ਪੰਜਾਬ ਦੀ ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਜਿੱਤਣ ਵਾਲੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਅੱਜ 9 ਦਸੰਬਰ ਨੂੰ ਆਪਣੇ ਅਹੁਦੇ ਦੀ ਸਹੁੰ ਚੁੱਕੀ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਇਸ ਮੌਕੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਸਮੇਤ ਕਈ ਸੀਨੀਅਰ ਆਗੂ ਹਾਜ਼ਰ ਸਨ।
ਇਸ ਤੋਂ ਪਹਿਲਾਂ ਤਿੰਨ ਹੋਰ ਸੀਟਾਂ ‘ਤੇ ਉਪ ਚੋਣ ਜਿੱਤਣ ਵਾਲੇ ਵਿਧਾਇਕਾਂ ਨੇ ਦੋ ਤਾਰੀਖਾਂ ਨੂੰ ਸਹੁੰ ਚੁੱਕੀ ਸੀ। ਪੰਜਾਬ ਦੀਆਂ ਚਾਰ ਸੀਟਾਂ ‘ਤੇ ਵਿਧਾਨ ਸਭਾ ਜ਼ਿਮਨੀ ਚੋਣਾਂ ਹੋਈਆਂ ਸਨ। ਇਨ੍ਹਾਂ ਵਿੱਚੋਂ ‘ਆਪ’ ਨੇ ਬਰਨਾਲਾ ਨੂੰ ਛੱਡ ਕੇ ਬਾਕੀ ਤਿੰਨੋਂ ਸੀਟਾਂ ਜਿੱਤੀਆਂ ਸਨ। ਇਨ੍ਹਾਂ ਸੀਟਾਂ ‘ਤੇ ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ, ਡੇਰਾ ਬਾਬਾ ਨਾਨਕ ਤੋਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਅਤੇ ਚੱਬੇਵਾਲ ਤੋਂ ਡਾ: ਇੰਸ਼ਾਕ ਚੱਬੇਵਾਲ ਨੇ ਜਿੱਤ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ : ਧਾਰਮਿਕ ਸਜ਼ਾ ਦੇ 7ਵੇਂ ਦਿਨ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੁਖਬੀਰ ਬਾਦਲ ਨੇ ਨਿਭਾਈ ਸੇਵਾ
ਇਨ੍ਹਾਂ ਸਾਰੀਆਂ ਸੀਟਾਂ ‘ਤੇ ਚੋਣਾਂ ਇਸ ਲਈ ਕਰਵਾਈਆਂ ਗਈਆਂ ਕਿਉਂਕਿ ਇਨ੍ਹਾਂ ਸੀਟਾਂ ਦੇ ਵਿਧਾਇਕ ਸੰਸਦ ਮੈਂਬਰ ਚੁਣੇ ਗਏ ਹਨ। ਉਨ੍ਹਾਂ ਆਪਣਾ ਅਸਤੀਫਾ ਵਿਧਾਨ ਸਭਾ ਸਪੀਕਰ ਨੂੰ ਵੀ ਸੌਂਪ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -: