ਅਬੋਹਰ-ਫਾਜ਼ਿਲਕਾ ਰੋਡ ‘ਤੇ ਪਿੰਡ ਬੁਰਜ ਮੁਹਾਰ ਨੇੜੇ ਕੈਂਟਰ ਅਤੇ ਕਾਰ ਵਿਚਾਲੇ ਜ਼ੋਰਦਾਰ ਟੱਕਰ ਹੋਈ। ਜਿਸ ‘ਚ ਕਾਰ ਸਵਾਰ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਦੂਜਾ ਜ਼ਖਮੀ ਹੋ ਗਿਆ। ਜ਼ਖਮੀ ਨੂੰ ਇੱਥੋਂ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੋਂ ਉਸ ਨੂੰ ਰੈਫਰ ਕਰ ਦਿੱਤਾ ਗਿਆ। ਘਟਨਾ ਦਾ ਪਤਾ ਲੱਗਦਿਆਂ ਹੀ ਐਸਐਸਐਫ ਦੀ ਟੀਮ ਮੌਕੇ ’ਤੇ ਪੁੱਜੀ ਅਤੇ ਲਾਸ਼ ਨੂੰ ਸਰਕਾਰੀ ਹਸਪਤਾਲ ਵਿੱਚ ਰਖਵਾਇਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਾਣਕਾਰੀ ਅਨੁਸਾਰ ਫਾਜ਼ਿਲਕਾ ਵੱਲੋਂ ਇੱਕ ਤੇਜ਼ ਰਫ਼ਤਾਰ ਕਾਰ ਜਦੋਂ ਪਿੰਡ ਬੁਰਜ ਮੁਹਾਰ ਵੱਲ ਜਾਣ ਲਈ ਸੜਕ ਪਾਰ ਕਰ ਰਹੀ ਸੀ ਤਾਂ ਇਸ ਦੌਰਾਨ ਕਾਰ ਕੈਂਟਰ ਦੇ ਪਿਛਲੇ ਟਾਇਰਾਂ ਨਾਲ ਟਕਰਾ ਗਈ, ਜਿਸ ਕਾਰਨ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਕਾਰ ਵਿੱਚ ਸਵਾਰ ਇੱਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਕਾਰ ਵਿੱਚ ਸਵਾਰ ਇੱਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ। ਲੋਕਾਂ ਨੇ ਐਂਬੂਲੈਂਸ ਨੂੰ ਸੂਚਿਤ ਕੀਤਾ ਪਰ ਜ਼ਖਮੀਆਂ ਦੀ ਖਰਾਬ ਹਾਲਤ ਨੂੰ ਦੇਖਦੇ ਹੋਏ ਨਿੱਜੀ ਫੈਕਟਰੀ ਦੇ ਸੰਚਾਲਕ ਨੇ ਆਪਣੀ ਕਾਰ ‘ਚ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ।
ਇਹ ਵੀ ਪੜ੍ਹੋ : ਕਿਸਾਨ ਆਗੂ ਦੀ ਲੋਕਾਂ ਨੂੰ ਅਪੀਲ, ਕਿਹਾ- “ਜਗਜੀਤ ਡੱਲੇਵਾਲ ਦੀ ਸਪੋਰਟ ‘ਚ ਨਾ ਬਣਾਓ ਅੱਜ ਸ਼ਾਮ ਦਾ ਖਾਣਾ”
ਘਟਨਾ ਤੋਂ ਬਾਅਦ ਨਰ ਸੇਵਾ ਸਮਿਤੀ ਅਤੇ ਐੱਸ.ਐੱਸ.ਐੱਫ. ਦੀ ਟੀਮ ਵੀ ਮੌਕੇ ’ਤੇ ਪਹੁੰਚ ਗਈ। ਮ੍ਰਿਤਕ ਦੀ ਪਛਾਣ ਵਿਸ਼ਾਲ ਉਮਰ ਕਰੀਬ 25 ਸਾਲ ਵਾਸੀ ਪਿੰਡ ਚੰਨਣਖੇੜਾ ਵਜੋਂ ਹੋਈ ਹੈ, ਜਦਕਿ ਜ਼ਖਮੀ ਦੀ ਪਛਾਣ ਨਿਸ਼ਾਨ ਪੁੱਤਰ ਅਜੀਤ ਸਿੰਘ ਦੇ ਰੂਪ ‘ਚ ਹੋਈ ਹੈ, ਜੋ ਦੋਵੇਂ ਗੁਆਂਢੀ ਦੱਸੇ ਜਾਂਦੇ ਹਨ। ਘਟਨਾ ਤੋਂ ਬਾਅਦ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਜਦਕਿ ਕੈਂਟਰ ਦਾ ਐਕਸਲ ਵੀ ਟੁੱਟ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: