ਅੰਮ੍ਰਿਤਸਰ ਦੇ ਇਸਲਾਮਾਬਾਦ ਥਾਣੇ ’ਚ ਧਮਾਕਾ ਹੋਣ ਦੀ ਸੂਚਨਾ ਸਾਹਮਣੇ ਆਈ ਹੈ। ਤੜਕਸਾਰ 3 ਵਜੇ ਦੇ ਕਰੀਬ ਇਲਾਕੇ ਦੇ ਲੋਕਾਂ ਨੇ ਧਮਾਕੇ ਦੀ ਆਵਾਜ਼ ਸੁਣੀ। ਪੁਲਿਸ ਨੇ ਧਮਾਕਾ ਹੋਣ ਤੋਂ ਇਨਕਾਰ ਕੀਤਾ ਹੈ। ਧਮਾਕੇ ਤੋਂ ਬਾਅਦ ਇਲਾਕੇ ਦੇ ਲੋਕਾਂ ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਮੌਕੇ ’ਤੇ ਪੁੱਜ ਕੇ ਵਾਪਰੀ ਘਟਨਾ ਦਾ ਜਾਇਜ਼ਾ ਲਿਆ ਜਾ ਰਿਹਾ ਹੈ।
ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ- ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਧਮਾਕੇ ਆਪਣਾ ਪ੍ਰਭਾਵ ਦਿਖਾਉਣ ਲਈ ਕੀਤੇ ਜਾ ਰਹੇ ਹਨ। ਪਰ, ਅਸੀਂ ਜਾਂਚ ਵਿੱਚ ਕਾਫੀ ਅੱਗੇ ਪਹੁੰਚ ਚੁੱਕੇ ਹਾਂ। ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਥਾਣੇ ਵਿੱਚ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਹੋਇਆ ਹੈ। ਹਮਲੇ ਦੇ ਕਾਰਨਾਂ ਦੀ ਜਾਂਚ ਜਾਰੀ ਹੈ। ਉੱਚੀ ਆਵਾਜ਼ ਜ਼ਰੂਰ ਸੁਣਾਈ ਦਿੱਤੀ। ਜਲਦੀ ਹੀ ਅਸੀਂ ਵੱਡਾ ਖੁਲਾਸਾ ਕਰਾਂਗੇ।
ਇਹ ਵੀ ਪੜ੍ਹੋ : ਜਲੰਧਰ ‘ਚ ਟਰੱਕ ਨੇ ਓਵਰਟੇਕ ਕਰਦਿਆਂ ਐਕਟਿਵਾ ਸਵਾਰ ਬਜ਼ੁਰਗ ਨੂੰ ਦ.ਰੜਿ.ਆ, ਘਟਨਾ CCTV ‘ਚ ਹੋਈ ਕੈਦ
ਪੁਲਿਸ ਕਮਿਸ਼ਨਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ- ਅਸੀਂ 10 ਲੋਕਾਂ ਨੂੰ ਪਹਿਲਾਂ ਹੀ ਫੜ ਲਿਆ ਹੈ। ਜਿਸ ਦੇ ਖਿਲਾਫ ਯੂ.ਏ.ਪੀ.ਏ. ਦਾ ਮਾਮਲਾ ਦਰਜ ਕੀਤਾ ਗਿਆ ਸੀ। ਇਹ ਗੁਰਗੇ ਉਸੇ ਮਾਡਿਉਲ ਦੇ ਹਨ ਜਿਨ੍ਹਾਂ ਦੀ ਚਰਚਾ ਚੱਲ ਰਹੀ ਹੈ। ਅਸੀਂ 2 ਹੋਰ ਲੋਕਾਂ ਨੂੰ ਫੜ ਲਿਆ ਹੈ। ਹਮਲੇ ਵਿੱਚ ਅਮਨ ਖੋਖਰ ਸਮੇਤ 2-3 ਹੋਰ ਲੋਕ ਸ਼ਾਮਲ ਹਨ, ਜਿਨ੍ਹਾਂ ਦੀ ਗ੍ਰਿਫ਼ਤਾਰੀ ਹੋਣੀ ਬਾਕੀ ਹੈ।
ਵੀਡੀਓ ਲਈ ਕਲਿੱਕ ਕਰੋ -: