ਪੰਜਾਬ ਪੁਲਿਸ ਨੇ ਖੁਫੀਆ ਏਜੰਸੀ ਵੱਲੋਂ ਮਿਲੀ ਸੂਚਨਾ ਦੇ ਅਧਾਰ ‘ਤੇ ਕੀਤੀ ਕਾਰਵਾਈ ‘ਚ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਵਿਦੇਸ਼ੀ ਮੂਲ ਦੇ ਨਸ਼ਾ ਤਸਕਰ ਨਵਪ੍ਰੀਤ ਸਿੰਘ ਨਵੀ ਭੁੱਲਰ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਨੂੰ ਕਾਬੂ ਕੀਤਾ ਗਿਆ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ।
DGP ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ 2 ਤਸਕਰਾਂ ਕੋਲੋਂ ਕਰੀਬ 105 ਕਿਲੋ ਹੈਰੋਇਨ, 31.93 ਕਿਲੋ ਕੈਫੀਨ, 17 ਕਿਲੋ ਡੀਐਮਆਰ, 5 ਵਿਦੇਸ਼ੀ ਪਿਸਤੌਲ ਅਤੇ 1 ਦੇਸੀ ਪਿਸਤੌਲ ਬਰਾਮਦ ਕੀਤਾ ਗਿਆ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਨਵਜੋਤ ਸਿੰਘ ਅਤੇ ਲਵਪ੍ਰੀਤ ਕੁਮਾਰ ਵਜੋਂ ਹੋਈ ਹੈ। ਡੀਜੀਪੀ ਨੇ ਦੱਸਿਆ ਕਿ ਉਕਤ ਸਾਰੀਆਂ ਖੇਪਾਂ ਸਰਹੱਦ ਪਾਰ ਪਾਕਿਸਤਾਨ ਤੋਂ ਆਈਆਂ ਸਨ।
ਇਹ ਵੀ ਪੜ੍ਹੋ : ਪੰਜਾਬ ਫਾਇਰ ਐਂਡ ਐਮਰਜੈਂਸੀ ਸੇਵਾਵਾਂ ਬਿੱਲ ਨੂੰ ਗਵਰਨਰ ਨੇ ਦਿੱਤੀ ਮਨਜ਼ੂਰੀ, 3 ਸਾਲ ਲਈ ਦਿੱਤੀ ਜਾਵੇਗੀ NOC
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਉਕਤ ਐਫਆਈਆਰ ਅੰਮ੍ਰਿਤਸਰ ਸਟੇਟ ਸਪੈਸ਼ਲ ਆਪ੍ਰੇਸ਼ਨ ਯੂਨੀਅਨ (SSOC) ਵਿੱਚ ਦਰਜ ਕੀਤੀ ਗਈ ਹੈ। ਪੁਲਿਸ ਵੱਲੋਂ ਡਰੱਗ ਕਾਰਟੇਲ ਵਿੱਚ ਸ਼ਾਮਲ ਹੋਰ ਅਪਰਾਧੀਆਂ ਨੂੰ ਫੜਨ ਲਈ ਪਿਛੜੇ ਅਤੇ ਅੱਗੇ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ। ਉਨ੍ਹਾਂ ਦੱਸਿਆ ਕਿ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਢੋਆ-ਢੁਆਈ ਲਈ ਜਲ ਮਾਰਗ ਦੀ ਵਰਤੋਂ ਕੀਤੀ ਜਾਂਦੀ ਸੀ, ਟਾਇਰਾਂ ਦੀਆਂ ਵੱਡੀਆਂ ਰਬੜ ਦੀਆਂ ਟਿਊਬਾਂ ਵੀ ਬਰਾਮਦ ਕੀਤੀਆਂ ਗਈਆਂ ਹਨ, ਜੋ ਦਰਸਾਉਂਦੀਆਂ ਹਨ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਪਾਣੀ ਦੇ ਰਸਤੇ ਰਾਹੀਂ ਕੀਤੀ ਜਾਂਦੀ ਹੈ।
ਵੀਡੀਓ ਲਈ ਕਲਿੱਕ ਕਰੋ -: