ਕਰਨਾਟਕ ਦੇ ਹਸਨ ਜ਼ਿਲ੍ਹੇ ਵਿੱਚ ਆਪਣੀ ਪਹਿਲੀ ਪੋਸਟਿੰਗ ‘ਤੇ ਚਾਰਜ ਸੰਭਾਲਣ ਜਾ ਰਹੇ ਭਾਰਤੀ ਪੁਲਿਸ ਸੇਵਾ (IPS) ਅਧਿਕਾਰੀ ਦੀ ਇੱਕ ਹਾਦਸੇ ਵਿੱਚ ਮੌਤ ਹੋ ਗਈ। ਪੁਲਿਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਿਸ ਨੇ ਦੱਸਿਆ ਕਿ ਕਰਨਾਟਕ ਕੇਡਰ ਦੇ 2023 ਬੈਚ ਦੇ ਆਈਪੀਐਸ ਅਧਿਕਾਰੀ ਹਰਸ਼ਵਰਧਨ ਮੱਧ ਪ੍ਰਦੇਸ਼ ਦਾ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਹੈ ਕਿ ਉਸ ਦੀ ਉਮਰ 26 ਸਾਲ ਸੀ।
ਉਨ੍ਹਾਂ ਦੱਸਿਆ ਕਿ ਹਾਦਸਾ ਐਤਵਾਰ ਸ਼ਾਮ ਨੂੰ ਉਸ ਸਮੇਂ ਵਾਪਰਿਆ ਜਦੋਂ ਹਾਸਨ ਜ਼ਿਲ੍ਹੇ ਨੇੜੇ ਪੁਲਿਸ ਦੀ ਗੱਡੀ ਦਾ ਟਾਇਰ ਫਟ ਗਿਆ, ਜਿਸ ਤੋਂ ਬਾਅਦ ਡ੍ਰਾਈਵਰ ਕੰਟਰੋਲ ਗੁਆ ਬੈਠਾ ਅਤੇ ਗੱਡੀ ਸੜਕ ਕਿਨਾਰੇ ਬਣੇ ਮਕਾਨ ਅਤੇ ਦਰੱਖਤ ਨਾਲ ਟਕਰਾ ਗਈ। ਪੁਲਿਸ ਦੇ ਅਨੁਸਾਰ, ਵਰਧਨ ਹੋਲੇ ਨਰਸੀਪੁਰ ਵਿੱਚ ਪ੍ਰੋਬੇਸ਼ਨਰੀ ਸਹਾਇਕ ਪੁਲਿਸ ਸੁਪਰਡੈਂਟ ਵਜੋਂ ਡਿਊਟੀ ਲਈ ਰਿਪੋਰਟ ਕਰਨ ਲਈ ਹਸਨ ਜਾ ਰਿਹਾ ਸੀ।
ਇਹ ਵੀ ਪੜ੍ਹੋ : 2025 ‘ਚ ਆਖਰੀ ਵਾਰ….Vikrant Massey ਨੇ ਐਕਟਿੰਗ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ !
ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਵਰਧਨ ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ ਅਤੇ ਹਸਪਤਾਲ ਵਿੱਚ ਇਲਾਜ ਦੌਰਾਨ ਉਸਦੀ ਮੌਤ ਹੋ ਗਈ, ਜਦੋਂ ਕਿ ਡ੍ਰਾਈਵਰ ਨੂੰ ਮਾਮੂਲੀ ਸੱਟਾਂ ਲੱਗੀਆਂ। ਪੁਲਿਸ ਨੇ ਦੱਸਿਆ ਕਿ ਆਈਪੀਐਸ ਅਧਿਕਾਰੀ ਨੇ ਹਾਲ ਹੀ ਵਿੱਚ ਮੈਸੂਰ ਵਿੱਚ ਕਰਨਾਟਕ ਪੁਲਿਸ ਅਕੈਡਮੀ ਵਿੱਚ ਚਾਰ ਹਫ਼ਤਿਆਂ ਦੀ ਸਿਖਲਾਈ ਪੂਰੀ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -: