ਸੁਖਬੀਰ ਬਾਦਲ ਤੇ ਹੋਰ ਆਗੂਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਧਾਰਮਿਕ ਸਜ਼ਾ ਮਿਲੀ ਹੈ। ਜਿਸ ਦੇ ਚੱਲਦਿਆਂ ਅੱਜ ਸੁਖਬੀਰ ਸਿੰਘ ਬਾਦਲ ਤੇ ਹੋਰ ਅਕਾਲੀ ਆਗੂ ਸ੍ਰੀ ਮੁਕਤਸਰ ਸਾਹਿਬ ਦੇ ਸ੍ਰੀ ਟੁਟੀ ਗਾਂਧੀ ਸਾਹਿਬ ਪਹੁੰਚੇ। ਇੱਥੇ ਉਹ ਦੋ ਦਿਨ ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣੀ ਧਾਰਮਿਕ ਸਜ਼ਾ ਭੁਗਤਣਗੇ। ਹਮਲੇ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦੀ ਸੁਰੱਖਿਆ ਵਧ ਦਿੱਤੀ ਗਈ ਹੈ। ਇਸ ਲਈ ਹਰ ਥਾਂ ‘ਤੇ ਪੁਲਿਸ ਤਾਇਨਾਤ ਕੀਤੀ ਗਈ ਹੈ।
ਧਾਰਮਿਕ ਸਜ਼ਾ ਦੇ ਨੌਵੇਂ ਦਿਨ ਯਾਨੀ ਅੱਜ ਸੁਖਬੀਰ ਬਾਦਲ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਗੱਲ ਵਿੱਚ ਤਖ਼ਤੀ ਪਹਿਨ ਕੇ ਅਤੇ ਹੱਥ ਵਿੱਚ ਬਰਛਾ ਫੜ ਕੇ ਆਪਣੀ ਧਾਰਮਿਕ ਸਜ਼ਾ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਪਹਿਰੇਦਾਰ ਵਜੋਂ ਸੇਵਾ ਨਿਭਾਉਣ ਤੋਂ ਬਾਅਦ ਕੀਰਤਨ ਸਰਵਣ ਕੀਤਾ। ਇਸ ਤੋਂ ਬਾਅਦ ਉਹ ਭਾਂਡੇ ਮਾਂਜਣ ਦੀ ਸੇਵਾ ਕਰਨਗੇ। ਸੁਖਬੀਰ ਬਾਦਲ ਦੀ ਸੁਰੱਖਿਆ ਲਈ ਅਧਿਕਾਰੀ ਮੌਕੇ ਤੇ ਮੌਜੂਦ ਹਨ।
ਇਹ ਵੀ ਪੜ੍ਹੋ : ਸਿਰਫ ਇਹ ਚੀਜ਼ਾਂ ਕਰ ਲਓ ਜ਼ਹਿਰੀਲੀ ਚਾਹ ਵੀ ਹੋ ਜਾਵੇਗੀ ਅੰਮ੍ਰਿਤ !
ਵੀਡੀਓ ਲਈ ਕਲਿੱਕ ਕਰੋ -: