ਫ਼ਿਰੋਜ਼ਪੁਰ ਦੇ ਪਿੰਡ ਖਾਈ ਖੇਮੇ ਵਿੱਚ ਵਿਆਹ ਤੋਂ ਬਾਅਦ ਵਿਦਾਈ ਦੌਰਾਨ ਹਵਾਈ ਫਾਇਰਿੰਗ ਕੀਤੀ ਗਈ। ਇਸ ਦੌਰਾਨ ਗੋਲੀ ਲਾੜੀ ਦੇ ਮੱਥੇ ‘ਚ ਜਾ ਵੱਜੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਈ ਹੈ। ਜ਼ਖਮੀ ਲਾੜੀ ਨੂੰ ਇਲਾਜ ਲਈ ਫ਼ਿਰੋਜ਼ਪੁਰ ਦੇ ਇੱਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਲਾੜੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਘਟਨਾ ‘ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
ਘਟਨਾ ਦਾ ਸ਼ਿਕਾਰ ਹੋਈ ਲਾੜੀ ਦੀ ਪਛਾਣ ਬਲਜਿੰਦਰ ਕੌਰ ਵਜੋਂ ਹੋਈ ਹੈ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ। ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਦੱਸਿਆ ਕਿ ਇਹ ਲੜਕੀ ਦਾ ਵਿਆਹ ਸੀ ਅਤੇ ਜਦੋਂ ਵਿਦਾਈ ਹੋ ਰਹੀ ਸੀ ਤਾਂ ਕਿਸੇ ਨੇ ਗੋਲੀ ਚਲਾ ਦਿੱਤੀ। ਲੜਕੀ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਇਹ ਵੀ ਪੜ੍ਹੋ : ਜਸਟਿਸ ਸੰਜੀਵ ਖੰਨਾ ਬਣੇ ਦੇਸ਼ ਦੇ 51ਵੇਂ ਚੀਫ਼ ਜਸਟਿਸ, ਰਾਸ਼ਟਰਪਤੀ ਮੁਰਮੂ ਨੇ CJI ਵਜੋਂ ਦਿਵਾਇਆ ਹਲਫ਼
CM ਮਾਨ ਨੇ ਐਕਸ ‘ਤੇ ਜਾਣਕਾਰੀ ਸਾਂਝੀ ਕਰਕੇ ਲਿਖਿਆ- ਅੱਜ ਫਿਰੋਜ਼ਪੁਰ ਤੋਂ ਇੱਕ ਨਵੀਂ ਵਿਆਹੀ ਕੁੜੀ ਨੂੰ ਗੋਲੀ ਲੱਗਣ ਨਾਲ ਜ਼ਖਮੀ ਹੋਣ ਦੀ ਘਟਨਾ ਸਾਹਮਣੇ ਆਈ ਹੈ। ਸੁਣ ਕੇ ਬਹੁਤ ਦੁੱਖ ਲੱਗਿਆ ਕਿ ਪੰਜਾਬੀ ਕਿਹੜੇ ਰਾਹੇ ਤੁਰ ਪਏ ਨੇ, ਪੰਜਾਬੀਓ ਖੁਸ਼ੀ ਕਿਸੇ ਹੋਰ ਤਰੀਕੇ ਨਾਲ ਵੀ ਮਨਾਈ ਜਾ ਸਕਦੀ ਹੈ ਵੈਸੇ ਵੀ ਹਥਿਆਰਾਂ ਦੀ ਵਿਆਹ ਸ਼ਾਦੀਆਂ ਦੇ ਮੌਕੇ ਚਲਾਉਣ ਦੀ ਮਨਾਹੀ ਹੈ, ਪਰ ਇਸਦੇ ਬਾਵਜੂਦ ਅਸੀਂ ਅਨੇਕਾਂ ਘਟਨਾਵਾਂ ਨੂੰ ਨਜ਼ਰਅੰਦਾਜ਼ ਕਰਕੇ ਆਪਣਿਆਂ ਦਾ ਹੀ ਲਹੂ ਵਹਾਅ ਰਹੇ ਹਾਂ। ਸੋਚੋ ਤੇ ਵਿਚਾਰ ਕਰੋ ਕਿ ਜਿਸ ਘਰ ਦੇ ਵਿਹੜੇ ‘ਚ ਜਿੱਥੇ ਸ਼ਗਨਾਂ ਦੇ ਗੀਤ ਚੱਲ ਰਹੇ ਸੀ ਉੱਥੇ ਪਲਾਂ ‘ਚ ਧਾਹਾਂ ਵੱਜਣ ਲੱਗ ਗਈਆਂ। ਅਰਦਾਸ ਕਰਦਾਂ ਹਾਂ ਕਿ ਕੁੜੀ ਦੀ ਜਾਨ ਬਚ ਜਾਵੇ।
ਵੀਡੀਓ ਲਈ ਕਲਿੱਕ ਕਰੋ -: