ਅੰਮ੍ਰਿਤਸਰ ਪੁਲਿਸ ਨੇ ਇੱਕ ਵੱਡੀ ਕਾਰਵਾਈ ਦੌਰਾਨ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ 5 KG ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੂੰ ਸਫਲਤਾ ਉਸ ਸਮੇਂ ਮਿਲੀ ਜਦੋਂ ਨਾਕੇਬੰਦੀ ਦੌਰਾਨ ਤਿੰਨ ਤਸਕਰਾਂ ਨੂੰ ਕਾਬੂ ਕਰ ਲਿਆ।
ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਕੋਲੋਂ 5.060 ਕਿਲੋਗ੍ਰਾਮ ਹੈਰੋਇਨ ਦੇ ਨਾਲ .32 ਬੋਰ ਦਾ ਰਿਵਾਲਵਰ ਅਤੇ 5 ਕਾਰਤੂਸ ਵੀ ਬਰਾਮਦ ਹੋਏ ਹਨ। ਪੁਲਿਸ ਨੇ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਖਿਲਾਫ ਥਾਣਾ ਅਜਨਾਲਾ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ : ਸ਼ਗਨਾਂ ਵਾਲੇ ਘਰ ਵਿੱਚ ਫੋਟੋਗ੍ਰਾਫੀ ਕਰਦੇ ਫੋਟੋਗ੍ਰਾਫਰ ਦੀ ਹੋਈ ਮੌਤ !
ਇਸ ਮਾਮਲੇ ਵਿੱਚ ਦੋ ਹੋਰ ਸ਼ੱਕੀ ਵਿਅਕਤੀ ਫਰਾਰ ਹਨ। ਪੁਲਿਸ ਵਲੋਂ ਉਨ੍ਹਾਂ ਦੀ ਭਾਲ ਲਈ ਵੱਡੇ ਪੱਧਰ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ, ਤਸਕਰੀ ਦੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਤੋੜਨ ਅਤੇ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -: