਪੰਜਾਬ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਜਾ ਵੜਿੰਗ ਦੀ ਪਤਨੀ ਹਨ। ਜਦਕਿ ਬਰਨਾਲਾ ਸੀਟ ਤੋਂ ਕੁਲਦੀਪ ਸਿੰਘ ਢਿੱਲੋਂ ਨੂੰ ਮੈਦਾਨ ’ਚ ਉਤਾਰਿਆ ਗਿਆ ਹੈ। ਜਦਕਿ ਚੱਬੇਵਾਲ ਹਲਕੇ ਤੋਂ ਰਣਜੀਤ ਕੁਮਾਰ ਨੂੰ ਟਿਕਟ ਦਿੱਤੀ ਗਈ ਹੈ।
ਇਹ ਵੀ ਪੜ੍ਹੋ : 14 ਮਹੀਨੇ ਪਹਿਲਾਂ ਸ਼ਾਰਜਾਹ ਗਏ ਪੰਜਾਬੀ ਨੌਜਵਾਨ ਦੀ ਹੋਈ ਮੌ.ਤ, 2 ਮਸੂਮ ਬੱਚਿਆਂ ਦਾ ਸੀ ਪਿਤਾ
ਵੀਡੀਓ ਲਈ ਕਲਿੱਕ ਕਰੋ -: