ਸੜਕੀ ਹਾਦਸਿਆਂ ਨੂੰ ਰੋਕਣ ਦੇ ਲਈ ਟਰੈਫਿਕ ਪੁਲਿਸ ਵੱਲੋਂ ਅਕਸਰ ਸੈਮੀਨਾਰ ਲਗਾਏ ਜਾਂਦੇ ਨੇ ਤਾਂ ਜੋ ਸੜਕ ਤੇ ਵਾਪਰ ਰਹੇ ਹਾਦਸਿਆਂ ਨੂੰ ਰੋਕਿਆ ਜਾ ਸਕੇ ਪਰ ਇਸ ਦੇ ਬਾਵਜੂਦ ਕੁਝ ਲੋਕ ਅਜਿਹੇ ਨੇ ਜੋ ਕਿ ਸੜਕ ਨਿਯਮਾਂ ਦਾ ਪਾਲਨ ਨਹੀਂ ਕਰਦੇ ਜਿਸਦਾ ਖਮਿਆਜਾ ਦੂਜੇ ਲੋਕਾਂ ਨੂੰ ਭੁਗਤਣਾ ਪੈਂਦਾ ਹੈ ਅਜਿਹਾ ਹੀ ਕੁਝ ਪਠਾਨਕੋਟ ਦੇ ਚੱਕੀ ਪੁੱਲ ਵਿਖੇ ਬੀਤੀ ਰਾਤ ਵੇਖਣ ਨੂੰ ਮਿਲਿਆ। ਇੱਥੇ ਇੱਕ ਟਰੱਕ ਨੇ ਸਕੂਟਰ ਸਵਾਰ ਨੂੰ ਦਰੜ ਦਿੱਤਾ ਅਤੇ ਸਕੂਟਰ ਸਵਾਰ ਦੀ ਮੌਕੇ ਤੇ ਹੀ ਮੌਤ ਹੋ ਗਈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਰਿਵਾਰ ਨੇ ਕਿਹਾ ਕਿ ਉਹ ਆਪਣੇ ਕਿਸੇ ਰਿਸ਼ਤੇਦਾਰ ਦੇ ਘਰ ਜਾ ਰਹੇ ਸਨ। ਉਨ੍ਹਾਂ ਦਾ ਪੁੱਤਰ ਅੱਗੇ ਜਾ ਰਿਹਾ ਸੀ ਅਤੇ ਪਿੱਛੇ ਉਹ ਜਾ ਰਹੇ ਸਨ। ਉਹਨਾਂ ਦੱਸਿਆ ਕਿ ਪਿੱਛੋਂ ਤੇਜ਼ ਰਫਤਾਰ ਆਏ ਟਰੱਕ ਨੇ ਉਹਨਾਂ ਦੇ ਸਕੂਟਰ ਸਵਾਰ ਪੁੱਤਰ ਨੂੰ ਦਰੜ ਦਿੱਤਾ ਅਤੇ ਮੌਕੇ ਤੇ ਹੀ ਉਸਦੀ ਮੌਤ ਹੋ ਗਈ। ਜਿਸ ਦੇ ਬਾਅਦ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ ਗਿਆ।
ਇਹ ਵੀ ਪੜ੍ਹੋ : ਲੁਧਿਆਣਾ ਨਿਗਮ ਚੋਣਾਂ ‘ਚ ‘ਆਪ’ ਦੀ 5 ਗਾਰੰਟੀ, ਪ੍ਰਧਾਨ ਅਰੋੜਾ ਨੇ ਕਿਹਾ- ਸ਼ਹਿਰ ‘ਚ ਚੱਲਣਗੀਆਂ ਇਲੈਕਟ੍ਰਿਕ ਬੱਸਾਂ
ਪੁਲਿਸ ਨੇ ਮ੍ਰਿਤਕ ਦੇਹ ਨੂੰ ਸਿਵਿਲ ਹਸਪਤਾਲ ਵਿਖੇ ਪੋਸਟਮਾਰਟਮ ਲਈ ਪਹੁੰਚਾਇਆ। ਇਸ ਮੌਕੇ ਮ੍ਰਿਤਕ ਦੇ ਪਰਿਵਾਰ ਨੇ ਪੁਲਿਸ ਕੋਲ ਇਨਸਾਫ ਦੀ ਗੁਹਾਰ ਲਗਾਈ। ਉਨ੍ਹਾਂ ਦੋਸ਼ੀ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: