ਭਾਰਤੀ ਚੋਣ ਕਮਿਸ਼ਨ ਵੱਲੋਂ ਬਤੋਰ ਡੀਐਸਪੀ, ਡੇਰਾ ਬਾਬਾ ਨਾਨਕ ਦੇ ਅਹੁਦੇ ਲਈ ਪੈਨਲ ਵਿੱਚੋਂ ਜੋਗਾ ਸਿੰਘ, 345/ਬੀਆਰ ਦੇ ਨਾਮ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਜੋਗਾ ਸਿੰਘ ਡੇਰਾ ਬਾਬਾ ਨਾਨਕ ਵਿਖੇ ਤੈਨਾਤੀ ਤੋਂ ਪਹਿਲਾਂ ਉਹ ਮੁੱਖ ਦਫ਼ਤਰ ਕਪੂਰਥਲਾ ਵਿਖੇ ਬਤੌਰ ਡੀਐਸਪੀ ਆਪਣੀਆਂ ਸੇਵਾਵਾਂ ਦੇ ਰਹੇ ਸਨ।
ਦੱਸ ਦਈਏ ਕਿ ਡੇਰਾ ਬਾਬਾ ਨਾਨਕ ਦੇ ਡੀਐਸਪੀ ਜਸਬੀਰ ਸਿੰਘ ਨੂੰ ਚੋਣ ਕਮਿਸ਼ਨ ਵਲੋਂ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਦੀ ਸ਼ਿਕਾਇਤ ਤੋਂ ਬਾਅਦ ਤੁਰੰਤ ਡੇਰਾ ਬਾਬਾ ਨਾਨਕ ਹਲਕੇ ਤੋਂ ਹਟਾਉਣ ਦੇ ਨਿਰਦੇਸ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਦਿੱਤੇ ਗਏ ਸਨ, ਜਿਸ ਤੋਂ ਬਾਅਦ ਇਸ ਅਹੁਦੇ ਤੇ ਡੀਐਸਪੀ ਜੋਗਾ ਸਿੰਘ ਨੂੰ ਤੈਨਾਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ਨਵੇਂ ਬਣੇ ਪੰਚ ਇਸ ਦਿਨ ਚੁੱਕਣਗੇ ਸਹੁੰ, ਜ਼ਿਲ੍ਹਾ ਪੱਧਰ ‘ਤੇ ਹੋਵੇਗਾ ਸਮਾਗਮ, ਸਰਕਾਰ ਨੇ ਜਾਰੀ ਕੀਤਾ ਨੋਟਿਸ
ਵੀਡੀਓ ਲਈ ਕਲਿੱਕ ਕਰੋ -: