ਪੰਜਾਬ ਵਿੱਚ ਨਜਾਇਜ਼ ਹਥਿਆਰਾਂ ਦੀ ਤਸਕਰੀ ਦੇ ਖਿਲਾਫ ਫ਼ਿਰੋਜ਼ਪੁਰ ਪੁਲਿਸ ਨੇ ਸਖ਼ਤ ਕਾਰਵਾਈ ਕਰਦਿਆਂ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਵੀਰਵਾਰ ਨੂੰ 11 ਪਿਸਤੌਲਾਂ ਅਤੇ 21 ਮੈਗਜ਼ੀਨਾਂ ਸਮੇਤ ਹਥਿਆਰਾਂ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਵੱਲੋਂ ਖੁਦ ਆਪਣੇ ਐਕਸ ਅਕਾਊਟ ‘ਤੇ ਇਸ ਦੀ ਜਾਣਕਰੀ ਸਾਂਝੀ ਕੀਤੀ ਗਈ ਹੈ।
DGP ਨੇ ਕਿਹਾ ਕਿ 2 ਸ਼ੱਕੀ ਮੋਟਰਸਾਈਕਲ ‘ਤੇ ਸਵਾਰ ਹੋ ਕੇ ਹਥਿਆਰ ਲੈ ਕੇ ਆਏ ਸਨ। ਪੁਲਿਸ ਦੀ ਟੀਮ ਵੱਲੋਂ ਜਦੋਂ ਸ਼ੱਕੀ ਵਿਅਕਤੀਆਂ ਨੂੰ ਜਾਂਚ ਲਈ ਰੋਕਿਆ ਗਿਆ ਤਾਂ ਉਹ ਆਪਣਾ ਮੋਟਰਸਾਈਕਲ ਛੱਡ ਕੇ ਫਰਾਰ ਹੋ ਗਏ। ਸਖ਼ਤ ਤਫ਼ਤੀਸ਼ ਕਰਕੇ, ਪੁਲਿਸ ਟੀਮਾਂ ਨੇ ਮੋਟਰਸਾਈਕਲ ਨੂੰ ਫਰੀਦਕੋਟ ਤੱਕ ਟਰੇਸ ਕੀਤਾ, ਜਿੱਥੇ ਰਜਿਸਟਰਡ ਮਾਲਕ ਨੂੰ ਹਿਰਾਸਤ ਵਿੱਚ ਲਿਆ ਗਿਆ ਅਤੇ ਮੁਢਲੇ ਸ਼ੱਕੀ ਦੀ ਪਛਾਣ ਕੀਤੀ ਗਈ।
ਇਹ ਵੀ ਪੜ੍ਹੋ : ਪੰਜਾਬ ‘ਚ ਕੱਲ੍ਹ ਤੋਂ 3 ਦਿਨ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੁਲਿਸ ਦੇ ਡਾਇਰੈਕਟਰ ਜਨਰਲ ਨੇ ਕਿਹਾ ਕਿ ਪੁਲਿਸ ਟੀਮਾਂ ਇਨ੍ਹਾਂ ਲੋਕਾਂ ਤੱਕ ਪਹੁੰਚਣ ਲਈ ਸਥਾਨਕ ਖੁਫੀਆ ਜਾਣਕਾਰੀ ਅਤੇ ਐਡਵਾਂਸ ਟ੍ਰੈਕਿੰਗ ਦੀ ਵਰਤੋਂ ਕਰਕੇ 24 ਘੰਟੇ ਕੰਮ ਕਰ ਰਹੀਆਂ ਹਨ। ਪੰਜਾਬ ਪੁਲਿਸ ਸੰਗਠਿਤ ਅਪਰਾਧ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ‘ਤੇ ਨਕੇਲ ਕੱਸਣ ਲਈ ਵਚਨਬੱਧ ਹੈ, ਜਿਸ ਦਾ ਉਦੇਸ਼ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਨੈੱਟਵਰਕਾਂ ਦੇ ਅੰਦਰਲੇ ਸਾਰੇ ਅੱਗੇ-ਪਿੱਛੇ ਸਬੰਧਾਂ ਦਾ ਪਰਦਾਫਾਸ਼ ਕਰਨਾ ਹੈ।
ਵੀਡੀਓ ਲਈ ਕਲਿੱਕ ਕਰੋ -: