ਪੰਜਾਬ ਵਿੱਚ 21 ਦਸੰਬਰ ਨੂੰ ਨਗਰ ਨਿਗਮ ਚੋਣਾਂ ਲਈ ਵੋਟਾਂ ਪੈਣਗੀਆਂ। ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਅੱਜ ਆਖਰੀ ਦਿਨ ਹੈ, ਜਿਸ ਨੂੰ ਲੈ ਕੇ ਉਮੀਦਵਾਰਾਂ ‘ਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਵਿਚਾਲੇ ਲੁਧਿਆਣਾ ਦੇ ਵਿਧਾਇਕ ਗੁਰਪ੍ਰੀਤ ਗੋਗੀ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਵਿਧਾਇਕ ਗੋਗੀ ਅੱਜ ਆਪਣੀ ਪਤਨੀ ਨਾਲ ਸਕੂਟਰ ‘ਤੇ ਨਾਮਜ਼ਦਗੀ ਪੱਤਰ ਦਾਖਲ ਕਰਨ ਪਹੁੰਚੇ।
ਨਾਮਜ਼ਦਗੀਆਂ ਭਰਨ ਦਾ ਅੱਜ ਆਖਰੀ ਦਿਨ ਹੋਣ ਕਾਰਨ ਸਾਰੀਆਂ ਪਾਰਟੀਆਂ ਦੇ ਉਮੀਦਵਾਰ ਨਾਮਜ਼ਦਗੀਆਂ ਦਾਖ਼ਲ ਕਰਨ ਲਈ ਵੱਖ-ਵੱਖ ਕੇਂਦਰਾਂ ‘ਤੇ ਪਹੁੰਚ ਰਹੇ ਹਨ। ਨਾਮਜ਼ਦਗੀ ਪ੍ਰਕਿਰਿਆ 9 ਦਸੰਬਰ ਤੋਂ ਸ਼ੁਰੂ ਹੋਈ ਸੀ। 11 ਦਸੰਬਰ ਤੱਕ ਕੁੱਲ 26 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਚੁੱਕੇ ਹਨ। ਜਦੋਂਕਿ ਕਈ ਦਾਅਵੇਦਾਰਾਂ ਨੂੰ ਲੋੜੀਂਦੇ ਦਸਤਾਵੇਜ਼ ਨਾ ਹੋਣ ਕਾਰਨ ਵਾਪਸ ਪਰਤਣਾ ਪਿਆ।
ਇਹ ਵੀ ਪੜ੍ਹੋ : ਅਬੋਹਰ-ਫਾਜ਼ਿਲਕਾ ਰੋਡ ਵਾਪਰਿਆ ਹਾ.ਦਸਾ, ਕੈਂਟਰ-ਕਾਰ ਦੀ ਟੱ.ਕਰ ‘ਚ ਇੱਕ ਨੌਜਵਾਨ ਦੀ ਮੌ.ਤ, ਦੂਜਾ ਜ਼ਖਮੀ
ਦੱਸ ਦੇਈਏ ਕਿ ਬੀਤੀ ਰਾਤ ਆਮ ਆਦਮੀ ਪਾਰਟੀ ਨੇ ਆਪਣੇ 94 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਸੀ। ਵਾਰਡ ਨੰਬਰ 70 ਤੋਂ ਉਮੀਦਵਾਰ ਦਾ ਐਲਾਨ ਹੋਣਾ ਬਾਕੀ ਹੈ। ਜਦੋਂਕਿ ਅਕਾਲੀ ਦਲ ਨੇ ਬੀਤੀ ਰਾਤ 25 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਸੀ। ਹੁਣ ਸ਼੍ਰੋਮਣੀ ਅਕਾਲੀ ਦਲ ਦੇ 33 ਉਮੀਦਵਾਰਾਂ ਦਾ ਐਲਾਨ ਹੋਣਾ ਬਾਕੀ ਹੈ। ਕਾਂਗਰਸ ਨੇ ਹੁਣ ਤੱਕ ਦੋ ਸੂਚੀਆਂ ਜਾਰੀ ਕਰਕੇ ਕੁੱਲ 76 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਹੁਣ ਕਾਂਗਰਸ ਦੇ 19, ਅਕਾਲੀ ਦਲ ਦੇ 33 ਅਤੇ ਭਾਜਪਾ ਦੇ 2 ਉਮੀਦਵਾਰਾਂ ਦੀ ਸੂਚੀ ਜਾਰੀ ਹੋਣੀ ਬਾਕੀ ਹੈ।
ਵੀਡੀਓ ਲਈ ਕਲਿੱਕ ਕਰੋ -: