ਪੰਜਾਬ ਦੇ ਸੁਲਤਾਨਪੁਰ ਲੋਧੀ ਵਿਖੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇੱਥੇ ਦੋ ਕਾਰਾਂ ਵਿਚਾਲੇ ਜਬਰਦਸਤ ਟੱਕਰ ਹੋਈ, ਜਿਸ ‘ਚ ਇਕ ਵਿਅਕਤੀ ਦੀ ਦਰਦਨਾਕ ਮੌਤ ਹੋ ਗਈ, ਜਦਕਿ ਹਾਦਸੇ ‘ਚ 2 ਲੋਕ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਉੱਥੇ ਹੀ ਮ੍ਰਿਤਕ ਵਿਅਕਤੀ ਕਾਰੋਬਾਰੀ ਦੱਸਿਆ ਜਾ ਰਿਹਾ ਹੈ।

A collision between 2 cars
ਮਿਲੀ ਜਾਣਕਾਰੀ ਅਨੁਸਾਰ ਕਾਰੋਬਾਰੀ ਆਪਣੇ ਪਰਿਵਾਰ ਦੇ ਨਾਲ ਸੁਲਤਾਨਪੁਰ ਲੋਧੀ ਤੋਂ ਕਪੂਰਥਲਾ ਵੱਲ ਜਾ ਰਿਹਾ ਸੀ। ਇਸ ਦੌਰਾਨ ਡਡਵਿੰਡੀ ਤੋਂ ਪਹਿਲਾਂ ਅਚਾਨਕ ਸੜਕ ਵਿਚਾਲੇ ਇੱਕ ਯੂ ਟਰਨ ਕਰ ਰਹੀ ਗੱਡੀ ਦੇ ਨਾਲ ਉਹਨਾਂ ਦੀ ਟੱਕਰ ਹੋ ਗਈ। ਜਿਸ ਤੋਂ ਬਾਅਦ ਕਾਰ ਦਾ ਸੰਤੁਲਨ ਵਿਗੜ ਗਿਆ ਤੇ ਗੱਡੀ ਦੀਆਂ ਪਲਟੀਆਂ ਲੱਗ ਗਈਆਂ ਅਤੇ ਇਹ ਭਿਆਨਕ ਸੜਕ ਹਾਦਸਾ ਵਾਪਰ ਗਿਆ।
ਇਹ ਵੀ ਪੜ੍ਹੋ : ਦਿੱਲੀ ‘ਚ ਕਾਂਸਟੇਬਲ ਦੇ ਕ.ਤ.ਲ ਦਾ ਮਾਮਲਾ, ਪੁਲਿਸ ਨੇ ਇੱਕ ਮੁਲਜ਼ਮ ਦਾ ਕੀਤਾ ਐ.ਨਕਾ.ਊਂਟ.ਰ
ਇਸ ਹਾਦਸੇ ਵਿੱਚ ਜਸਵਿੰਦਰ ਸਿੰਘ ਨਾਮਕ ਕਾਰੋਬਾਰੀ ਦੀ ਮੌਤ ਹੋ ਗਈ ਜਦਕਿ ਉਸ ਦਾ ਬੇਟਾ ਅਤੇ ਪਤਨੀ ਜ਼ਖਮੀ ਹੋ ਗਏ। ਫਿਲਹਾਲ ਪੁਲਿਸ ਵੱਲੋਂ ਪਰਿਵਾਰਿਕ ਮੈਂਬਰਾਂ ਦੇ ਬਿਆਨ ਹਾਸਿਲ ਕੀਤੇ ਜਾ ਰਹੇ ਹਨ ਅਤੇ ਆਰੋਪੀਆਂ ਦੇ ਖਿਲਾਫ਼ ਮੁਕਦਮਾ ਦਰਜ ਕੀਤਾ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
























