ਮੋਗਾ ਦੇ ਕਸਬਾ ਧਰਮਕੋਟ ਖੇਤਰ ਦੇ ਅਧੀਨ ਆਉਣ ਵਾਲੇ ਪਿੰਡ ਕਮਾਲਕੇ ਦੇ ਕੋਲ ਤੇਜ਼ ਰਫ਼ਤਾਰ ਰੋਡਵੇਜ਼ ਬੱਸ ਨੇ ਪਿਕਅੱਪ ਜੀਪ ਨੂੰ ਟੱਕਰ ਮਾਰ ਦਿੱਤੀ। ਜਿਸ ਨਾਲ ਬੱਸ ਬੇਕਾਬੂ ਹੋਣ ਤੋਂ ਬਾਅਦ ਸੜਕ ਕਿਨਾਰੇ ਡੂੰਘੀ ਖੱਡ ਵਿੱਚ ਜਾ ਡਿੱਗੀ। ਉੱਥੇ ਹੀ ਬੱਸ ਵਿੱਚ ਬੈਠੇ ਕਈ ਯਾਤਰੀ ਜ਼ਖਮੀ ਹੋ ਗਏ। ਘਟਨਾ ਤੋਂ ਬਾਅਦ ਬੱਸ ਦੇ ਡਰਾਈਵਰ ਤੇ ਕੰਡਕਟਰ ਮੌਕੇ ਤੋਂ ਫਰਾਰ ਹੋ ਗਏ। ਜਾਣਕਾਰੀ ਦੇ ਮੁਤਾਬਕ ਇਸ ਹਾਦਸੇ ਵਿੱਚ ਜ਼ਖਮੀ ਹੋਏ ਦੋ ਲੋਕਾਂ ਦੀ ਹਾਲਤ ਨਾਜੁਕ ਬਣੀ ਹੋਈ ਹੈ।
ਇਸ ਘਟਨਾ ਬਾਰੇ ਚਸ਼ਮਦੀਦ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਬੱਸ ਜਲੰਧਰ ਤੋਂ ਮੋਗਾ ਆ ਰਹੀ ਸੀ। ਬੱਸ ਦਾ ਡਰਾਈਵਰ ਮੋਬਾਈਲ ‘ਤੇ ਗੱਲ ਕਰਦਾ ਹੋਇਆ ਗੱਡੀ ਚਲਾ ਰਿਹਾ ਸੀ। ਦੂਜੇ ਪਾਸੇ ਆ ਰਹੀ ਪਿਕਅੱਪ ਜੀਪ ਨੂੰ ਉਸਨੇ ਟੱਕਰ ਮਾਰ ਦਿੱਤੀ। ਜਿਸ ਨਾਲ ਬੱਸ ਬੇਕਾਬੂ ਹੋ ਕੇ ਸਕਦਾ ਕਿਨਾਰੇ ਡੂੰਘੀ ਖੱਡ ਵਿੱਚ ਜਾ ਡਿੱਗੀ। ਉੱਥੇ ਹੀ ਪਿਕਅੱਪ ਚਾਲਕ ਨੂੰ ਇਸ ਘਟਨਾ ਵਿੱਚ ਹਲਕੀਆਂ ਸੱਟਾਂ ਲੱਗੀਆਂ ਹਨ।
ਇਹ ਵੀ ਪੜ੍ਹੋ : ਸਰਦੀਆਂ ‘ਚ ਸਕਿਨ ਨੂੰ Glowing ਤੇ Hydrated ਰੱਖਣ ਲਈ ਕੁਝ ਵਧੀਆ ਟਿਪਸ !
ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਜਤਿੰਦਰ ਕੁਮਾਰ ਨੇ ਕਿਹਾ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਬੱਸ ਅਤੇ ਪਿਕਅੱਪ ਜੀਪ ਵਿਚਾਲੇ ਟੱਕਰ ਹੋਈ ਹੈ। ਅਸੀਂ ਮੌਕੇ ‘ਤੇ ਪਹੁੰਚੇ ਅਤੇ ਇੱਥੇ ਬੱਸ ਦੇ ਯਾਤਰੀਆਂ ਨਾਲ ਪੁੱਛਗਿੱਛ ਕਰ ਰਹੇ ਹਾਂ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਵਿੱਚ ਮੁਲਜ਼ਮਾਂ ਦੇ ਖਿਲਾਫ਼ ਵੱਡੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: