ਪੰਜਾਬ ਦੇ ਲੁਧਿਆਣਾ ਵਿੱਚ ਫੀਲਡ ਗੰਜ ਨੇੜੇ ਪ੍ਰੇਮ ਨਗਰ ਵਿੱਚ ਗੁਰਦੁਆਰਾ ਸਾਹਿਬ ਗਏ ਇੱਕ ਨੌਜਵਾਨ ਦੇ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁਰਾਣੀ ਰੰਜਿਸ਼ ਕਾਰਨ 2 ਪਰਿਵਾਰਾਂ ‘ਚ ਵਿਵਾਦ ਚੱਲ ਰਿਹਾ ਸੀ। ਜਿਸ ਕਾਰਨ ਹੋਏ ਝਗੜੇ ਦੌਰਾਨ ਨੌਜਵਾਨ ਦੀ ਮੌਤ। ਮ੍ਰਿਤਕ ਦਾ ਨਾਂ ਸੂਰਜ ਕੁਮਾਰ ਹੈ ਜੋ ਫੀਲਡ ਗੰਜ ਦਾ ਰਹਿਣ ਵਾਲਾ ਸੀ।
ਜਾਣਕਾਰੀ ਅਨੁਸਾਰ ਸੂਰਜ ਅੱਜ ਸਵੇਰੇ ਸੱਤ ਵਜੇ ਮੱਥਾ ਟੇਕਣ ਲਈ ਗੁਰਦੁਆਰਾ ਸਾਹਿਬ ਗਿਆ ਸੀ। ਪਰ ਉਹ ਘਰ ਵਾਪਿਸ ਨਹੀਂ ਪਰਤਿਆ। ਰਸਤੇ ਵਿੱਚ ਝਗੜੇ ਦੌਰਾਨ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਨੌਜਵਾਨ ਪੁੱਤਰ ਦੀ ਮੌਤ ਕਾਰਨ ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਉੱਥੇ ਹੀ ਮ੍ਰਿਤਕ ਸੂਰਜ ਦੇ ਪਰਿਵਾਰਕ ਮੈਂਬਰਾਂ ਵੱਲੋਂ ਗੰਭੀਰ ਇਲਜ਼ਾਮ ਲਗਾਏ ਜਾ ਰਹੇ ਹਨ।
ਇਹ ਵੀ ਪੜ੍ਹੋ : ਬਾੜਮੇਰ : ਖੇਡਦੇ ਸਮੇਂ 4 ਸਾਲਾਂ ਬੱਚੇ ਨਾਲ ਵਾਪਰੀ ਅਣਹੋਣੀ, ਬੋਰਵੈੱਲ ‘ਚ ਡਿੱਗਣ ਕਾਰਨ ਮਾਸੂਮ ਦੀ ਹੋਈ ਮੌ.ਤ
ਥਾਣਾ ਡਿਵੀਜ਼ਨ ਨੰਬਰ 2 ਦੇ ਐਸਐਚਓ ਗੁਰਜੀਤ ਸਿੰਘ ਮੌਕੇ ’ਤੇ ਪੁੱਜੇ। ਉਨ੍ਹਾਂ ਕਿਹਾ ਕਿ ਪੁਲਿਸ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ। ਫਿਲਹਾਲ ਕਰਮਚਾਰੀ ਇਲਾਕੇ ‘ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: