ਨਾਭਾ ਬਲਾਕ ਦੇ ਪਿੰਡ ਹਸਨਪੁਰ ਵਿਖੇ ਪੰਜ ਮਹੀਨੇ ਪਹਿਲਾਂ ਮਨਰੇਗਾ ਕਰਮਚਾਰੀਆਂ ਵੱਲੋਂ ਸੜਕ ਦੇ ਉੱਪਰ ਕੰਮ ਕੀਤਾ ਜਾ ਰਿਹਾ ਸੀ ਤੇ ਉਹ ਜਦੋਂ ਸਾਈਡ ਤੇ ਬੈਠ ਕੇ ਆਰਾਮ ਕਰ ਰਹੇ ਸੀ ਤਾਂ ਬੇਕਾਬੂ ਟ੍ਰੈਕਟਰ ਉਨਾਂ ਦੇ ਉੱਪਰ ਚੜ ਗਿਆ ਸੀ। ਜਿਸ ਵਿੱਚ ਦੋ ਮਨਰੇਗਾ ਮਹਿਲਾਵਾਂ ਦੀ ਮੌਤ ਹੋ ਗਈ ਸੀ ਅਤੇ ਅੱਧੀ ਦਰਜਨ ਦੇ ਕਰੀਬ ਜ਼ਖਮੀ ਹੋ ਗਏ ਸੀ। ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰਾਂ ਨੂੰ ਕਰੀਬ 11 ਲੱਖ ਰੁਪਏ ਦੀ ਰਾਸ਼ੀ ਦਿੱਤੀ ਗਈ। ਪੀੜਤ ਪਰਿਵਾਰਾਂ ਨੇ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਦੇਵਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਇਸ ਮੌਕੇ ਤੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨੇ ਕਿਹਾ ਕਿ ਪੰਜ ਮਹੀਨੇ ਪਹਿਲਾਂ ਮਨਰੇਗਾ ਮਜ਼ਦੂਰਾਂ ਦੇ ਉੱਪਰ ਟ੍ਰੈਕਟਰ ਚੜਾ ਗਿਆ ਸੀ, ਜਿਸ ਵਿੱਚ ਦੋ ਮਹਿਲਾਵਾਂ ਦੀ ਮੌਤ ਹੋ ਗਈ ਸੀ। ਸਰਕਾਰ ਵੱਲੋਂ ਮ੍ਰਿਤਕ ਪੀੜਿਤ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਗਈ ਸੀ ਅਤੇ ਅੱਜ ਫਿਰ ਦੋ-ਦੋ ਲੱਖ ਰੁਪਏ ਦਿੱਤਾ ਗਿਆ ਹੈ ਅਤੇ ਪੀੜਤਾਂ ਨੂੰ ਵੀ 25-25 ਹਜ਼ਾਰ ਰੁਪਏ ਦਿੱਤਾ ਗਿਆ। ਸਰਕਾਰ ਵੱਲੋਂ ਪਹਿਲੀ ਵਾਰ ਮਨਰੇਗਾ ਮਜ਼ਦੂਰਾਂ ਨੂੰ ਕਰੀਬ 11 ਲੱਖ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ 2 IPS ਅਫ਼ਸਰਾਂ ਦੇ ਕੀਤੇ ਗਏ ਤਬਾਦਲੇ, ਪੜ੍ਹੋ ਲਿਸਟ
ਇਸ ਮੌਕੇ ਮ੍ਰਿਤਕ ਮਨਰੇਗਾ ਮਹਿਲਾ ਦੇ ਲੜਕੇ ਮੋਹਨ ਸਿੰਘ ਨੇ ਕਿਹਾ ਕਿ ਉਸ ਵਕਤ ਟ੍ਰੈਕਟਰ ਚਾਲਕ ਨੇ ਮਨਰੇਗਾ ਮਜ਼ਦੂਰਾ ਉੱਪਰ ਟ੍ਰੈਕਟਰ ਚਾੜ ਦਿੱਤਾ ਜਿਸ ਵਿੱਚ ਮੇਰੀ ਮਾਤਾ ਦੀ ਮੌਤ ਹੋ ਗਈ ਸੀ ਅਤੇ ਸਰਕਾਰ ਵੱਲੋਂ ਸਾਨੂੰ 4 ਲੱਖ ਰੁਪਏ ਦੀ ਰਾਸ਼ੀ ਮਾਲੀ ਮਦਦ ਲਈ ਦਿੱਤੀ ਗਈ ਹੈ। ਅਸੀਂ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ।
ਵੀਡੀਓ ਲਈ ਕਲਿੱਕ ਕਰੋ -: