ਕਿਸਾਨਾਂ ਦੇ ਅੰਦੋਲਨ ਕਾਰਨ 10 ਮਹੀਨਿਆਂ ਤੋਂ ਬੰਦ ਪਈ ਹਰਿਆਣਾ ਅਤੇ ਪੰਜਾਬ ਦੀ ਸ਼ੰਭੂ ਸਰਹੱਦ ਨੂੰ ਖੋਲ੍ਹਣ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ਇਸ ਤੋਂ ਇਲਾਵਾ ਅਦਾਲਤ 22 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਯੂਨਾਈਟਿਡ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਬਾਰੇ ਵੀ ਸੁਣਵਾਈ ਕਰੇਗੀ। ਡੱਲੇਵਾਲ MSP ਕਾਨੂੰਨ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ ‘ਤੇ ਹਨ।
13 ਦਸੰਬਰ ਨੂੰ ਹੋਈ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਸ਼ੰਭੂ ਸਰਹੱਦ ਨੂੰ ਤੁਰੰਤ ਖੋਲ੍ਹਣ ਦਾ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਅਦਾਲਤ ਨੇ ਕਿਹਾ ਸੀ ਕਿ ਪੰਜਾਬ ਅਤੇ ਹਰਿਆਣਾ ਸਰਕਾਰਾਂ ਕਿਸਾਨਾਂ ਨੂੰ ਹਾਈਵੇਅ ਛੱਡ ਕੇ ਧਰਨੇ ਨੂੰ ਕਿਸੇ ਹੋਰ ਥਾਂ ਤਬਦੀਲ ਕਰਨ ਜਾਂ ਕੁਝ ਸਮੇਂ ਲਈ ਮੁਲਤਵੀ ਕਰਨ ਲਈ ਮਨਾਵੇ। ਅਦਾਲਤ ਨੇ ਪੰਜਾਬ ਸਰਕਾਰ ਨੂੰ ਡੱਲੇਵਾਲ ਨੂੰ ਤੁਰੰਤ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਸਨ ਅਤੇ ਇਹ ਵੀ ਕਿਹਾ ਗਿਆ ਸੀ ਕਿ ਡੱਲੇਵਾਲ ਨੂੰ ਮਰਨ ਵਰਤ ਤੋੜਨ ਲਈ ਮਜਬੂਰ ਨਾ ਕੀਤਾ ਜਾਵੇ।
ਇਹ ਵੀ ਪੜ੍ਹੋ : ਜਾਰਜੀਆ ‘ਚ ਵੱਡਾ ਹਾ.ਦਸਾ, ਰੈਸਟੋਰੈਂਟ ‘ਚੋਂ 11 ਪੰਜਾਬੀਆਂ ਸਣੇ 12 ਲੋਕਾਂ ਦੀ ਹੋਈ ਮੌ.ਤ, ਮਾਮਲੇ ਦੀ ਜਾਂਚ ਜਾਰੀ
ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰਾਂ ਨੇ ਜਾਣਕਾਰੀ ਦਿੱਤੀ ਹੈ। ਡਾਕਟਰਾਂ ਨੇ ਦੱਸਿਆ ਕਿ ਡੱਲੇਵਾਲ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ, ਉਨ੍ਹਾਂ ਨੂੰ ਕਿਸੇ ਵੀ ਸਮੇਂ ਹਾਰਟ ਅਟੈਕ ਆ ਸਕਦਾ ਹੈ। ਡੱਲੇਵਾਲ ਦਾ ਬਲੱਡ ਪ੍ਰੈਸ਼ਰ ਵੀ ਲਗਾਤਾਰ ਘੱਟ-ਵੱਧ ਰਿਹਾ ਹੈ। ਡਾਕਟਰਾਂ ਮੁਤਾਬਕ ਡੱਲੇਵਾਲ ਦੀ ਲੀਵਰ ਤੇ ਕਿਡਨੀਆਂ ਡੈਮੇਜ ਹੋ ਰਹੀਆਂ ਹਨ। ਡਾਕਟਰਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਡੱਲੇਵਾਲ ਜਦੋਂ ਤੱਕ ਸਾਨੂੰ ਇਜਾਜ਼ਤ ਨਹੀਂ ਦਿੰਦੇ ਅਸੀਂ ਉਨ੍ਹਾਂ ਦਾ ਇਲਾਜ ਨਹੀਂ ਕਰ ਸਕਦੇ।
ਵੀਡੀਓ ਲਈ ਕਲਿੱਕ ਕਰੋ -: