ਪੰਜਾਬ ਸਰਕਾਰ ਨੇ 6.50 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਪਰਿਵਾਰਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ ਹੈ। ਸਰਕਾਰ ਨੇ ਮਹਿੰਗਾਈ ਭੱਤੇ (DA) ਵਿੱਚ 4 ਫ਼ੀਸਦੀ ਵਾਧੇ ਦਾ ਐਲਾਨ ਕੀਤਾ ਹੈ। ਇਸ ਨਾਲ ਹੁਣ ਮਹਿੰਗਾਈ ਭੱਤਾ ਵਧ ਗਿਆ ਹੈ। ਇਹ 38 ਫੀਸਦੀ ਤੋਂ ਵਧ ਕੇ 42 ਫੀਸਦੀ ਹੋ ਗਿਆ। ਇਸ ਦੀ ਜਾਣਕਾਰੀ ਖੁਦ ਸੀਐੱਮ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਪਾ ਕੇ ਦਿੱਤੀ ਹੈ।
ਸੀਐੱਮ ਨੇ ਆਪਣੀ ਪੋਸਟ ਵਿੱਚ ਲਿਖਿਆ ਹੈ ਕਿ ਦੀਵਾਲੀ ਦੇ ਮੌਕੇ ਉੱਤੇ ਕਰਮਚਾਰੀਆਂ ਨੂੰ ਮੇਰੇ ਵੱਲੋਂ ਇੱਕ ਛੋਟਾ ਤੋਹਫਾ। 1 ਨਵੰਬਰ, 2024 ਤੋਂ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ ਨੂੰ 4 ਪ੍ਰਤੀਸ਼ਤ (38 ਪ੍ਰਤੀਸ਼ਤ ਤੋਂ 42 ਪ੍ਰਤੀਸ਼ਤ) ਤੱਕ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਜਿਸ ਨਾਲ ਸੂਬੇ ਦੇ 6.50 ਲੱਖ ਤੋਂ ਵੱਧ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲਾਭ ਹੋਵੇਗਾ। ਤੁਹਾਨੂੰ ਸਾਰਿਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ।
ਇਹ ਵੀ ਪੜ੍ਹੋ : ਅਮਰੀਕਾ ‘ਚ ਪੰਜਾਬੀ ਨੌਜਵਾਨ ਦਾ ਗੋ.ਲੀ ਮਾ/ਰ ਕੇ ਕ.ਤ.ਲ, ਪਿਛਲੇ ਸਾਲ ਹੀ ਗਿਆ ਸੀ ਵਿਦੇਸ਼
ਇਸ ਦੇ ਨਾਲ ਹੀ ਸਰਕਾਰ ਵੱਲੋਂ ਦਿੱਤੀ ਜਾਣਕਾਰੀ ਵਿੱਚ ਕਿਹਾ ਗਿਆ ਕਿ ਮੁਲਾਜ਼ਮ ਰਾਜ ਪ੍ਰਸ਼ਾਸਨ ਦਾ ਅਹਿਮ ਹਿੱਸਾ ਹਨ। ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: