ਪੰਜਾਬ ਦੇ ਜਲੰਧਰ ‘ਚ ਕਪੂਰਥਲਾ ਹਾਈਵੇ ਨੇੜੇ ਭਿਆਨਕ ਸੜਕ ਹਾਦਸੇ ‘ਚ ਇਕ ਵਿਅਕਤੀ ਦੀ ਮੌਤ ਹੋ ਗਈ। ਐਕਟਿਵਾ ਸਵਾਰ ਵਿਅਕਤੀ ਨੂੰ ਤੇਜ਼ ਰਫ਼ਤਾਰ ਨਗਰ ਨਿਗਮ ਟਰੱਕ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਐਕਟਿਵਾ ਸਵਾਰ ਬਜ਼ੁਰਗ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਵਿਅਕਤੀ ਦੀ ਪਛਾਣ ਓਮ ਪ੍ਰਕਾਸ਼ (65) ਵਾਸੀ ਰਾਜ ਨਗਰ ਬਸਤੀ ਬਾਵਾ ਖੇਲ ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਹੈ।
ਮਿਲੀ ਜਾਣਕਾਰੀ ਅਨੁਸਾਰ ਓਮ ਪ੍ਰਕਾਸ਼ ਸਵੇਰੇ 10.33 ਵਜੇ ਆਪਣੀ ਐਕਟਿਵਾ ‘ਤੇ ਸਵਾਰ ਹੋ ਕੇ ਮਨ ਲੈਣ ਲਈ ਜਲੰਧਰ ਬਾਜ਼ਾਰ ਵੱਲ ਜਾ ਰਿਹਾ ਸੀ। ਇਸ ਦੌਰਾਨ ਕਾਰਪੋਰੇਸ਼ਨ ਦੇ ਕੂੜਾ ਚੁੱਕਣ ਵਾਲੇ ਟਰੱਕ ਨੇ ਓਵਰਟੇਕ ਕਰਦਿਆਂ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ‘ਚ ਉਸ ਦੀ ਮੌਕੇ ਤੇ ਹੋਈ ਮੌਤ ਹੋ ਗਈ. ਦੂੱਜੇ ਪਾਸੇ ਘਟਨਾ ਤੋਂ ਬਾਅਦ ਟਰੱਕ ਦਾ ਡਰਾਈਵਰ ਮੌਕੇ ਤੋਂ ਫਰਾਰ ਗੋ ਗਿਆ।
ਇਹ ਵੀ ਪੜ੍ਹੋ : ਵਿਦੇਸ਼ ਤੋਂ ਵਿਆਹ ਕਰਵਾਉਣ ਪਹੁੰਚਿਆ ਸੀ ਨੌਜਵਾਨ, ਕੁੜੀ ਨੇ ਕੀਤੀ ਨਾਂਹ, 8 ਸਾਲਾਂ ਤੋਂ ਚੱਲ ਰਿਹਾ ਸੀ ਰਿਲੇਸ਼ਨ
ਮੌਕੇ ਤੇ ਚਸ਼ਮਦੀਦ ਅਨੁਸਾਰ ਟਰੱਕ ਅੱਗੇ ਜਾ ਰਹੀ ਟਰਾਲੀ ਨੂੰ ਓਵਰਟੇਕ ਕਰ ਰਿਹਾ ਸੀ, ਜਿਸ ਕਾਰਨ ਆਪਣੀ ਸਾਈਡ ਤੇ ਜਾ ਰਹੇ ਓਮ ਪ੍ਰਕਾਸ਼ ਦੀ ਸਕੂਟੀ ਨੂੰ ਟਰੱਕ ਨੇ ਦਰੜ ਦਿੱਤਾ। ਓਮ ਪ੍ਰਕਾਸ਼ ਹੋਣਾ ਦਾ ਸਿਰ ਟਰੱਕ ਦੇ ਟਾਇਰ ਥੱਲੇ ਆਉਣ ਕਾਰਨ ਉਸ ਦੀ ਦਰਦਨਾਕ ਮੌਤ ਹੋ ਗਈ। ਇਹ ਦਰਦਨਾਕ ਸੜਕ ਹਾਦਸਾ ਉੱਥੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿੱਚ ਕੈਦ ਹੋ ਗਈ। ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਿਸ ਵੱਲੋਂ ਟਰੱਕ ਜ਼ਬਤ ਕਰਕੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: