ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਨੇ ਲੋਕ ਸਭਾ ਵਿੱਚ ਅੱਜ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ ਹੈ। ਉਨ੍ਹਾਂ ਨੇ ਕੇਰਲ ਦੇ ਵਾਇਨਾਡ ਤੋਂ ਉਪ ਚੋਣਾਂ ਜਿੱਤੀਆਂ ਸਨ। ਪ੍ਰਿਯੰਕਾ ਗਾਂਧੀ ਕੇਰਲ ਦੇ ਵਾਇਨਾਡ ਤੋਂ ਸਾਂਸਦ ਚੁਣੀ ਗਈ ਹੈ। ਪ੍ਰਿਯੰਕਾ ਵਾਇਨਾਡ ਉਪ ਚੋਣਾਂ ‘ਚ ਜਿੱਤ ਦਰਜ ਕਰਕੇ ਪਹਿਲੀ ਵਾਰ ਸੰਸਦ ਮੈਂਬਰ ਬਣੇ ਹਨ। ਸਹੁੰ ਚੁੱਕ ਸਮਾਗਮ ਦੌਰਾਨ ਕਾਂਗਰਸੀ ਆਗੂ ਨੇ ਆਪਣੇ ਹੱਥ ਵਿੱਚ ਸੰਵਿਧਾਨ ਦੀ ਕਾਪੀ ਫੜੀ ਹੋਈ ਸੀ।
ਪ੍ਰਿਅੰਕਾ ਗਾਂਧੀ ਦੇ ਸਹੁੰ ਚੁੱਕ ਸਮਾਗਮ ਮੌਕੇ ਉਨ੍ਹਾਂ ਦੇ ਪਤੀ ਰਾਬਰਟ ਵਾਡਰਾ, ਬੇਟਾ ਰਿਹਾਨ ਵਾਡਰਾ ਅਤੇ ਬੇਟੀ ਮਿਰਾਇਆ ਵਾਡਰਾ ਵੀ ਲੋਕ ਸਭਾ ਪੁੱਜੇ। ਇਸ ਤੋਂ ਇਲਾਵਾ ਉਨ੍ਹਾਂ ਦੀ ਮਾਂ ਸੋਨੀਆ ਗਾਂਧੀ ਅਤੇ ਭਰਾ ਰਾਹੁਲ ਗਾਂਧੀ ਪਹਿਲਾਂ ਹੀ ਸਦਨ ਵਿੱਚ ਮੌਜੂਦ ਸਨ। ਰਾਹੁਲ ਗਾਂਧੀ ਖੁਦ ਰਾਏਬਰੇਲੀ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਹਨ, ਜਦਕਿ ਸੋਨੀਆ ਗਾਂਧੀ ਰਾਜ ਸਭਾ ਦੀ ਮੈਂਬਰ ਹੈ।
ਇਹ ਵੀ ਪੜ੍ਹੋ : 1 ਦਸੰਬਰ ਤੋਂ ਸ਼ੁਰੂ ਹੋਵੇਗੀ NOC ਤੋਂ ਬਿਨ੍ਹਾਂ ਪਲਾਟਾਂ ਦੀ ਰਜਿਸਟਰੀ, 3 ਮਹੀਨਿਆਂ ਤੱਕ ਲਿਆ ਜਾ ਸਕਦੈ ਸਹੂਲਤ ਦਾ ਫ਼ਾਇਦਾ
ਪ੍ਰਿਅੰਕਾ ਗਾਂਧੀ ਨੇ ਵਾਇਨਾਡ ਲੋਕ ਸਭਾ ਸੀਟ ਦੀ ਉਪ ਚੋਣ 4 ਲੱਖ 10 ਹਜ਼ਾਰ ਤੋਂ ਵੱਧ ਵੋਟਾਂ ਨਾਲ ਜਿੱਤੀ ਹੈ। ਉਹ ਭਾਰਤੀ ਕਮਿਊਨਿਸਟ ਪਾਰਟੀ ਦੇ ਉਮੀਦਵਾਰ ਸੱਤਿਆਨ ਮੋਕੇਰੀ ਨੂੰ ਹਰਾ ਕੇ ਲੋਕ ਸਭਾ ਵਿੱਚ ਦਾਖ਼ਲ ਹੋਏ ਹਨ। ਭਾਜਪਾ ਨੇ ਇੱਥੋਂ ਨਵਿਆ ਹਰੀਦਾਸ ਨੂੰ ਉਮੀਦਵਾਰ ਬਣਾਇਆ ਸੀ।
ਵੀਡੀਓ ਲਈ ਕਲਿੱਕ ਕਰੋ -: